ਪੰਜਾਬ

punjab

ETV Bharat / city

ਜ਼ਮੀਨੀ ਵਿਵਾਦ 'ਚ ਚੱਲੀਆਂ ਗੋਲੀਆਂ, ਇੱਕ ਦੀ ਮੌਤ ਤੇ ਤਿੰਨ ਜ਼ਖ਼ਮੀ

ਜ਼ਿਲ੍ਹਾ ਤਰਨਤਾਰਨ ਦੇ ਥਾਣਾ ਸਰਾਂਏ ਅਮਾਨਤ ਖਾਂ ਦੇ ਪਿੰਡ ਗਹਰੀ 'ਚ ਜ਼ਮੀਨੀ ਵਿਵਾਦ ਨੂੰ ਲੈਕੇ ਦੋ ਧਿਰਾਂ ਆਹਮੋ ਸਾਹਮਣੇ ਹੋ ਗਈਆਂ। ਜ਼ਮੀਨੀ ਵਿਵਾਦ ਇਨ੍ਹਾਂ ਜਿਆਦਾ ਭੱਖ ਗਿਆ ਕਿ ਇੱਕ ਧਿਰ ਵਲੋਂ ਗੋਲੀਆਂ ਵੀ ਚਲਾ ਦਿੱਤੀਆਂ ਗਈਆਂ। ਇਸ ਘਟਨਾ 'ਚ ਇੱਕ ਵਿਅਕਤੀ ਦੀ ਮੌਤ ਹੋ ਗਈ ਜਦਕਿ ਤਿੰਨ ਵਿਅਕਤੀ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਏ।

By

Published : Jun 19, 2021, 6:13 PM IST

Updated : Jun 19, 2021, 8:23 PM IST

ਜ਼ਮੀਨੀ ਵਿਵਾਦ 'ਚ ਚੱਲੀਆਂ ਗੋਲੀਆਂ, ਇੱਕ ਦੀ ਮੌਤ ਤੇ ਤਿੰਨ ਜ਼ਖ਼ਮੀ
ਜ਼ਮੀਨੀ ਵਿਵਾਦ 'ਚ ਚੱਲੀਆਂ ਗੋਲੀਆਂ, ਇੱਕ ਦੀ ਮੌਤ ਤੇ ਤਿੰਨ ਜ਼ਖ਼ਮੀ

ਤਰਨਤਾਰਨ: ਜ਼ਿਲ੍ਹਾ ਤਰਨਤਾਰਨ ਦੇ ਥਾਣਾ ਸਰਾਂਏ ਅਮਾਨਤ ਖਾਂ ਦੇ ਪਿੰਡ ਗਹਰੀ 'ਚ ਜ਼ਮੀਨੀ ਵਿਵਾਦ ਨੂੰ ਲੈਕੇ ਦੋ ਧਿਰਾਂ ਆਹਮੋ ਸਾਹਮਣੇ ਹੋ ਗਈਆਂ। ਜ਼ਮੀਨੀ ਵਿਵਾਦ ਇਨ੍ਹਾਂ ਜਿਆਦਾ ਭੱਖ ਗਿਆ ਕਿ ਇੱਕ ਧਿਰ ਵਲੋਂ ਗੋਲੀਆਂ ਵੀ ਚਲਾ ਦਿੱਤੀਆਂ ਗਈਆਂ। ਇਸ ਘਟਨਾ 'ਚ ਇੱਕ ਵਿਅਕਤੀ ਦੀ ਮੌਤ ਹੋ ਗਈ ਜਦਕਿ ਤਿੰਨ ਵਿਅਕਤੀ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਏ। ਉਕਤ ਸਾਰੀ ਘਟਨਾ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ। ਇਸ ਮਾਮਲੇ 'ਚ ਪੁਲਿਸ ਵਲੋਂ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ, ਜਦ ਕਿ ਮੁਲਜ਼ਮ ਫਰਾਰ ਦੱਸੇ ਜਾ ਰਹੇ ਹਨ।

ਜ਼ਮੀਨੀ ਵਿਵਾਦ 'ਚ ਚੱਲੀਆਂ ਗੋਲੀਆਂ, ਇੱਕ ਦੀ ਮੌਤ ਤੇ ਤਿੰਨ ਜ਼ਖ਼ਮੀ

ਇਸ ਸਬੰਧੀ ਪੀੜ੍ਹਤ ਧਿਰ ਨੇ ਦੱਸਿਆ ਕਿ ਦਿਲਬਾਗ ਸਿੰਘ ਵਲੋਂ ਆਪਣੀ ਜ਼ਮੀਨ ਵੇਚੀ ਗਈ ਸੀ, ਉਨ੍ਹਾਂ ਦੱਸਿਆ ਕਿ ਮਨਜਿੰਦਰ ਸਿੰਘ ਵਲੋਂ ਉਨ੍ਹਾਂ ਦੀ ਜ਼ਮੀਨ 'ਤੇ ਕਬਜ਼ਾ ਕੀਤਾ ਜਾ ਰਿਹਾ ਸੀ ਅਤੇ ਜਿਸ ਕਾਰਨ ਉਹ ਆਪਣੇ ਨਾਲ 50 ਤੋਂ 60 ਵਿਅਕਤੀ ਹਥਿਆਰਾਂ ਸਮੇਤ ਲੈ ਕੇ ਆਇਆ। ਉਨ੍ਹਾਂ ਦੱਸਿਆ ਕਿ ਉਕਤ ਧਿਰ 'ਚ ਇੱਕ ਨੇ ਗੋਲੀ ਚਲਾਈ, ਜਿਸ ਨਾਲ ਰੇਸ਼ਮ ਸਿੰਘ ਦੀ ਮੌਕੇ 'ਤੇ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਇਸ ਵਿਵਾਦ 'ਚ ਇੱਕ ਦੀ ਮੌਤ ਹੋਈ ਜਦਕਿ ਤਿੰਨ ਲੋਕ ਜ਼ਖ਼ਮੀ ਹੋ ਗਏ।

ਜ਼ਮੀਨੀ ਵਿਵਾਦ 'ਚ ਚੱਲੀਆਂ ਗੋਲੀਆਂ, ਇੱਕ ਦੀ ਮੌਤ ਤੇ ਤਿੰਨ ਜ਼ਖ਼ਮੀ

ਇਸ ਸਬੰਧੀ ਪੁਲਿਸ ਦਾ ਕਹਿਣਾ ਕਿ ਉਨ੍ਹਾਂ ਨੂੰ ਘਟਨਾ ਸਬੰਧੀ ਜਾਣਕਾਰੀ ਮਿਲੀ ਸੀ। ਉਨ੍ਹਾਂ ਦਾ ਕਹਿਣਾ ਕਿ ਪੀੜ੍ਹਤ ਪਰਿਵਾਰ ਦੇ ਬਿਆਨਾਂ 'ਤੇ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਦਾ ਕਹਿਣਾ ਕਿ ਜਲਦ ਹੀ ਮਲਜ਼ਮਾਂ ਨੂੰ ਗ੍ਰਿਫ਼ਤਾਰ ਵੀ ਕੀਤਾ ਜਾਵੇਗਾ।

ਇਹ ਵੀ ਪੜ੍ਹੋ:ਦੋ ਪਤਨੀਆਂ ਵਿਚਾਲੇ ਹੋਈ ਪਤੀ ਦੀ ਵੰਡ, ਜਾਣੋ ਕਿਵੇਂ ਵੰਡਿਆ ਦੋਨਾਂ ਪਤਨੀਆਂ ਨੇ

Last Updated : Jun 19, 2021, 8:23 PM IST

ABOUT THE AUTHOR

...view details