ਪੰਜਾਬ

punjab

ETV Bharat / crime

ਸਿੱਧੂ ਮੂਸੇਵਾਲਾ ਕਤਲ ਮਾਮਲੇ ਦੇ ਪੁਣੇ ਨਾਲ ਜੁੜੇ ਤਾਰ, 2 ਖ਼ਿਲਾਫ਼ ਲੁੱਕਆਊਟ ਨੋਟਿਸ ਜਾਰੀ

ਪੰਜਾਬ ਦੇ ਮਾਨਸਾ ਜ਼ਿਲ੍ਹੇ ਦੇ ਪਿੰਡ ਜਵਾਹਰਕੇ ਵਿੱਚ 29 ਸਈ ਸ਼ਾਮ ਨੂੰ ਪੰਜਾਬੀ ਗਾਇਕ ਤੇ ਕਾਂਗਰਸੀ ਆਗੂ ਸਿੱਧੂ ਮੂਸੇਵਾਲਾ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ।

Pune connection in Sidhu Musewala murder case
ਸਿੱਧੂ ਮੂਸੇਵਾਲਾ ਕਤਲ ਕਾਂਡ 'ਚ ਪੁਣੇ ਕਨੈਕਸ਼ਨ

By

Published : Jun 6, 2022, 11:38 AM IST

Updated : Jun 6, 2022, 11:49 AM IST

ਪੁਣੇ:ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਕੇਸ ਵਿੱਚ ਹੁਣ ਪੁਣੇ ਦਾ ਸਬੰਧ ਸਾਹਮਣੇ ਆ ਕਿਹਾ ਹੈ। ਪੰਜਾਬ ਪੁਲਿਸ ਨੇ ਦਵਿੰਦਰ ਉਰਫ਼ ਕਾਲਾ ਨੂੰ ਗ੍ਰਿਫ਼ਤਾਰ ਕਰ ਲਿਆ ਹੈ, ਇਸ ਨੂੰ ਲੈ ਕੇ ਬਾਕੀ 2 ਸ਼ੱਕੀ ਸੰਤੋਸ਼ ਜਾਧਵ ਅਤੇ ਸੌਰਭ ਮਹਾਕਾਲ ਦੋਵੇਂ ਪੁਣੇ ਦੇ ਰਹਿਣ ਵਾਲੇ ਹਨ। ਕਤਲ ਦੇ ਮਾਮਲੇ 'ਚ ਦੋਵਾਂ ਖ਼ਿਲਾਫ਼ ਲੁੱਕਆਊਟ ਨੋਟਿਸ ਜਾਰੀ ਕੀਤਾ ਗਿਆ ਹੈ।

ਪੰਜਾਬ ਦੇ ਮਾਨਸਾ ਜ਼ਿਲ੍ਹੇ ਦੇ ਪਿੰਡ ਜਵਾਹਰਕੇ ਵਿੱਚ ਐਤਵਾਰ ਸ਼ਾਮ ਪੰਜਾਬੀ ਗਾਇਕ ਤੇ ਕਾਂਗਰਸੀ ਆਗੂ ਸਿੱਧੂ ਮੂਸੇਵਾਲਾ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਪੰਜਾਬ ਪੁਲਿਸ ਵੱਲੋਂ ਲਗਾਤਾਰ ਛਾਪੇਮਾਰੀਆਂ ਕੀਤੀਆਂ ਜਾ ਰਹੀਆਂ ਹਨ ਤੇ ਜਲਦ ਤੋਂ ਜਲਦ ਕਾਤਲਾਂ ਨੂੰ ਫੜਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।

ਮੂਸੇਵਾਲਾ ਕਤਲ ਮਾਮਲੇ ਵਿੱਚ ਸੂਤਰਾਂ ਦੇ ਹਵਾਲੇ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ ਕਿ ਪੁਲਿਸ ਨੇ ਕਤਲ ਨਾਲ ਜੁੜੇ 10 ਸ਼ਾਰਪ ਸ਼ੂਟਰਾਂ ਦੀ ਪਛਾਣ ਕੀਤੀ ਹੈ ਤੇ ਇਹ ਸਾਰੇ ਸ਼ਾਰਪ ਸ਼ੂਟਰ ਲਾਰੈਂਸ ਗੈਂਗ ਨਾਲ ਸਬੰਧਿਤ ਦੱਸੇ ਜਾ ਰਹੇ ਹਨ। ਜਾਣਕਾਰੀ ਇਹ ਵੀ ਹੈ ਕਿ ਇਹ ਸ਼ਾਰਪ ਸ਼ੂਟਰ ਪੰਜਾਬ, ਹਰਿਆਣਾ, ਰਾਜਸਥਾਨ ਨਾਲ ਸਬੰਧ ਰੱਖਦੇ ਹਨ। ਹੁਣ ਲੁੱਕਆਊਟ ਨੋਟਿਸ ਜਾਰੀ ਹੋਣ ਤੋਂ ਬਾਅਦ ਪੁਣੇ ਤੋਂ ਵੀ ਸਬੰਧ ਵੀ ਦੱਸੇ ਜਾ ਰਹੇ ਹਨ।

ਇਹ ਵੀ ਪੜ੍ਹੋ:ਵੱਡੀ ਖ਼ਬਰ: ਮੂਸੇਵਾਲਾ ਕਤਲ ਮਾਮਲੇ ਵਿੱਚ 10 ਸ਼ਾਰਪ ਸ਼ੂਟਰਾਂ ਦੀ ਹੋਈ ਪਛਾਣ

Last Updated : Jun 6, 2022, 11:49 AM IST

ABOUT THE AUTHOR

...view details