ਤਰਨਤਾਰਨ: ਕਾਂਗਰਸ ਪਾਰਟੀ ਦੀ ਸ਼ਹਿ ਤੇ ਕੀਤੇ ਗਏ ਝੂਠੇ ਪਰਚੇ ਦੇ ਵਿਰੋਧ ਵਿਚ ਭਗਵਾਨ ਵਾਲਮੀਕ ਸਮਾਜ ਦੇ ਲੋਕਾਂ ਨੇ ਪੁਲਸ ਪ੍ਰਸ਼ਾਸਨ ਖਿਲਾਫ ਰੋਸ ਪ੍ਰਦਰਸ਼ਨ ਕਰਦੇ ਹੋਏ ਜੰਮ ਕੇ ਨਾਅਰੇਬਾਜ਼ੀ ਕੀਤੀ।
ਪਿੰਡ ਆਸਲ ਉਤਾੜ ਵਿਖੇ ਕੁਝ ਦਿਨ ਪਹਿਲਾਂ ਕਾਂਗਰਸ ਪਾਰਟੀ ਦੀ ਸ਼ਹਿ ਤੇ ਸਿਆਸੀ ਰੰਜਿਸ਼ ਦੇ ਚਲਦਿਆਂ ਇਕ ਗ਼ਰੀਬ ਪਰਿਵਾਰ ਦੇ ਘਰ ਦੇ ਸਾਰੇ ਜੀਆਂ ਤੇ ਮਾਮਲਾ ਦਰਜ ਕਰ ਦਿੱਤਾ ਗਿਆ ਸੀ।
ਇਸ ਦੌਰਾਨ ਕਾਂਗਰਸ ਪਾਰਟੀ ਦੇ ਕੁਝ ਨੁਮਾਇੰਦਿਆਂ ਵੱਲੋਂ ਭਗਵਾਨ ਵਾਲਮੀਕ ਸਮਾਜ ਦੇ ਆਗੂ ਚੇਅਰਮੈਨ ਕੁਲਦੀਪ ਸਿੰਘ ਸ਼ੇਰਗਿੱਲ ਉਪਰ ਵੀ ਝੂਠਾ 325 ਦਾ ਮੁਕੱਦਮਾ ਦਰਜ ਕੀਤਾ ਗਿਆ ਸੀ। ਜਿਸ ਨੂੰ ਲੈ ਕੇ ਪੱਟੀ ਵਿਖੇ ਭਗਵਾਨ ਵਾਲਮੀਕ ਸਮਾਜ ਦੇ ਲੋਕਾਂ ਨੇ ਇਕੱਤਰ ਹੋ ਕੇ ਥਾਣਾ ਵਲਟੋਹਾ ਪੁਲਿਸ ਖ਼ਿਲਾਫ ਰੋਸ ਪ੍ਰਦਰਸ਼ਨ ਕਰਦੇ ਹੋਏ ਜੰਮ ਕੇ ਨਾਅਰੇਬਾਜ਼ੀ ਕੀਤੀ।
ਇਸ ਉਪਰੰਤ ਜਾਣਕਾਰੀ ਦਿੰਦੇ ਹੋਏ ਭਗਵਾਨ ਵਾਲਮੀਕ ਸਮਾਜ ਦੇ ਕੌਮੀ ਚੇਅਰਮੈਨ ਹਰਦੇਵ ਨਾਥ ਨੇ ਦੱਸਿਆ ਕਿ ਪਿੰਡ ਆਸਲ ਉਤਾੜ ਦੇ ਰਹਿਣ ਵਾਲੇ ਭਗਵਾਨ ਵਾਲਮੀਕ ਸਮਾਜ ਦੇ ਆਗੂ ਨਰਿੰਦਰ ਸਿੰਘ ਦੇ ਘਰ ਤੇ ਪਿੰਡ ਦੇ ਹੀ ਕੁਝ ਨੌਜਵਾਨਾਂ ਨੇ ਸ਼ਰਾਬੀ ਹਾਲਤ ਵਿੱਚ ਹਮਲਾ ਕਰ ਦਿੱਤਾ ਸੀ।
ਜਿਸ ਦੀ ਇਤਲਾਹ ਉਨ੍ਹਾਂ ਵੱਲੋਂ ਮੌਕੇ ਤੇ ਥਾਣਾ ਵਲਟੋਹਾ ਪੁਲਿਸ ਨੂੰ ਦਿੱਤੀ ਗਈ ਸੀ। ਮੌਕੇ ਤੇ ਪਹੁੰਚੀ ਪੁਲਿਸ ਨੇ ਸਾਰਾ ਮਾਮਲਾ ਆਪਣੇ ਅੱਖੀਂ ਵੇਖਿਆ ਸੀ। ਪਰ ਪੁਲਿਸ ਵੱਲੋਂ ਉਲਟਾ ਸਿਆਸੀ ਸ਼ਹਿ ਤੇ ਨਰਿੰਦਰ ਸਿੰਘ ਅਤੇ ਉਸ ਦੇ ਬੇਟੇ ਅਤੇ ਉਸ ਦੀ ਪਤਨੀ ਦੇ ਖ਼ਿਲਾਫ ਝੂਠੀ ਲੜਾਈ ਬਣਾ ਕੇ ਉਸ ਅਤੇ ਵਾਲਮੀਕ ਸਮਾਜ ਦੇ ਜ਼ਿਲ੍ਹਾ ਤਰਨਤਾਰਨ ਤੋਂ ਚੇਅਰਮੈਨ ਕੁਲਦੀਪ ਸਿੰਘ ਸ਼ੇਰਗਿੱਲ ਅਤੇ ਕੁਝ ਹੋਰ ਆਗੂਆਂ ਤੇ 325 ਦਾ ਝੂਠਾ ਮੁਕੱਦਮਾ ਦਰਜ ਕੀਤਾ ਗਿਆ ਹੈ।
ਹਰਦੇਵ ਸਿੰਘ ਨਾਥ ਨੇ ਦੱਸਿਆ ਕਿ ਅਸਲ ਵਜ੍ਹਾ ਰੰਜਿਸ਼ ਹੈ। ਪਿੰਡ ਆਸਲ ਉਤਾੜ ਦੇ ਕੁਝ ਕਾਂਗਰਸੀ ਨੁਮਾਇੰਦਿਆਂ ਵੱਲੋਂ ਮਨਰੇਗਾ ਵਿੱਚ ਕਾਫ਼ੀ ਵੱਡੇ ਪੱਧਰ ਤੇ ਗ਼ਰੀਬ ਲੋਕਾਂ ਨਾਲ ਘਪਲੇਬਾਜ਼ੀ ਕੀਤੀ ਗਈ ਸੀ। ਜਿਸ ਨੂੰ ਲੈ ਕੇ ਕੁਲਦੀਪ ਸਿੰਘ ਸ਼ੇਰਗਿੱਲ ਨੇ ਉਸ 'ਤੇ ਆਰਟੀਆਈ ਪਾ ਕੇ ਰਿਕਾਰਡ ਕਢਵਾਇਆ ਸੀ।