ਤਰਨਤਾਰਨ:ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਡਿਪਟੀ ਸਪੀਕਰ ਜੈ ਕਿਸ਼ਨ ਰੋੜੀ ਸਮੇਤ ਕੈਬਨਿਟ ਮੰਤਰੀਆਂ ਸਮੇਤ 9 ਵਿਅਕਤੀਆਂ ਖਿਲਾਫ ਤਰਨਤਾਰਨ ਜ਼ਿਲਾ ਅਦਾਲਤ ਵੱਲੋਂ ਗੈਰ-ਜ਼ਮਾਨਤੀ ਵਾਰੰਟ ਜਾਰੀ ਕੀਤੇ ਗਏ ਹਨ। ਇਹ ਮਾਮਲਾ ਰਾਸ਼ਟਰੀ ਮਾਰਗ ਜਾਮ ਕਰਨ ਦਾ ਦੱਸਿਆ ਜਾ ਰਿਹਾ ਹੈ।
ਅਦਾਲਤ ਵੱਲੋਂ ਗੈਰ ਜ਼ਮਾਨਤੀ ਵਾਰੰਟ ਜਾਰੀ:ਮਿਲੀ ਜਾਣਕਾਰੀ ਮੁਤਾਬਿਕ ਤਰਨਤਾਰਨ ਜ਼ਿਲ੍ਹਾ ਅਦਾਲਤ ਵੱਲੋਂ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ, ਡਿਪਟੀ ਸਪੀਕਰ ਜੈ ਕ੍ਰਿਸ਼ਨ ਰੋੜੀ , ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ, ਹਰਭਜਨ ਸਿੰਘ ਈ ਟੀ.ਓ., ਗੁਰਮੀਤ ਸਿੰਘ ਮੀਤ ਹੇਅਰ, ਵਿਧਾਇਕ ਦਲਬੀਰ ਸਿੰਘ ਟੋਂਗ , ਵਿਧਾਇਕ ਮਨਜੀਤ ਸਿੰਘ ਬਿਲਾਸਪੁਰ, ਵਿਧਾਇਕ ਕੁਲਵੰਤ ਸਿੰਘ ਪੰਡੋਰੀ ਅਤੇ ਇਕ ਵਰਕਰ ਸਮੇਤ ਕੁੱਲ 9 ਦੇ ਖਿਲਾਫ ਗ਼ੈਰ - ਜ਼ਮਾਨਤੀ ਵਾਰੰਟ ਜਾਰੀ ਹੋਇਆ ਹੈ।
ਸਪੀਕਰ ਕੁਲਤਾਰ ਸੰਧਵਾਂ, ਡਿਪਟੀ ਸਪੀਕਰ ਰੋੜੀ ਸਮੇਤ ਕੈਬਨਿਟ ਮੰਤਰੀਆਂ ਖਿਲਾਫ ਗੈਰ ਜ਼ਮਾਨਤੀ ਵਾਰੰਟ ਜਾਰੀ ਹਾਈਕੋਰਟ ਦਾ ਕਰ ਸਕਦੇ ਹਨ ਰੁਖ: ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਿਕ ਇਨ੍ਹਾਂ ਵੱਲੋਂ ਅਗਲੇਰੀ ਜ਼ਮਾਨਤ ਹਾਸਲ ਕਰਨ ਲਈ ਹਾਈਕੋਰਟ ਦਾ ਰੁਖ ਕਰਨ ਸਬੰਧੀ ਤਿਆਰੀ ਸ਼ੁਰੂ ਕਰ ਦਿੱਤੀ ਗਈ ਹੈ। ਇਸ ਸਬੰਧੀ ਜਦੋਂ ਆਮ ਆਦਮੀ ਪਾਰਟੀ ਵੱਲੋਂ ਅਦਾਲਤ ਵਿਚ ਪੇਸ਼ ਹੋਣ ਵਾਲੇ ਵਕੀਲ ਬੂਟਾ ਸਿੰਘ ਨੇ ਦੱਸਿਆ ਕਿ ਬੀਤੀ 26 ਅਗਸਤ ਨੂੰ ਗ਼ੈਰ-ਹਾਜ਼ਰ ਰਹਿਣ ਵਾਲੇ ਉਕਤ ਮੰਤਰੀਆਂ ਅਤੇ ਹੋਰਨਾਂ ਵੱਲੋਂ ਦਿੱਤੀਆਂ ਗਈਆਂ ਅਰਜ਼ੀਆਂ ਨੂੰ ਮਾਣਯੋਗ ਅਦਾਲਤ ਨੇ ਨਾ ਮਨਜ਼ੂਰ ਕਰਨ ਦਾ ਹੁਕਮ ਦੇ ਦਿੱਤਾ ਸੀ।
ਇਹ ਸੀ ਮਾਮਲਾ: 20 ਅਗਸਤ 2020 ਨੂੰ ਨਕਲੀ ਸ਼ਰਾਬ ਕਾਰਨ 100 ਦੇ ਕਰੀਬ ਮੌਤਾਂ ਹੋ ਗਈਆਂ ਸੀ ਜਿਸ ਕਾਰਨ ਉਨ੍ਹਾਂ ਵੱਲੋਂ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਸਾਹਮਣੇ ਧਰਨਾ ਦਿੱਤਾ ਗਿਆ ਸੀ। ਜਿਸ ਦੇ ਚੱਲਦੇ ਸਪੀਕਰ ਸਣੇ ਕਈ ਹੋਰ ਨੇਤਾਵਾਂ 'ਤੇ ਸਦਰ ਪੁਲਿਸ ਨੇ ਧਾਰਾ 188, ਸੀਆਰਪੀਸੀ ਅਤੇ ਆਫ਼ਤ ਪ੍ਰਬੰਧਨ ਐਕਟ ਦੇ ਤਹਿਤ ਮਾਮਲਾ ਦਰਜ ਕੀਤਾ ਸੀ। ਜਿਸ ਦੇ ਸਬੰਧ ਵਿੱਚ ਅਦਾਲਤ ਨੇ ਉਨ੍ਹਾਂ ਦੀ ਗੈਰ-ਹਾਜ਼ਰੀ ਦਾ ਨੋਟਿਸ ਲੈਂਦਿਆਂ ਅਦਾਲਤ ਨੇ ਮੰਗਲਵਾਰ ਨੂੰ ਉਨ੍ਹਾਂ ਖਿਲਾਫ ਗੈਰ-ਜ਼ਮਾਨਤੀ ਵਾਰੰਟ ਜਾਰੀ ਕੀਤਾ।
ਇਹ ਵੀ ਪੜੋ:ਲੁੱਟਖੋਹ ਦੇ ਇਰਾਦੇ ਨਾਲ ਆਏ 2 ਨੌਜਵਾਨਾਂ ਨੇ ਚਲਾਈ ਗੋਲੀ, ਕੁਲਫ਼ੀ ਵੇਚਣ ਵਾਲਾ ਹੋਇਆ ਜ਼ਖ਼ਮੀ