ਤਰਨਤਾਰਨ:ਖੇਤੀ ਕਾਨੂੰਨਾਂ (Agricultural laws) ਨੂੰ ਲੈ ਕੇ ਕਿਸਾਨਾਂ ਵੱਲੋਂ ਕਾਂਗਰਸੀ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਦਾ ਜ਼ਬਰਦਸਤ ਵਿਰੋਧ ਕੀਤਾ ਗਿਆ ਹੈ। ਇਸ ਵਿਰੋਧ ਦੌਰਾਨ ਕਿਸਾਨਾਂ ਵੱਲੋਂ ਵਿਧਾਇਕ ਨੂੰ ਕਾਲੀਆਂ ਝੰਡੀਆਂ ਦਿਖਾ ਕੇ ਜ਼ੋਰਦਾਰ ਨਾਅਰੇਬਾਜ਼ੀ ਵੀ ਕੀਤੀ ਗਈ। ਭਾਰੀ ਗਿਣਤੀ ਦੇ ਵਿੱਚ ਮੌਕੇ 'ਤੇ ਪੁਲਿਸ ਵੀ ਦਿਖਾਈ ਦਿੱਤੀ ਜਿਸ ਕਰਕੇ ਕਿਸਾਨਾਂ ਤੇ ਪੁਲਿਸ ਵਿਚਕਾਰ ਹੱਥੋਪਾਈ ਵੀ ਹੁੰਦੀ ਦਿਖਾਈ ਦਿੱਤੀ।
ਜਦੋਂ ਪੁਲਿਸ ਪੁਲਿਸ ਤੇ ਕਿਸਾਨਾਂ 'ਚ ਹੋਈ ਤਣਾ-ਤਣੀ - ਕਿਸਾਨਾਂ ਦੇ ਖਿਲਾਫ਼ ਪਰਚੇ ਦਰਜ
ਤਰਨਤਾਰਨ ਦੇ ਵਿੱਚ ਖੇਤੀ ਕਾਨੂੰਨਾਂ (Agricultural laws) ਨੂੰ ਲੈਕੇ ਕਿਸਾਨਾਂ ਦੇ ਵੱਲੋਂ ਕਾਂਗਰਸੀ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਦਾ ਜਬਰਦਸਤ ਵਿਰੋਧ ਕੀਤਾ ਗਿਆ ਹੈ। ਇਸ ਵਿਰੋਧ ਦੌਰਾਨ ਪੁਲਿਸ ਤੇ ਕਿਸਾਨਾਂ ਦੇ ਵਿਚਕਾਰ ਤਣਾਅਪੂਰਨ ਮਾਹੌਲ ਬਣ ਗਿਆ। ਇਸ ਵਿਰੋਧ ਨੂੰ ਲੈਕੇ ਪੁਲਿਸ ਦੇ ਵੱਲੋਂ ਕਿਸਾਨਾਂ ਦੇ ਖਿਲਾਫ਼ ਪਰਚੇ ਦਰਜ ਕੀਤੇ ਗਏ ਹਨ।
ਕਿਸਾਨਾਂ ਦਾ ਕਹਿਣੈ ਕਿ ਪੁਲਿਸ ਵੱਲੋਂ ਕਾਂਗਰਸੀ ਵਿਧਾਇਕ ਦੀ ਸ਼ਹਿ 'ਤੇ ਉਨ੍ਹਾਂ ਨਾਲ ਧੱਕਾ ਕੀਤਾ ਜਾ ਰਿਹਾ ਹੈ। ਉਨ੍ਹਾਂ ਵੱਲੋਂ ਵੀਡੀਓ ਵੀ ਬਣਾਈ ਗਈ ਹੈ ਜਿਸ ਵਿੱਚ ਪੁਲਿਸ ਉਨ੍ਹਾਂ ਨਾਲ ਧੱਕਾ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੁਲਿਸ ਨੇ ਉਨ੍ਹਾਂ ਦੇ ਰੋਸ ਪ੍ਰਦਰਸ਼ਨ ਨੂੰ ਲੈ ਕੇ ਇੱਕ ਝੂਠੀ ਕਹਾਣੀ ਬਣਾਈ ਗਈ ਹੈ। ਕਿਸਾਨਾਂ ਨੇ ਦੱਸਿਆ ਕਿ ਪੁਲਿਸ ਵੱਲੋਂ ਵਿਧਾਇਕ ਦੇ ਵਿਰੋਧ ਨੂੰ ਲੈ ਕੇ ਉਨ੍ਹਾਂ ਖਿਲਾਫ਼ ਗਲਤ ਪਰਚੇ ਦਰਜ ਕੀਤੇ ਗਏ ਹਨ। ਪਰਚੇ ਦਰਜ ਕਰਨ ਨੂੰ ਲੈ ਕੇ ਕਿਸਾਨਾਂ ਨੇ ਇਲਜ਼ਾਮ ਲਗਾਇਆ ਹੈ ਕਿ ਪੁਲਿਸ ਵੱਲੋਂ ਉਨ੍ਹਾਂ ਦੇ ਘਰਾਂ ਵਿੱਚ ਜਾ ਕੇ ਉਨ੍ਹਾਂ ਦੇ ਪਰਿਵਾਰਾਂ ਨੂੰ ਧਮਕੀਆਂ ਦਿੱਤੀਆਂ ਗਈਆਂ ਹਨ। ਕਿਸਾਨਾਂ ਨੇ ਪੁਲਿਸ ਪ੍ਰਸ਼ਾਸਨ ਨੂੰ ਚਿਤਾਵਨੀ ਦਿੱਤੀ ਹੈ ਕਿ ਜੇ ਉਨ੍ਹਾਂ ਖਿਲਾਫ਼ ਕੀਤੇ ਗਏ ਝੂਠੇ ਪਰਚੇ ਰੱਦ ਨਾ ਕੀਤੇ ਤਾਂ ਉਨ੍ਹਾਂ ਵੱਲੋਂ ਵੱਡਾ ਸੰਘਰਸ਼ ਵਿੱਢਿਆ ਜਾਵੇਗਾ।
ਇਹ ਵੀ ਪੜ੍ਹੋ: SOI ਆਗੂ ਦੇ ਕਤਲ ਮਾਮਲੇ ’ਚ ਪੁਲਿਸ ਨੇ ਕੀਤਾ ਵੱਡਾ ਖੁਲਾਸਾ