ਤਰਨ ਤਾਰਨ: ਸਿਵਲ ਹਸਪਤਾਲ ਤਰਨ ਤਾਰਨ ਦੇ ਸਰਕਾਰੀ ਨਸ਼ਾ ਛਡਾਉ ਕੇਂਦਰ ਦੇ ਉ.ਐਸ.ਟੀ ਸੈਂਟਰ ਵਿੱਚੋਂ ਇੱਕ ਅਣਪਛਾਤੇ ਵਿਅਕਤੀ ਵੱਲੋਂ ਦਾਖਲ ਹੋ ਕੇ ਵੱਡੀ ਮਾਤਰਾ ਵਿੱਚ ਨਸ਼ਾ ਛਡਾਉਣ ਵਾਲੀ ਗੋਲੀਆਂ ਚੋਰੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਘਟਨਾ ਸੀਸੀਟੀਵੀ ਕੈਮਰੇ 'ਚ ਕੈਦ ਹੋ ਗਈ ਹੈ। ਨਸ਼ਾ ਛਡਾਉ ਕੇਂਦਰ ਦੇ ਅਧਿਕਾਰੀਆਂ ਦੀ ਸ਼ਿਕਾਇਤ ਦੇ ਅਧਾਰ 'ਤੇ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਤਰਨ ਤਾਰਨ: ਸਰਕਾਰੀ ਨਸ਼ਾ ਛਡਾਉ ਕੇਂਦਰ 'ਚੋਂ ਅਣਪਛਾਤੇ ਵਿਅਕਤੀ ਨੇ ਚੋਰੀ ਕੀਤੀ ਨਸ਼ਾ ਛਡਾਉਣ ਵਾਲੀ 3 ਹਜ਼ਾਰ ਗੋਲੀਆਂ - ਸਰਕਾਰੀ ਨਸ਼ਾ ਛਡਾਉ ਕੇਂਦਰ
ਸਿਵਲ ਹਸਪਤਾਲ ਤਰਨ ਤਾਰਨ 'ਚ ਸਥਿਤ ਸਰਕਾਰੀ ਨਸ਼ਾ ਛਡਾਉ ਕੇਂਦਰ ਵਿੱਚੋਂ ਇੱਕ ਅਣਪਛਾਤੇ ਵਿਅਕਤੀ ਵੱਲੋਂ ਦਾਖਲ ਹੋ ਕੇ ਵੱਡੀ ਮਾਤਰਾ ਵਿੱਚ ਨਸ਼ਾ ਛਡਾਉਣ ਵਾਲੀ ਗੋਲੀਆਂ ਚੋਰੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਘਟਨਾ ਸੀਸੀਟੀਵੀ ਕੈਮਰੇ 'ਚ ਕੈਦ ਹੋ ਗਈ ਹੈ।
ਇਸ ਚੋਰੀ ਬਾਰੇ ਜਾਣਕਾਰੀ ਦਿੰਦੇ ਹੋਏ ਨਸ਼ਾ ਛਡਾਉ ਕੇਂਦਰ ਦੇ ਇੰਚਾਰਜ ਡਾ. ਅਮਨਦੀਪ ਚਾਵਲਾ ਨੇ ਦੱਸਿਆ ਕਿ ਇੱਕ ਵਿਅਕਤੀ ਸੈਂਟਰ ਦੀ ਖਿੜਕੀ ਤੋੜ ਕੇ ਅੰਦਰ ਦਾਖਲ ਹੋਇਆ। ਉਸ ਨੇ ਲੋਹੇ ਦੀ ਰੌਡ ਨਾਲ ਅਲਮਾਰੀ ਤੋੜੀ ਤੇ ਉਸ 'ਚੋਂ ਤਕਰੀਬਨ 3 ਹਜ਼ਾਰ ਨਸ਼ਾ ਛਡਾਉਣ ਵਾਲੀ ਗੋਲੀਆਂ ਚੋਰੀ ਕਰਕੇ ਫਰਾਰ ਹੋ ਗਿਆ। ਚੋਰੀ ਦੀ ਇਹ ਘਟਨਾ ਸੀਸੀਟੀਵੀ ਕੈਮਰੇ 'ਚ ਕੈਦ ਹੋ ਗਈ ਹੈ ,ਪਰ ਚੋਰ ਵੱਲੋਂ ਮੂੰਹ ਬੋਰੀ ਨਾਲ ਢੱਕੇ ਹੋਣ ਦੇ ਚਲਦੇ ਉਸ ਦੀ ਪਛਾਣ ਨਹੀਂ ਹੋ ਸਕੀ। ਵਿਭਾਗ ਵੱਲੋਂ ਪੁਲਿਸ ਨੂੰ ਇਸ ਚੋਰੀ ਬਾਰੇ ਸੂਚਨਾ ਦਿੱਤੀ ਗਈ ਹੈ।
ਇਸ ਮਾਮਲੇ ਦੀ ਜਾਂਚ ਕਰ ਰਹੇ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਉਨ੍ਹਾਂ ਨੂੰ ਨਸ਼ਾ ਛਡਾਉ ਕੇਂਦਰ ਦੇ ਅਧਿਕਾਰੀਆਂ ਵੱਲੋਂ ਸ਼ਿਕਾਇਤ ਮਿਲੀ ਹੈ। ਅਧਿਕਾਰੀਆਂ ਦੀ ਸ਼ਿਕਾਇਤ ਦੇ ਅਧਾਰ 'ਤੇ ਮੁਲਜ਼ਮ ਖਿਲਾਫ ਮਾਮਲਾ ਦਰਜ ਕਰ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਜਲਦ ਹੀ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤੇ ਜਾਣ ਦਾ ਭਰੋਸਾ ਦਿੱਤਾ ਹੈ।