ਤਰਨਤਾਰਨ:ਥਾਣਾ ਝਬਾਲ ਦੇ ਅਧੀਨ ਆਉਦੇ ਪਿੰਡ ਐਮਾ ਕਲਾਂ ਦੇ ਲੋਕਾਂ ਨੇ ਸ਼ਰੇਆਮ ਪਿੰਡ ਵਿੱਚ ਸਰਕਾਰ ਅਤੇ ਪੁਲਿਸ ਦੀ ਸ਼ਹਿ ਤੇ ਨਸ਼ਾ ਵੇਚਣ ਦੇ ਦੋਸ਼ ਲਗਾਏ ਹਨ। ਪਿੰਡ ਵਾਸੀਆਂ ਨੂੰ ਨਸ਼ਾ ਤਸਕਰਾਂ ਦਾ ਵਿਰੋਧ ਕਰਨਾ ਇਨ੍ਹਾਂ ਮਹਿੰਗਾ ਪਿਆ ਕਿ ਤਸਕਰਾਂ ਵੱਲੋਂ ਦਿਨ-ਦਿਹਾੜੇ ਸ਼ਰੇਆਮ ਗੁੰਡਾਗਰਦੀ ਕਰਦਿਆਂ 4 ਘਰਾਂ ਵਿੱਚ ਦਾਖ਼ਲ ਹੋ ਕੇ ਸਮਾਨ ਦੀ ਭੰਨਤੋੜ ਕਰਦਿਆਂ ਨਕਦੀ ਤੇ ਹੋਰ ਕੀਮਤੀ ਸਮਾਨ ਚੋਰੀ ਕਰ ਲਿਆ ਗਿਆ।
ਦਿਨ-ਦਿਹਾੜੇ ਗੁੰਡਾਗਰਦੀ, ਚਾਰ ਘਰਾਂ 'ਚ ਦਾਖ਼ਲ ਹੋ ਕੇ ਕੀਤੀ ਚੋਰੀ ਤੇ ਭੰਨਤੋੜ
ਤਰਨਤਾਰਨ ਦੇ ਪਿੰਡ ਐਮਾ ਕਲਾਂ ਦੇ ਲੋਕਾਂ ਨੇ ਪਿੰਡ ਵਿੱਚ ਸਰਕਾਰ ਅਤੇ ਪੁਲਿਸ ਦੀ ਸ਼ਹਿ ਤੇ ਸ਼ਰੇਆਮ ਨਸ਼ਾ ਵੇਚਣ ਦੇ ਲਗਾਏ ਦੋਸ਼, ਵਿਰੋਧ ਕਰਨ ਤੇ ਨਸ਼ਾ ਤਸਕਰਾਂ ਵੱਲੋਂ ਗੁੰਡਾਗਰਦੀ ਕਰਦਿਆਂ ਪਿੰਡ ਦੇ 4 ਘਰਾਂ ਵਿੱਚ ਸ਼ਰੇਆਮ ਦਾਖ਼ਲ ਹੋ ਕੇ ਕੀਤੀ ਗਈ ਭੰਨਤੋੜ।
ਪੀੜ੍ਹਤ ਲੋਕਾਂ ਨੇ ਕਿਹਾ ਕਿ ਪਿੰਡ ਦੇ ਕੁਝ ਲੋਕ ਸ਼ਰੇਆਮ ਪਿੰਡ ਵਿੱਚ ਪੁਲਿਸ ਅਤੇ ਸਰਕਾਰੀ ਸ਼ਹਿ ਤੇ ਨਸ਼ਾ ਵੇਚ ਰਹੇ ਹਨ ਅਤੇ ਨਸ਼ਾ ਤਸਕਰ ਉਨ੍ਹਾਂ ਦੇ ਬੱਚਿਆਂ ਨੂੰ ਵੀ ਨਸ਼ੇ ਦੀ ਦਲ-ਦਲ ਵਿੱਚ ਧੱਕਣ ਦੀ ਕੋਸ਼ਿਸ਼ ਕਰਨ ਵਿੱਚ ਲੱਗੇ ਹੋਏ ਹਨ। ਵਿਰੋਧ ਕਰਨ ਤੇ ਉਨ੍ਹਾਂ ਲੋਕਾਂ ਨੂੰ ਡਰਾਇਆ ਧਮਕਾਇਆ ਜਾਂਦਾ ਹੈ। ਉਥੇ ਹੀ ਅੱਜ ਹੀ ਉਨ੍ਹਾਂ ਦੇ ਘਰਾਂ ਵਿੱਚ ਦਾਖਲ ਹੋ ਕੇ ਉਨ੍ਹਾਂ ਲੋਕਾਂ ਵੱਲੋਂ ਸਮਾਨ ਦੀ ਭੰਨਤੋੜ ਕਰਨ ਤੋਂ ਇਲਾਵਾ ਕੁੱਟਮਾਰ ਵੀ ਕੀਤੀ ਗਈ ਹੈ।
ਪਿੰਡ ਵਾਲਿਆਂ ਦਾ ਦੋਸ਼ ਹੈ ਕਿ ਪੁਲਿਸ ਨੂੰ ਉਨ੍ਹਾਂ ਤਸਕਰਾਂ ਬਾਰੇ ਕਈ ਵਾਰ ਜਾਣਕਾਰੀ ਦੇਣ ਦੇ ਬਾਅਦ ਵੀ ਪੁਲਿਸ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਜਾਂਦੀ ਹੈ ਜਿਸ ਕਾਰਨ ਨਸ਼ਾ ਤਸਕਰਾਂ ਦੇ ਹੌਂਸਲੇ ਵੱਧਦੇ ਜਾ ਰਹੇ ਹਨ। ਪੀੜ੍ਹਤ ਲੋਕਾਂ ਨੇ ਸਰਕਾਰ ਅਤੇ ਪ੍ਰਸ਼ਾਸਨ ਦੇ ਉੱਚ ਅਧਿਕਾਰੀਆਂ ਕੋਲੋਂ ਇਨਸਾਫ ਦੀ ਮੰਗ ਕੀਤੀ ਹੈ।