ਪੰਜਾਬ

punjab

ETV Bharat / crime

ਨਾਬਾਲਗ ਮੁੰਡੇ ਨੇ ਕੁੜੀ ਨਾਲ ਕੀਤਾ ਜਬਰ ਜਨਾਹ, ਮੁਲਜ਼ਮ ਗ੍ਰਿਫ਼ਤਾਰ - ਨਾਬਾਲਗ ਮੁੰਡੇ ਨੇ ਕੁੜੀ ਨਾਲ ਕੀਤਾ ਰੇਪ

ਦੀਨਾਨਗਰ 'ਚ ਇੱਕ ਨਾਬਾਲਗ ਮੁੰਡੇ ਵੱਲੋਂ ਕੁੜੀ ਨਾਲ ਜਬਰ-ਜਨਾਹ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਦੀ ਜਾਣਕਾਰੀ ਮਿਲਦੇ ਹੀ ਪੁਲਿਸ ਵੱਲੋਂ ਹਸਪਤਾਲ ਪਹੁੰਚ ਕੇ ਪੀੜਤ ਕੁੜੀ ਦੇ ਬਿਆਨਾਂ ਦੇ ਆਧਾਰ 'ਤੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

minor boy rape with girl police file case arrests in dinanagar
ਨਾਬਾਲਗ ਮੁੰਡੇ ਨੇ ਕੁੜੀ ਨਾਲ ਕੀਤਾ ਜਬਰ-ਜਨਾਹ, ਦੋਸ਼ੀ ਗ੍ਰਿਫਤਾਰ

By

Published : Apr 3, 2022, 10:29 AM IST

ਗੁਰਦਾਸਪੁਰ: ਦੀਨਾਨਗਰ 'ਚ ਇੱਕ ਨਾਬਾਲਗ ਮੁੰਡੇ ਵੱਲੋਂ ਕੁੜੀ ਨਾਲ ਜਬਰ-ਜਨਾਹ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਦੀ ਜਾਣਕਾਰੀ ਮਿਲਦੇ ਹੀ ਪੁਲਿਸ ਵੱਲੋਂ ਹਸਪਤਾਲ ਪਹੁੰਚ ਕੇ ਪੀੜਤ ਕੁੜੀ ਦੇ ਬਿਆਨਾਂ ਦੇ ਆਧਾਰ 'ਤੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਮੁਲਜ਼ਮ ਦੇ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਪੁਲਿਸ ਵੱਲੋਂ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਸ ਸਬੰਧ ਵਿੱਚ ਪੀੜਤਾ ਲੜਕੀ ਨੇ ਦੱਸਿਆ ਕਿ ਉਹ ਇਕ ਪਾਰਲਰ ਦਾ ਕੰਮ ਕਰਦੀ ਹੈ। ਉਸਨੂੰ ਪਿੰਡ ਦੇ ਇੱਕ ਮੁੰਡੇ ਦਾ ਫੋਨ ਆਇਆ ਤਾਂ ਉਸ ਨੂੰ ਘੁੰਮਣ ਦਾ ਬਹਾਨਾ ਲਾ ਕੇ ਨਾਲ ਲੈ ਗਿਆ। ਫ਼ਿਰ ਉਸ ਨਾਲ ਜਬਰ-ਜਨਾਹ ਕੀਤਾ ਗਿਆ। ਪੀੜਤਾਂ ਨੇ ਪੁਲਿਸ ਤੋਂ ਇਨਸਾਫ ਦੀ ਮੰਗ ਕਰਦਿਆਂ ਕਿਹਾ ਹੈ ਕਿ ਮੁਲਜ਼ਮ ਨੂੰ ਸਜ਼ਾ ਦਿੱਤੀ ਜਾਵੇ।

ਨਾਬਾਲਗ ਮੁੰਡੇ ਨੇ ਕੁੜੀ ਨਾਲ ਕੀਤਾ ਜਬਰ-ਜਨਾਹ, ਦੋਸ਼ੀ ਗ੍ਰਿਫਤਾਰ


ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਡੀਐਸਪੀ ਰਾਜਬੀਰ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਇਤਲਾਹ ਮਿਲੀ ਸੀ ਕਿ ਇੱਕ ਲੜਕੀ ਹਸਪਤਾਲ ਬਬਰੀ 'ਚ ਦਾਖਲ ਹੈ। ਜਿਸ ਦੇ ਸਬੰਧ 'ਚ ਮਹਿਲਾ ਪੁਲਿਸ ਮੁਲਾਜ਼ਮ ਨੇ ਬਿਆਨ ਲਏ ਤਾਂ ਉਸਨੇ ਦੱਸਿਆ ਕਿ ਉਹ ਪਾਰਲਰ ਦਾ ਕੰਮ ਕਰਦੀ ਹੈ। ਉਸ ਦੇ ਪਿੰਡ ਦਾ ਹੀ ਇੱਕ ਮੁੰਡਾ ਉਸਨੂੰ ਨੂੰ ਮੋਟਰਸਾਈਕਲ ਤੇ ਬਿਠਾ ਕੇ ਲੈ ਗਿਆ ਅਤੇ ਉਸ ਨਾਲ ਜਬਰਦਸਤੀ ਸਰੀਰਕ ਸਬੰਧ ਬਣਾਏ। ਪੁਲਿਸ ਨੇ ਲੜਕੀ ਦੇ ਬਿਆਨਾਂ ਦੇ ਆਧਾਰ 'ਤੇ ਮੁਲਜ਼ਮ ਮੁੰਡੇ ਖ਼ਿਲਾਫ਼ ਮਾਮਲਾ ਦਰਜ ਕਰ ਗ੍ਰਿਫ਼ਤਾਰ ਕਰ ਲਿਆ ਹੈ।

ਇਹ ਵੀ ਪੜ੍ਹੋ: ਲਾਪਰਵਾਹੀ ! ਪੈਸੇ ਜਮ੍ਹਾਂ ਕਰਵਾਉਣ ਆਏ ਪਿਓ-ਪੁੱਤ ਨੂੰ ਬੈਂਕ 'ਚ ਬੰਦ ਕਰ ਕੇ ਚੱਲੇ ਗਏ ਬੈਂਕ ਮੁਲਾਜ਼ਮ

ABOUT THE AUTHOR

...view details