ਪੰਜਾਬ

punjab

ETV Bharat / city

ਅਗਨ ਭੇਟ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਗੋਇੰਦਵਾਲ ਸਾਹਿਬ ਲਿਆਂਦੇ - ਪਵਿੱਤਰ ਸਰੂਪ ਅਗਨ ਭੇਟ

ਪੰਜਾਬ ਦੇ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਨੇ ਕਿਹਾ ਕੇ ਪਿੰਡ ਜੌਲੀਆ ਦੇ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਵਿੱਤਰ ਸਰੂਪ ਅਗਨ ਭੇਟ ਹੋਣੇ ਬਹੁਤ ਹੀ ਮੰਦਭਾਗੀ ਘਟਨਾ ਹੈ। ਜਿਸ ਦਾ ਪੂਰੀ ਸਿੱਖ ਸੰਗਤ ਵਿੱਚ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਅੱਗੇ ਦੱਸਿਆ ਕਿ ਪਿੰਡ ਜੌਲੀਆ ਵਾਸੀਆਂ ਵਲੋਂ ਪਸਚਾਤਾਪ ਲਈ ਰੱਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਪਾਵਨ ਸਰੂਪ ਗੋਇੰਦਵਾਲ ਸਾਹਿਬ ਵਿਖੇ ਲੈ ਕੇ ਆ ਗਏ ਹਨ।

ਅਗਨ ਭੇਟ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਗੋਇੰਦਰਵਾਲ ਸਾਹਿਬ ਲਿਆਉਂਦੇ
ਅਗਨ ਭੇਟ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਗੋਇੰਦਰਵਾਲ ਸਾਹਿਬ ਲਿਆਉਂਦੇ

By

Published : Jul 7, 2021, 8:15 AM IST

Updated : Jul 7, 2021, 8:45 AM IST

ਤਰਨਤਾਰਨ: ਪਿਛਲੇ ਦਿਨੀਂ ਹਲਕਾ ਸੰਗਰੂਰ ਦੇ ਭਵਾਨੀਗੜ੍ਹ ਬਲਾਕ ਦੇ ਪਿੰਡ ਜੌਲੀਆ ਦੇ ਗੁਰਦੁਆਰਾ ਸਾਹਿਬ ਵਿੱਚ ਅੱਗ ਲੱਗ ਜਾਣ ਕਾਰਨ ਦਰਬਾਰ ਸਾਹਿਬ ਅੰਦਰ ਬਿਰਾਜਮਾਨ ਪ੍ਰਕਾਸ਼ ਕੀਤੇ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੀੜ ,ਪਾਲਕੀ ਸਾਹਿਬ ਅਤੇ ਹੋਰ ਸਾਮਾਨ ਅਗਨ ਭੇਟ ਹੋ ਗਏ ਸਨ।

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਗਨ ਭੇਟ ਹੋਏ ਅੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਦੇ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਪਿੰਡ ਜੌਲੀਆ ਦੀ ਸਮੂਹ ਸਿੱਖ ਸੰਗਤਾਂ ਨਾਲ ਗੋਇੰਦਵਾਲ ਸਾਹਿਬ ਵਿਖੇ ਗੁਰਦੁਆਰਾ ਸ੍ਰੀ ਅੰਗੀਠਾ ਸਾਹਿਬ ਪਹੁੰਚੇ। ਜਿੱਥੇ ਗੁਰਦੁਆਰਾ ਸਾਹਿਬ ਦੇ ਸੇਵਾਦਾਰਾਂ ਨੂੰ ਅਗਨ ਭੇਟ ਹੋਏ ਅੰਗ ਸੋਂਪੇ ਦਿੱਤੇ ਗਏ ਹਨ।

ਅਗਨ ਭੇਟ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਗੋਇੰਦਵਾਲ ਸਾਹਿਬ ਲਿਆਂਦੇ

ਪੰਜਾਬ ਦੇ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਨੇ ਕਿਹਾ ਕੇ ਪਿੰਡ ਜੌਲੀਆ ਦੇ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਵਿੱਤਰ ਸਰੂਪ ਅਗਨ ਭੇਟ ਹੋਣੇ ਬਹੁਤ ਹੀ ਮੰਦਭਾਗੀ ਘਟਨਾ ਹੈ। ਜਿਸ ਦਾ ਪੂਰੀ ਸਿੱਖ ਸੰਗਤ ਵਿੱਚ ਰੋਸ ਪਾਇਆ ਜਾ ਰਿਹਾ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਪਿੰਡ ਜੌਲੀਆ ਵਾਸੀਆਂ ਵਲੋਂ ਪਸਚਾਤਾਪ ਲਈ ਰੱਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਪਾਵਨ ਸਰੂਪ ਗੋਇੰਦਵਾਲ ਸਾਹਿਬ ਵਿਖੇ ਲੈਕੇ ਆਉਂਦੇ ਗਏ ਹਨ। ਜਿਥੇ ਇੰਨਾਂ ਦਾ ਗੁਰ ਮਰਿਯਾਦਾ ਅਨੁਸਾਰ ਸਸਕਾਰ ਕੀਤਾ ਜਾਵੇਗਾ।

ਇਸ ਮੌਕੇ ਥਾਣਾ ਭਵਾਨੀਗੜ ਦੇ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਪਿੰਡ ਜੌਲੀਆ ਦੀ ਵਸਨੀਕ ਇੱਕ ਔਰਤ ਵਲੋਂ ਪਵਿੱਤਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪਾਂ ਦੀ ਬੇਅਦਬੀ ਕੀਤੀ ਗਈ। ਜਿਸ ਦੀਆ ਤਸਵੀਰਾਂ ਸੀ.ਸੀ.ਟੀ.ਵੀ ਕੈਮਰੇ 'ਚ ਕੈਦ ਹੋਣ 'ਤੇ ਪਰਚਾ ਦਰਜ ਕਰਕੇ ਗ੍ਰਿਫ਼ਤਾਰੀ ਕਰ ਲਈ ਗਈ ਹੈ।

ਇਹ ਵੀ ਪੜ੍ਹੋ:ਕੋਟਕਪੂਰਾ ਗੋਲੀਕਾਂਡ:ਉਮਰਾਨੰਗਲ ਲਾਈ ਡਿਟੈਕਟਿਵ ਲਈ ਰਾਜੀ

Last Updated : Jul 7, 2021, 8:45 AM IST

ABOUT THE AUTHOR

...view details