ਪੰਜਾਬ

punjab

ETV Bharat / city

ਸ਼ੌਰੀਆ ਚੱਕਰ ਕਾਮਰੇਡ ਬਲਵਿੰਦਰ ਸਿੰਘ ਦੇ ਪਰਿਵਾਰ ਨੂੰ ਖਤਰਾ, ਵਿਦੇਸ਼ ਤੋਂ ਮਿਲੀ ਜਾਨੋਂ ਮਾਰਨ ਦੀ ਧਮਕੀ - ਵਿਦੇਸ਼ ਤੋਂ ਮਿਲੀ ਜਾਨੋਂ ਮਾਰਨ ਦੀ ਧਮਕੀ

ਸ਼ੌਰੀਆ ਚੱਕਰ ਕਾਮਰੇਡ ਬਲਵਿੰਦਰ ਸਿੰਘ ਦੇ ਪਰਿਵਾਰ ਨੂੰ ਵਿਦੇਸ਼ ਤੋਂ ਫੋਨ ਕਰਕੇ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਹਨ। ਜਿਸ ’ਤੇ ਕਾਮਰੇਡ ਬਲਵਿੰਦਰ ਸਿੰਘ ਦੀ ਪਤਨੀ ਜਗਰੂਪ ਕੌਰ ਨੇ ਪੰਜਾਬ ਸਰਕਾਰ ਅਤੇ ਤਰਨਤਾਰਨ ਪ੍ਰਸ਼ਾਸਨ ਕੋਲੋਂ ਉਨ੍ਹਾਂ ਦੀ ਸੁਰੱਖਿਆ ਨੂੰ ਵਧਾਉਣ ਦੀ ਮੰਗ ਕੀਤੀ ਹੈ।

ਬਲਵਿੰਦਰ ਸਿੰਘ ਦੇ ਪਰਿਵਾਰ ਨੂੰ ਮਿਲੀ ਮੁੜ ਜਾਨੋਂ ਮਾਰਨ ਦੀ ਧਮਕੀ
ਬਲਵਿੰਦਰ ਸਿੰਘ ਦੇ ਪਰਿਵਾਰ ਨੂੰ ਮਿਲੀ ਮੁੜ ਜਾਨੋਂ ਮਾਰਨ ਦੀ ਧਮਕੀ

By

Published : Jul 27, 2022, 9:53 AM IST

ਤਰਨਤਾਰਨ: ਬੀਤੇ ਸਾਲ ਹੀ ਕਾਮਰੇਡ ਬਲਵਿੰਦਰ ਸਿੰਘ ਦਾ ਕੁਝ ਵਿਅਕਤੀਆਂ ਵੱਲੋਂ ਘਰ ਵਿੱਚ ਦਾਖ਼ਲ ਹੋ ਕੇ ਕਤਲ ਕੀਤਾ ਗਿਆ ਸੀ। ਹੁਣ ਉਨ੍ਹਾਂ ਦੇ ਪਰਿਵਾਰ ਨੂੰ ਧਮਕੀਆਂ ਮਿਲ ਰਹੀਆਂ ਹਨ। ਦੱਸ ਦਈਏ ਕਿ ਵਿਧਾਨ ਸਭਾ ਹਲਕਾ ਖੇਮਕਰਨ ਅਧੀਨ ਪੈਂਦੇ ਕਸਬਾ ਭਿੱਖੀਵਿੰਡ ਵਿਖੇ ਰਹਿਣ ਵਾਲੇ ਸ਼ੌਰੀਆ ਚੱਕਰ ਕਾਮਰੇਡ ਬਲਵਿੰਦਰ ਸਿੰਘ ਦੇ ਪਰਿਵਾਰ ਨੂੰ ਵਿਦੇਸ਼ ਤੋਂ ਕਾਲ ਕਰਕੇ ਉਨ੍ਹਾਂ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਹਨ।

ਬਲਵਿੰਦਰ ਸਿੰਘ ਦੇ ਪਰਿਵਾਰ ਨੂੰ ਮਿਲੀ ਮੁੜ ਜਾਨੋਂ ਮਾਰਨ ਦੀ ਧਮਕੀ

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸ਼ੌਰੀਆ ਚੱਕਰ ਮ੍ਰਿਤਕ ਕਾਮਰੇਡ ਬਲਵਿੰਦਰ ਸਿੰਘ ਦੀ ਪਤਨੀ ਜਗਦੀਪ ਕੌਰ ਨੇ ਦੱਸਿਆ ਕਿ ਬੀਤੀ ਰਾਤ ਉਨ੍ਹਾਂ ਦੇ ਦੋਵਾਂ ਲੜਕਿਆਂ ਨੂੰ ਵਿਦੇਸ਼ ਦੇ ਇਕ ਅਣਪਛਾਤੇ ਨੰਬਰ ਤੋਂ ਕਾਲ ਆਈ ਅਤੇ ਉਸ ਵਿੱਚ ਉਸ ਦੇ ਦੋਵਾਂ ਲੜਕਿਆਂ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਹੈ। ਪਹਿਲਾਂ ਵੀ ਉਸ ਦੇ ਪਤੀ ਬਲਵਿੰਦਰ ਸਿੰਘ ਕਾਮਰੇਡ ਦਾ ਘਰ ਵਿੱਚ ਦਾਖ਼ਲ ਹੋ ਕੇ ਕੁਝ ਵਿਅਕਤੀ ਕਤਲ ਕਰ ਚੁੱਕੇ ਹਨ ਅਤੇ ਹੁਣ ਉਨ੍ਹਾਂ ਦੇ ਬੱਚਿਆ ਨੂੰ ਵੀ ਖਤਰਾ ਪੈਦਾ ਹੋ ਗਿਆ ਹੈ।

ਉਨ੍ਹਾਂ ਅੱਗੇ ਕਿਹਾ ਕਿ ਵਿਦੇਸ਼ ਤੋਂ ਆ ਰਹੀਆਂ ਧਮਕੀਆਂ ਦੇ ਚੱਲਦੇ ਉਹ ਹੁਣ ਸਹਿਮ ਦੇ ਮਾਹੌਲ ਚ ਬੈਠੇ ਹੋਏ ਹਨ। ਜਿਸ ਦੇ ਚੱਲਦੇ ਉਨ੍ਹਾਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਉਨ੍ਹਾਂ ਦੀ ਸੁਰੱਖਿਆ ਵਧਾਈ ਜਾਵੇ ਤਾਂ ਜੋ ਕੋਈ ਹੋਰ ਅਣਹੋਣੀ ਘਟਨਾ ਨਾ ਵਾਪਰ ਸਕੇ। ਨਾਲ ਹੀ ਕਿਹਾ ਕਿ ਜੇਕਰ ਉਨ੍ਹਾਂ ਦੇ ਪਰਿਵਾਰ ਦੇ ਨਾਲ ਕੁਝ ਵੀ ਹੁੰਦਾ ਹੈ ਤਾਂ ਉਸਦੇ ਜ਼ਿੰਮੇਵਾਰ ਪੰਜਾਬ ਸਰਕਾਰ ਹੋਵੇਗੀ।

ਇਹ ਵੀ ਪੜੋ:ਸਹੁਰਿਆਂ ਤੋਂ ਤੰਗ ਆ ਕੇ ਵਿਆਹੁਤਾ ਨੇ ਕੀਤੀ ਖੁਦਕੁਸ਼ੀ, ਮੌਤ ਤੋਂ ਪਹਿਲਾਂ ਬਣਾਈ ਵੀਡੀਓ...

ABOUT THE AUTHOR

...view details