ਸੰਗਰੂਰ : ਜ਼ਿਲ੍ਹੇ ਦੇ ਪਿੰਡ ਬੱਬਨਪੁਰ ਵਿਖੇ ਇੱਕ ਸਰਕਾਰੀ ਸਕੂਲ ਵਿਖੇ ਇਨਸਾਨੀਅਤ ਨੂੰ ਸ਼ਰਮਸਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਥੇ ਸਰਕਾਰੀ ਸਕੂਲ ਦੇ ਇੱਕ ਅਧਿਆਪਕ 'ਤੇ ਚੌਥੀ ਜਮਾਤ 'ਚ ਪੜ੍ਹਨ ਵਾਲੀ ਵਿਦਿਆਰਥਣ ਨਾਲ ਛੇੜਛਾੜ ਕਰਨ ਦੇ ਦੋਸ਼ ਲੱਗੇ ਹਨ। ਪੀੜਤਾ ਦੇ ਪਰਿਵਾਰ,ਹੋਰਨਾਂ ਵਿਦਿਆਰਥਿਆਂ ਦੇ ਮਾਂਪਿਆ ਤੇ ਪਿੰਡ ਵਸੀਆਂ ਨੇ ਇਨਸਾਫ ਦੀ ਮੰਗ ਕਰਦਿਆਂ ਬਲਾਕ ਸਿੱਖਿਆ ਅਫਸਰ ਧੂਰੀ ਦੇ ਦਫ਼ਤਰ ਬਾਹਰ ਧਰਨਾ ਲਾਇਆ।
ਚੌਥੀ ਜਮਾਤ 'ਚ ਪੜ੍ਹਨ ਵਾਲੀ ਵਿਦਿਆਰਥਣ ਨਾਲ ਅਧਿਆਪਕ ਨੇ ਕੀਤੀ ਛੇੜਛਾੜ - ਛੇੜਛਾੜ ਕਰਨ ਦੇ ਦੋਸ਼
ਸੰਗਰੂਰ ਦੇ ਪਿੰਡ ਬੱਬਨਪੁਰ ਵਿਖੇ ਇੱਕ ਸਰਕਾਰੀ ਸਕੂਲ ਵਿਖੇ ਇਨਸਾਨੀਅਤ ਨੂੰ ਸ਼ਰਮਸਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਥੇ ਸਰਕਾਰੀ ਸਕੂਲ ਦੇ ਇੱਕ ਅਧਿਆਪਕ 'ਤੇ ਚੌਥੀ ਜਮਾਤ 'ਚ ਪੜ੍ਹਨ ਵਾਲੀ ਵਿਦਿਆਰਥਨ ਨਾਲ ਛੇੜਛਾੜ ਕਰਨ ਦੇ ਦੋਸ਼ ਲੱਗੇ ਹਨ। ਪੀੜਤਾ ਦੇ ਪਰਿਵਾਰ 'ਤੇ ਪਿੰਡ ਵਾਸੀਆਂ ਨੇ ਇਨਸਾਫ ਦੀ ਮੰਗ ਕਰਦਿਆਂ ਬਲਾਕ ਸਿੱਖਿਆ ਅਫਸਰ ਧੂਰੀ ਦੇ ਦਫ਼ਤਰ ਬਾਹਰ ਧਰਨਾ ਲਾਇਆ।
ਪੀੜਤਾ ਦੇ ਮਾਪਿਆਂ ਨੇ ਦੱਸਿਆ ਕਿ ਉਨ੍ਹਾਂ ਦੀ ਧੀ ਪਿੰਡ ਦੇ ਹੀ ਸਰਕਾਰੀ ਸਕੂਲ 'ਚ ਚੌਥੀ ਜਮਾਤ ਦੀ ਵਿਦਿਆਰਥਣ ਹੈ। ਸਕੂਲ ਦੇ ਹੀ ਇੱਕ ਅਧਿਆਪਕ ਨੇ ਉਸ ਨਾਲ ਛੇੜਛਾੜ ਕੀਤੀ ਹੈ। ਇਸ ਸਬੰਧੀ ਉਹ ਪਹਿਲਾਂ ਵੀ ਸਕੂਲ ਦੇ ਪ੍ਰਿੰਸੀਪਲ ਨੂੰ ਸ਼ਿਕਾਇਤ ਦੇ ਚੁੱਕੇ ਹਨ, ਪਰ ਉਨ੍ਹਾਂ ਦੀ ਸੁਣਵਾਈ ਨਹੀਂ ਹੋਈ। ਪਿੰਡ ਦੀ ਸਰਪੰਚ ਸਣੇ ਹੋਰਨਾਂ ਲੋਕਾਂ ਨੇ ਪੀੜਤਾ ਲਈ ਇਨਸਾਫ ਦੀ ਮੰਗ ਕੀਤੀ ਹੈ। ਉਨ੍ਹਾਂ ਮੁਲਜ਼ਮ ਅਧਿਆਪਕ ਖਿਲਾਫ ਸਖ਼ਤ ਪੁਲਿਸ ਕਾਰਵਾਈ ਤੇ ਅਧਿਆਪਕ ਦੇ ਅਸਤੀਫੇ ਦੀ ਮੰਗ ਕੀਤੀ ਹੈ। ਲੋਕਾਂ ਨੇ ਮੁਲਜ਼ਮ ਖਿਲਾਫ ਕਾਰਵਾਈ ਹੋਣ ਤੱਕ ਅਣਮਿਥੇ ਸਮੇਂ ਲਈ ਸਕੂਲ ਬੰਦ ਰੱਖਣ ਦਾ ਐਲਾਨ ਕੀਤਾ ਹੈ।
ਇਸ ਬਾਰੇ ਜਦ ਧੂਰੀ ਦੇ ਬਲਾਕ ਸਿੱਖਿਆ ਅਫਸਰ ਗੁਰਮੀਤ ਸਿੰਘ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਇਸ ਮਾਮਲੇ ਦੀ ਰਿਪੋਰਟ ਬਣਾ ਕੇ ਉੱਚ ਅਧਿਕਾਰੀਆਂ ਨੂੰ ਭੇਜ ਦਿੱਤੀ ਹੈ। ਇਸ ਮਾਮਲੇ ਦੀ ਅਗਲੀ ਕਾਰਵਾਈ ਉੱਚ ਅਧਿਕਾਰੀਆਂ ਵੱਲੋਂ ਕੀਤੀ ਜਾਵੇਗੀ।