ਮਾਨਸਾ:ਪੰਜਾਬ ਸਰਕਾਰ ਵੱਲੋਂ ਨਰਮੇ ਦੀ ਫ਼ਸਲ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਦੇਣ ਦੇ ਵੱਡੇ-ਵੱਡੇ ਦਾਅਵੇ ਕੀਤੇ ਜਾ ਰਹੇ ਹਨ। ਉਥੇ ਹੀ ਮਾਨਸਾ ਜ਼ਿਲ੍ਹੇ ਦੇ ਪਿੰਡ ਮੂਸੇ 'ਚ 28 ਸਾਲਾਂ ਨੌਜਵਾਨ ਕਿਸਾਨ ਨੇ ਪੰਜਾਬ ਸਰਕਾਰ ਦੇ ਮੁਆਵਜ਼ਾ ਨਾ ਦੇਣ ਕਾਰਨ ਕਰਜ਼ੇ ਤੋਂ ਤੰਗ ਆ ਕੇ ਨਹਿਰ 'ਚ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ।
ਮਿਲੀ ਜਾਣਕਾਰੀ ਅਨੁਸਾਰ ਪਰਿਵਾਰ ਅਤੇ ਕਿਸਾਨ ਗਰੁੱਪ ਨੇ ਦੱਸਿਆ ਕਿ ਨਵਜੋਤ ਸਿੰਘ ਕਿਸਾਨ ਕਰੀਬ 3 ਏਕੜ ਜ਼ਮੀਨ ਦਾ ਮਾਲਕ ਸੀ। ਪਿਛਲੇ ਦਿਨੀਂ ਨਰਮੇ ਦੀ ਫ਼ਸਲ 'ਤੇ ਗੁਲਾਬੀ ਸੁੰਡੀ ਦੇ ਹਮਲੇ ਕਾਰਨ ਨਵਜੋਤ ਸਿੰਘ ਦੇ ਪਰਿਵਾਰ 'ਤੇ 4 ਲੱਖ ਰੁਪਏ ਦੇ ਕਰਜ਼ੇ ਕਾਰਨ ਪਿਛਲੇ ਕਈ ਦਿਨਾਂ ਤੋਂ ਪ੍ਰੇਸ਼ਾਨ ਸੀ, ਪਰਿਵਾਰ ਵਾਲਿਆਂ ਨੇ ਬਹੁਤ ਸਮਝਾਇਆ, ਨਵਜੋਤ ਸਿੰਘ ਨੇ ਆਪਣਾ ਸਭ ਕੁਝ ਛੱਡ ਦਿੱਤਾ। ਆਪਣੇ ਘਰ ਦਾ ਸਮਾਨ ਲੈ ਕੇ ਕਿਧਰੇ ਚਲਾ ਗਿਆ ਅਤੇ ਨਵਜੋਤ ਸਿੰਘ ਦੀ ਲਾਸ਼ ਨਹਿਰ 'ਚੋਂ ਬਰਾਮਦ ਹੋਈ ਹੈ।