ਪੰਜਾਬ

punjab

ETV Bharat / city

ਲੁੱਖਾਂ ਦੇ ਗਹਿਣੇ ਤੇ ਨਗਦੀ ਲੈਕੇ ਚੋਰ ਫਰਾਰ, ਇਸ ਤਰ੍ਹਾਂ ਦਿੱਤਾ ਵਾਰਦਾਤ ਨੂੰ ਅੰਜਾਮ - ਪੰਜਾਬ ਸਰਕਾਰ

ਵਲਟੋਹਾ ‘ਚ ਘਰ ਅੰਦਰ ਦਾਖਲ ਹੋ ਕੇ ਚੋਰਾਂ ਨੇ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਹੈ। ਪੀੜਤ ਪਰਿਵਾਰ ਮੁਤਾਬਿਕ ਚੋਰ ਲੱਖਾਂ ਦੇ ਗਹਿਣੇ (Jewelry) ਤੇ ਨਗਦੀ (Cash) ਲੈਕੇ ਫਰਾਰ ਹੋ ਗਏ ਹਨ।

ਲੁੱਖਾਂ ਦੇ ਗਹਿਣੇ ਤੇ ਨਗਦੀ ਲੈਕੇ ਚੋਰ ਫਰਾਰ
ਲੁੱਖਾਂ ਦੇ ਗਹਿਣੇ ਤੇ ਨਗਦੀ ਲੈਕੇ ਚੋਰ ਫਰਾਰ

By

Published : Sep 11, 2021, 5:49 PM IST

ਵਲਟੋਹਾ:ਪੰਜਾਬ ਵਿੱਚ ਲੁੱਟ-ਖੋਹ ਦੀਆਂ ਵਾਰਦਾਤਾਂ ਲਗਾਤਾਰ ਵੱਧ ਦੀਆਂ ਜਾ ਰਹੀਆਂ ਹਨ। ਇਨ੍ਹਾਂ ਘਟਨਾਵਾਂ ਤੋਂ ਬਾਅਦ ਪੰਜਾਬ ਵਿੱਚ ਕਾਨੂੰਨ ਵਿਵਸਥਾ (Law and order) ਸਖ਼ਤ ਹੋਣ ਦੇ ਦਾਅਵੇ ਕਰਦੀ ਪੰਜਾਬ ਸਰਕਾਰ (Government of Punjab) ਤੇ ਪੰਜਾਬ ਪੁਲਿਸ ਦੀ ਵੀ ਪੋਲ ਖੁੱਲ੍ਹੀ ਦੀ ਨਜ਼ਰ ਆ ਰਹੀ ਹੈ। ਅਜਿਹਾ ਹੀ ਇੱਕ ਮਾਮਲਾ ਵਲਟੋਹਾ ਪਿੰਡ ਤੋਂ ਸਾਹਮਣੇ ਆਇਆ ਹੈ। ਜਿੱਥੇ ਚੋਰਾ ਨੇ ਘਰ ਅੰਦਰ ਦਾਖਲ ਹੋ ਕੇ ਲੱਖਾਂ ਰੁਪਏ ਦੇ ਗਹਿਣੇ (Jewelry) ਤੇ ਨਗਦੀ (Cash) ਦੀ ਲੁੱਟ ਨੂੰ ਅੰਜਾਮ ਦਿੱਤਾ ਹੈ।

ਜਾਣਕਾਰੀ ਦਿੰਦਿਆਂ ਪੀੜਤ ਗੁਰਮੀਤ ਸਿੰਘ ਨੇ ਦੱਸਿਆ ਕਿ ਉਸ ਦੇ ਘਰੋਂ 16 ਤੋਲੇ ਸੋਨੇ (Gold) ਦੇ ਗਹਿਣੇ ਅਤੇ ਇੱਕ ਲੱਖ ਰੁਪਏ ਨਗਦ ਦੀ ਚੋਰੀ ਕੀਤੀ ਗਈ ਹੈ। ਉਨ੍ਹਾਂ ਦੱਸਿਆ, ਕਿ ਉਹ ਰਾਤ 10 ਤੋਂ 11 ਵਜੇ ਦੇ ਦਰਮਿਆਨ ਸੁੱਤੇ ਸਨ।

ਉਨ੍ਹਾਂ ਨੇ ਦੱਸਿਆ, ਜਦੋਂ ਚੋਰਾਂ ਵੱਲੋਂ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਤਾਂ ਪਰਿਵਾਰ ਦੇ ਇੱਕ ਵੀ ਮੈਂਬਰ ਨੂੰ ਇਸ ਦੀ ਖ਼ਬਰ ਨਹੀਂ ਹੋਈ। ਫਿਰ ਜਦੋਂ ਰਾਤ ਦੇ ਕਰੀਬ 2 ਵਜੇ ਉਹ ਉੱਠੇ ਤਾਂ ਉਸ ਸਮੇਂ ਇਸ ਲੁੱਟ ਦੀ ਵਾਰਦਾਤ ਬਾਰੇ ਪਤਾ ਚੱਲਿਆ। ਘਟਨਾ ਤੋਂ ਬਾਅਦ ਪੀੜਤ ਪਰਿਵਾਰ ਵੱਲੋਂ ਪਿੰਡ ਦੇ ਸਰਪੰਚ ਨੂੰ ਲੈਕੇ ਥਾਣੇ ਵਿੱਚ ਇਸ ਦੀ ਸ਼ਿਕਾਇਤ ਕੀਤੀ ਗਈ।

ਲੁੱਖਾਂ ਦੇ ਗਹਿਣੇ ਤੇ ਨਗਦੀ ਲੈਕੇ ਚੋਰ ਫਰਾਰ

ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਕਰੀਬ ਸਵੇਰੇ 9 ਵਜੇ ਪੁਲਿਸ ਘਟਨਾ ਦਾ ਜਾਇਜ਼ਾ ਲੈਣ ਲਈ ਮੌਕੇ ‘ਤੇ ਪਹੁੰਚੀ। ਇਸ ਮੌਕੇ ਪੀੜਤ ਪਰਿਵਾਰ ਵੱਲੋਂ ਮੁਲਜ਼ਮਾਂ ਨੂੰ ਜਲਦ ਤੋਂ ਜਲਦ ਗ੍ਰਿਫ਼ਤਾਰ (Arrested) ਕਰ ਦੀ ਮੰਗ ਕੀਤੀ ਗਈ ਹੈ।

ਉਧਰ ਜਾਂਚ ਅਫ਼ਸਰ ਨੇ ਕਿਹਾ, ਕਿ ਅਸੀਂ ਸਾਰੀ ਘਟਨਾ ਦਾ ਜਾਇਜ਼ਾਂ ਲੈ ਲਿਆ ਹੈ। ਅਤੇ ਅਣਪਛਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਵੱਲੋਂ ਜਲਦ ਹੀ ਮੁਲਜ਼ਮਾਂ ਨੂੰ ਗ੍ਰਿਫ਼ਤਾਰ (Arrested) ਕਰਨ ਦਾ ਦਾਅਵਾ ਕੀਤਾ ਜਾ ਰਿਹਾ ਹੈ।

ਇਲਾਕੇ ਵਿੱਚ ਚੋਰੀ ਦੀ ਇਹ ਕੋਈ ਪਹਿਲੀ ਘਟਨਾ ਨਹੀਂ ਹੈ, ਸਗੋਂ ਪਹਿਲਾਂ ਵੀ ਅਜਿਹੀਆਂ ਕਈ ਘਟਨਾਵਾ ਹੋ ਚੁੱਕੀਆਂ ਹਨ। ਜਿਸ ਕਰਕੇ ਇਲਾਕੇ ਦੇ ਲੋਕਾਂ ਵਿੱ ਸਹਿਮ ਦਾ ਮਾਹੌਲ ਹੈ। ਇਲਾਕੇ ਵਿੱਚ ਲਗਾਤਾਰ ਹੋ ਰਹੀਆਂ ਚੋਰੀ ਦੀਆਂ ਘਟਨਾਵਾਂ ਕਾਰਨ ਲੋਕ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ। ਸੁਰੱਖਿਆ ਨੂੰ ਲੈਕੇ ਅਸੁਰੱਖਿਅਤ ਮਹਿਸੂਸ ਕਰ ਰਹੇ ਲੋਕਾਂ ਨੇ ਸਥਾਨਕ ਪੁਲਿਸ ਪ੍ਰਸ਼ਾਸਨ ‘ਤੇ ਸਵਾਲ ਚੁੱਕੇ ਹਨ। ਅਤੇ ਇਲਾਕੇ ਵਿੱਚ ਚੋਰਾਂ ਖ਼ਿਲਾਫ਼ ਸਖ਼ਤੀ ਕਰਨ ਦੀ ਵੀ ਮੰਗ ਕੀਤੀ ਹੈ।

ਇਹ ਵੀ ਪੜ੍ਹੋ:ਬੇਰਹਿਮ ਨੂੰਹ ਨੇ ਸੱਸ ਨੂੰ ਥੱਪੜਾਂ ਨਾਲ ਕੁੱਟਿਆ, ਮਾਮਲਾ ਦਰਜ

ABOUT THE AUTHOR

...view details