ਪਠਾਨਕੋਟ :ਪੁਲੀਸ ਨੂੰ ਉਸ ਵੇਲੇ ਇਕ ਵੱਡੀ ਸਫਲਤਾ ਹੱਥ ਲੱਗੀ ਜਦੋਂ ਪੁਲਿਸ ਨੇ ਦੋ ਐਸੀਆਂ ਸਕੀਆਂ ਭੈਣਾਂ ਨੂੰ ਗ੍ਰਿਫਤਾਰ ਕੀਤਾ ਜਿਨ੍ਹਾਂ ਖ਼ਿਲਾਫ਼ ਇਕ ਪਰਿਵਾਰ ਨੇ ਸ਼ਿਕਾਇਤ ਕੀਤੀ ਸੀ ਕਿ ਉਨ੍ਹਾਂ ਕੋਲੋਂ ਦੋ ਮਹਿਲਾਵਾਂ ਨੇ ਪੈਸੇ ਦੋਗੁਣਾ ਕਰਨ ਦਾ ਝਾਂਸਾ ਦੇ ਕੇ ਕਰੀਬ 65 ਲੱਖ ਰੁਪਏ ਠੱਗ ਲਏ ਹਨ।
ਪੈਸੇ ਦੇਣ ਤੋਂ ਬਾਅਦ ਜਦੋਂ ਇਹ ਪਰਿਵਾਰ ਇਨ੍ਹਾਂ ਕੋਲੋਂ ਪੈਸੇ ਮੰਗਣ ਆਇਆ ਤਾਂ ਉਨ੍ਹਾਂ ਨੇ ਉਸ ਨੂੰ ਪੈਸੇ ਨਹੀਂ ਦਿੱਤੇ ਜਿਸ ਦੇ ਚੱਲਦੇ ਉਨ੍ਹਾਂ ਨੇ ਪੁਲੀਸ ਨੂੰ ਸ਼ਿਕਾਇਤ ਦਿੱਤੀ ਫਿਲਹਾਲ ਪੁਲਿਸ ਨੇ ਮਾਮਲਾ ਦਰਜ ਕਰ ਇਨ੍ਹਾਂ ਦੋਨਾਂ ਠੱਗ ਮਹਿਲਾਵਾਂ ਨੂੰ ਗ੍ਰਿਫਤਾਰ ਕਰ ਲਿਆ ਹੈ ਅਤੇ ਅਗਲੀ ਕਾਰਵਾਈ ਸ਼ੁਰੂ ਕੀਤੀ ਜਾ ਰਹੀ ਹੈ ਪੁਲੀਸ ਨੂੰ ਇਨ੍ਹਾਂ ਕੋਲੋਂ ਹੋਰ ਵੀ ਖੁਲਾਸੇ ਹੋਣ ਦੀ ਉਮੀਦ ਹੈ।