ਪੱਟੀ: ਪਿੰਡ ਜਵੰਦਾ ਵਿਖੇ ਕਿਸਾਨ ਦੇ ਕਤਲ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਸੁਖਦੇਵ ਸਿੰਘ ਵਜੋਂ ਹੋਈ ਹੈ। ਮੌਕੇ 'ਤੇ ਪੁੱਜੀ ਪੁਲਿਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਟਮ ਲਈ ਸਰਕਾਰੀ ਹਸਪਤਾਲ ਲਈ ਭੇਜ ਦਿੱਤਾ ਹੈ।
ਪੱਟੀ: ਚੋਰੀ ਦੇ ਦੋਸ਼ 'ਚ ਕੀਤੀ ਬੁਰੀ ਤਰ੍ਹਾਂ ਕੁੱਟ-ਮਾਰ, ਬੁਜ਼ਰਗ ਦੀ ਹੋਈ ਮੌਤ - Patti
ਪਿੰਡ ਜਵੰਦਾ ਵਿਖੇ ਕਿਸਾਨ ਦੇ ਕਤਲ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਸੁਖਦੇਵ ਸਿੰਘ ਵਜੋਂ ਹੋਈ ਹੈ। ਮੌਕੇ 'ਤੇ ਪੁੱਜੀ ਪੁਲਿਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਟਮ ਲਈ ਸਰਕਾਰੀ ਹਸਪਤਾਲ ਲਈ ਭੇਜ ਦਿੱਤਾ ਹੈ।
ਸੁਖਦੇਵ ਸਿੰਘ ਦੇ ਭਤੀਜੇ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮ੍ਰਿਤਕ 5 ਸਾਲਾਂ ਤੋਂ ਕੁਝ ਵਿਅਕਤੀਆਂ ਨਾਲ ਹਿੱਸੇ 'ਤੇ ਕੰਮ ਕਰਦਾ ਸੀ, ਜਿਨ੍ਹਾਂ ਵੱਲੋਂ ਕਣਕ ਚੋਰੀ ਕਰਨ ਦੇ ਸ਼ੱਕ 'ਚ ਸੁਖਦੇਵ ਸਿੰਘ ਦੀ ਬੁਰੀ ਤਰ੍ਹਾਂ ਕੁੱਟ ਮਾਰ ਕੀਤੀ। ਗੰਭੀਰ ਹਾਲਤ 'ਚ ਉਸ ਨੂੰ ਹਸਪਤਾਲ 'ਚ ਦਾਖਲ ਕਰਵਾਇਆ ਗਿਆ, ਜਿਥੇ ਮੇਰੇ ਚਾਚੇ ਦੀ ਮੌਤ ਹੋ ਗਈ। ਪੁਲਿਸ ਨੇ ਮ੍ਰਿਤਕ ਦੇ ਪਰਿਵਾਰ ਵਾਲਿਆ ਦੇ ਬਿਆਨਾ 'ਤੇ ਆਧਾਰ 'ਤੇ ਕਿਸਾਨ ਅਤੇ ਉਸਦੇ ਸਾਥੀਆਂ 'ਤੇ ਕਤਲ ਮਾਮਲਾ ਦਰਜ ਕਰ ਲਿਆ ਹੈ। ਜਾਂਚ ਅਧਿਕਾਰੀ ਨੇ ਦੱਸਿਆ ਕਿ ਨਿਰਵੈਲ ਸਿੰਘ ਅਤੇ ਉਸਦੇ ਸਾਥੀਆਂ 'ਤੇ ਮਾਮਲਾ ਦਰਜ ਕਰਕੇ ਉਨ੍ਹਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।