ਪੰਜਾਬ

punjab

ETV Bharat / city

ਭੇਦਭਰੇ ਹਲਾਤਾਂ 'ਚ ਹੋਈ ਨੌਜਵਾਨ ਦੀ ਮੌਤ - Tarn Taran

ਤਰਨ ਤਾਰਨ ਦੇ ਹਲਕਾ ਖੇਮਕਰਨ ਸਾਹਿਬ ਵਿਖੇ ਇੱਕ ਨੌਜਵਾਨ ਦੀ ਭੇਤਭਰੇ ਹਲਾਤਾਂ ਵਿੱਚ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੇ ਪਰਿਵਾਰ ਵੱਲੋਂ ਕਤਲ ਹੋਣ ਦਾ ਖਦਸ਼ਾ ਪ੍ਰਗਟ ਕੀਤਾ ਗਿਆ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਜਾਰੀ ਹੈ।

ਭੇਦ ਭਰੇ ਹਲਾਤਾਂ 'ਚ ਹੋਈ ਨੌਜਵਾਨ ਦੀ ਮੌਤ

By

Published : Jun 24, 2019, 7:52 AM IST

ਤਰਨ ਤਾਰਨ : ਹਲਕਾ ਖੇਮਕਰਨ ਸਾਹਿਬ ਦੇ ਪਿੰਡ ਜੋਧ ਸਿੰਘ ਵਾਲਾ ਵਿਖੇ ਇੱਕ ਨੌਜਵਾਨ ਦੀ ਭੇਦਭਰੇ ਹਲਾਤਾਂ ਵਿੱਚ ਮੌਤ ਹੋਣ ਦੀ ਖ਼ਬਰ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਜਾਰੀ ਹੈ।

ਮ੍ਰਿਤਕ ਦੀ ਪਛਾਣ ਗੁਰਪ੍ਰੀਤ ਸਿੰਘ ਗੋਪੀ ਵਜੋਂ ਹੋਈ ਹੈ। ਇਹ ਗੱਲ ਸਾਹਮਣੇ ਆਈ ਹੈ ਕਿ ਮ੍ਰਿਤਕ ਨਸ਼ੇ ਦਾ ਆਦੀ ਸੀ। ਮ੍ਰਿਤਕ ਦੇ ਪਰਿਵਾਰਕ ਮੈਬਰਾਂ ਨੇ ਕਤਲ ਦਾ ਖਦਸ਼ਾ ਪ੍ਰਗਟ ਕੀਤਾ ਹੈ।

ਭੇਦਭਰੇ ਹਲਾਤਾਂ 'ਚ ਹੋਈ ਨੌਜਵਾਨ ਦੀ ਮੌਤ

ਮ੍ਰਿਤਕ ਦੀ ਮਾਂ ਅਤੇ ਪਤਨੀ ਨੇ ਪੁਲਿਸ ਨੂੰ ਆਪਣਾ ਬਿਆਨ ਦਿੰਦਿਆਂ ਦੱਸਿਆ ਕਿ ਉਨ੍ਹਾਂ ਨੂੰ ਗੁਰਪ੍ਰੀਤ ਦੇ ਮਾਸੜ 'ਤੇ ਖਦਸ਼ਾ ਹੈ। ਉਸ ਦਾ ਮਾਸੜ ਉਸ ਨਾਲ ਰੰਜਿਸ਼ ਰੱਖਦਾ ਸੀ ਅਤੇ ਗੁਰਪ੍ਰੀਤ ਦੇ ਉਸ ਦੀ ਮਾਮੀ ਨਾਲ ਨਜਾਇਜ਼ ਸਬੰਧ ਸਨ। ਗੁਰਪ੍ਰੀਤ ਦੀ ਮਾਮੀ ਅਤੇ ਮਾਸੜ ਦੋਹਾਂ ਨੇ ਰਲ ਕੇ ਗੁਰਪ੍ਰੀਤ ਦਾ ਕਤਲ ਕੀਤਾ ਅਤੇ ਉਸ ਦੀ ਲਾਸ਼ ਨੂੰ ਪਿੰਡ ਦੇ ਸ਼ਮਸ਼ਾਨ ਘਾਟ ਨੇੜੇ ਸੁੱਟ ਕੇ ਨਸ਼ੇ ਨਾਲ ਉਸ ਦੀ ਮੌਤ ਹੋਣ ਦੀ ਗੱਲ ਲੋਕਾਂ ਨੂੰ ਦੱਸੀ ਹੈ।

ਇਸ ਮਾਮਲੇ ਬਾਰੇ ਦੱਸਦੇ ਡੀਐਸਪੀ ਸੁਲੱਖਣ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਪਿੰਡ ਦੇ ਸ਼ਮਸ਼ਾਨ ਘਾਟ ਨੇੜੇ ਇੱਕ ਨੌਜਵਾਨ ਦੀ ਲਾਸ਼ ਮਿਲਣ ਦੀ ਸੂਚਨਾ ਮਿਲੀ। ਪੁਲਿਸ ਨੇ ਮੌਕੇ ਤੇ ਪੁੱਜ ਕੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਫ਼ਿਲਹਾਲ ਪੁਲਿਸ ਮਾਮਲਾ ਦਰਜ ਕਰਕੇ ਨੌਜਵਾਨ ਦੀ ਮੌਤ ਦੇ ਸਹੀ ਕਾਰਨਾਂ ਨੂੰ ਪਤਾ ਲਗਾਉਣ ਦੀ ਕੋਸ਼ਿਸ਼ ਵਿੱਚ ਲਗੀ ਹੋਈ ਹੈ।

ABOUT THE AUTHOR

...view details