ਤਰਨ ਤਾਰਨ:ਪੰਜਾਬ ਪੁਲਿਸ ਵਲੋਂ ਨਸ਼ਿਆਂ ਨੂੰ ਲੈਕੇ ਸਖ਼ਤੀ ਦਿਖਾਈ ਜਾ ਰਹੀ ਹੈ। ਇਸ ਦੇ ਨਾਲ ਹੀ ਪੰਜਾਬ 'ਚ ਚੋਣਾਂ ਦੇ ਚੱਲਦਿਆਂ ਚੋਣ ਕਮਿਸ਼ਨ ਵੀ ਪੂਰੀ ਤਰ੍ਹਾਂ ਸਰਗਰਮ ਹੈ ਤਾਂ ਜੋ ਚੋਣਾਂ 'ਚ ਨਸ਼ੇ ਦੀ ਵਰਤੋਂ ਨਾ ਕੀਤੀ ਜਾ ਸਕੇ।
ਇਸ ਦੇ ਚੱਲਦਿਆਂ ਪੁਲੀਸ ਚੌਕੀ ਅਲਗੋਂ ਕੋਠੀ ਨੂੰ ਉਸ ਵੇਲੇ ਵੱਡੀ ਸਫਲਤਾ ਹਾਸਲ ਹੋਈ ਜਦ ਚੋਣਾਂ ਦੇ ਮੱਦੇਨਜ਼ਰ ਜ਼ਿਲ੍ਹਾ ਤਰਨ ਤਾਰਨ ਦੇ ਐੱਸਐੱਸਪੀ ਦੇ ਸਖ਼ਤ ਦਿਸ਼ਾ ਨਿਰਦੇਸ਼ਾਂ ਤਹਿਤ ਥਾਣਾ ਵਲਟੋਹਾ ਦੇ ਐੱਸ.ਐੱਚ.ਓ ਦੇ ਹੁਕਮਾਂ ਤਹਿਤ ਨਸ਼ਾ ਵੇਚਣ ਵਾਲੇ ਵਿਅਕਤੀਆਂ 'ਤੇ ਸਖ਼ਤ ਕਦਮ ਚੁੱਕਣ ਦੀਆਂ ਹਦਾਇਤਾਂ ਨੂੰ ਮੁੱਖ ਰੱਖਦੇ ਹੋਏ ਕਸਬਾ ਅਲਗੋਂ ਖੁਰਦ ਤੋਂ ਇਕ ਵਿਅਕਤੀ ਨੂੰ ਦੋ ਸੌ ਕਿੱਲੋ ਲਾਹਣ ਸਣੇ ਮੁਖਬਰ ਖਾਸ ਦੀ ਇਤਲਾਹ 'ਤੇ ਕਾਬੂ ਕੀਤਾ ਗਿਆ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਕਸਬਾ ਅਲਗੋਂ ਕੋਠੀ ਚੌਂਕੀ ਦੇ ਇੰਚਾਰਜ ਐੱਸ.ਆਈ ਚਰਨ ਸਿੰਘ ਨੇ ਕਿਹਾ ਕਿ ਉਨ੍ਹਾਂ ਵੱਲੋਂ ਦਾਣਾ ਮੰਡੀ ਦੇ ਨਜ਼ਦੀਕ ਨਾਕਾਬੰਦੀ ਕੀਤੀ ਹੋਈ ਸੀ ਤਾਂ ਇਸ ਦੌਰਾਨ ਮੁਖਬਰ ਖਾਸ ਨੇ ਇਤਲਾਹ ਦਿੱਤੀ ਕਿ ਪਿੰਡ ਅਲਗੋਂ ਖੁਰਦ ਦਾ ਰਹਿਣ ਵਾਲਾ ਜੱਸਾ ਸਿੰਘ ਪੁੱਤਰ ਸਾਗਰ ਸਿੰਘ ਜੋ ਕਿ ਆਪਣੇ ਘਰ 'ਚ ਨਾਜਾਇਜ਼ ਸ਼ਰਾਬ ਦਾ ਕਾਰੋਬਾਰ ਕਰਦਾ ਹੈ ਜੇ ਹੁਣੇ ਰੇਡ ਕੀਤੀ ਜਾਵੇ ਤਾਂ ਉਸ ਦੇ ਘਰ ਵਿਚੋਂ ਨਾਜਾਇਜ਼ ਸ਼ਰਾਬ ਲਾਹਣ ਬਰਾਮਦ ਹੋ ਸਕਦੀ ਹੈ।
ਪੁਲੀਸ ਨੇ ਕਿਹਾ ਕਿ ਮੁਖਬਰ ਖਾਸ ਦੀ ਇਤਲਾਹ 'ਤੇ ਉਕਤ ਵਿਅਕਤੀ ਦੇ ਘਰ ਰੇਡ ਕਰਦੇ ਮੌਕੇ 'ਤੇ ਹੀ ਦੋ ਸੌ ਕਿਲੋ ਲਾਹਣ ਬਰਾਮਦ ਹੋਇਆ, ਜਿਸ ਤੇ ਮਾਮਲਾ ਦਰਜ ਕਰ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ :ਪ੍ਰਧਾਨ ਮੰਤਰੀ ਦੀ ਸੁਰੱਖਿਆ 'ਚ ਲੱਗੀ ਐੱਸਪੀਜੀ ਨੂੰ ਹੋਰ ਅਧਿਕਾਰ ਦੇਣ ਦੀ ਮੰਗ