ਲੁਧਿਆਣਾ : ਪੰਜਾਬ ਅੰਦਰ ਲੁੱਟਾਂ ਖੋਹਾਂ ਦੀਆਂ ਵਾਰਦਾਤਾਂ ਦਿਨੋਂ-ਦਿਨ ਵੱਧ ਰਹੀਆਂ ਹਨ। ਜਿਸਦੇ ਚੱਲਦਿਆਂ ਲੋਕ ਘਰਾਂ ਤੋਂ ਬਾਹਰ ਅਸੁਰੱਖਿਅਤ ਮਹਸੁਸ ਕਰ ਰਹੇ ਹਨ। ਪੰਜਾਬ ਸਰਕਾਰ ਕਾਨੂੰਨ ਵਿਵਸਥਾ ਨੂੰ ਲੈਕੇ ਵੱਡੇ-ਵੱਡੇ ਵਾਅਦੇ ਕਰਦੀ ਹੈ ਪਰ ਜ਼ਮੀਨੀ ਪੱਦਰ ਉੱਤੇ ਇਸ ਦੀ ਹਕੀਕਤ ਕੁੱਝ ਹੋਰ ਹੀ ਹੈ।
ਇੱਕ ਅਜਿਹਾ ਮਾਮਲਾ ਖੰਨੇ ਤੋਂ ਸਾਹਮਣੇ ਆਇਆ ਹੈ। ਐਕਟਿਵਾ ਤੇ ਆਪਣੇ ਪਤੀ ਦੇ ਪਿੱਛੇ ਬੈਠ ਕੇ ਜਾ ਰਹੀ ਬਜੁਰਗ ਔਰਤ ਦੀ ਸੋਨੇ ਦੀ ਚੈਨੀ ਝਪਟਾ ਮਾਰ ਕੇ ਖੋਹ ਲਈ ਗਈ। ਹੈਰਾਨੀ ਦੀ ਗੱਲ ਇਹ ਹੈ ਕਿ ਵਾਰਦਾਤ ਸਿਟੀ ਥਾਣਾ ਦੇ ਨੇੜੇ ਹੋਈ।
ਜਿਸਤੋਂ ਅੰਦਾਜਾ ਲਗਾਇਆ ਜਾ ਸਕਦਾ ਹੈ ਕਿ ਸ਼ਹਿਰ ਅੰਦਰ ਲੁਟੇਰਿਆਂ ਦੇ ਹੌਂਸਲੇ ਕਿੰਨੇ ਬੁਲੰਦ ਹਨ। ਵਾਰਦਾਤ 'ਚ ਬਜ਼ੁਰਗ ਔਰਤ ਸੜਕ ਉੱਪਰ ਡਿੱਗ ਗਈ। ਇਹ ਪੂਰੀ ਘਟਨਾ ਸੀਸੀਟੀਵੀ 'ਚ ਵੀ ਕੈਦ ਹੋ ਗਈ।