ਤਰਨਤਾਰਨ: 'ਨਸ਼ਾ ਵਿਰੋਧੀ ਦਿਵਸ' ਮੌਕੇ ਰਾਜ ਪੱਧਰੀ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਸਮਾਗਮ 'ਚ ਸੂਬੇ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਵੱਲੋਂ ਸ਼ਿਰਕਤ ਕੀਤੀ ਗਈ। ਇਸ ਦੇ ਨਾਲ ਹੀ ਪੱਟੀ, ਖੇਮਕਰਨ ਦੇ ਵਿਧਾਇਕਾਂ ਵੱਲੋਂ ਵੀ ਆਪਣੀ ਹਾਜ਼ਰੀ ਲਗਾਈ ਗਈ।
ਤਰਨ ਤਾਰਨ: 'ਨਸ਼ਾ ਵਿਰੋਧੀ ਦਿਵਸ' ਮੌਕੇ ਰਾਜ ਪੱਧਰੀ ਸਮਾਗਮ ਦਾ ਆਯੋਜਨ - ਨਸ਼ਾ ਵਿਰੋਧੀ ਦਿਵਸ
'ਨਸ਼ਾ ਵਿਰੋਧੀ ਦਿਵਸ' ਮੌਕੇ ਤਰਨ ਤਾਰਨ ਵਿਖੇ ਰਾਜ ਪੱਧਰੀ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਸਮਾਗਮ 'ਚ ਵਿਧਾਇਕ ਹਰਮਿੰਦਰ ਸਿੰਘ ਗਿੱਲ ਵੱਲੋਂ ਸਰਕਾਰ ਨੂੰ ਜ਼ਿਲ੍ਹੇ ਦੇ ਨੌਜਵਾਨਾਂ ਨੂੰ ਨਸ਼ੇ ਤੋਂ ਬਚਾਉਣ ਲਈ ਵੱਧ ਤੋਂ ਵੱਧ ਨੌਕਰੀਆਂ ਦੇਣ ਦੀ ਅਪੀਲ ਵੀ ਕੀਤੀ ਗਈ।
ਇਸ ਮੌਕੇ ਪੱਟੀ ਹਲਕੇ ਤੋਂ ਵਿਧਾਇਕ ਹਰਮਿੰਦਰ ਸਿੰਘ ਗਿੱਲ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਅਪੀਲ ਕੀਤੀ ਹੈ ਕਿ ਜੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਹੈ ਤਾਂ ਸਾਡੇ ਖੇਤਰ ਦੇ ਨੌਜਵਾਨਾਂ ਨੂੰ ਵੱਧ ਤੋਂ ਵੱਧ ਨੌਕਰੀਆਂ ਦਿੱਤੀਆਂ ਜਾਣ ਤਾਂ ਜੋ ਅਸੀਂ ਨਸ਼ਿਆਂ ਤੋਂ ਬਚ ਸਕੀਏ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਨਸ਼ਾ ਪੰਜਾਬ ਦੇ ਲਈ ਇੱਕ ਵੱਡੀ ਸਮੱਸਿਆ ਹੈ, ਜਿਸ ਦੇ ਹੱਲ ਲਈ ਪੰਜਾਬ ਸਰਕਾਰ ਅਨੇਕਾਂ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਵਿਧਾਇਕ ਹਰਮਿੰਦਰ ਸਿੰਘ ਗਿੱਲ ਨੇ ਮੰਚ ਤੇ ਜੋ ਸਵਾਲ ਚੁੱਕੇ ਹਨ, ਪੰਜਾਬ ਸਰਕਾਰ ਉਸ ਨੂੰ ਗੰਭੀਰਤਾ ਨਾਲ ਲਵੇਗੀ ਅਤੇ ਸਾਰਿਆਂ ਦੇ ਸਹਿਯੋਗ ਨਾਲ ਪੰਜਾਬ ਨੂੰ ਨਸ਼ਾ ਮੁਕਤ ਕਰੇਗੀ।