ਫਿਲੌਰ: ਨਜ਼ਦੀਕੀ ਪਿੰਡ ਚੀਮਾ ਖੁਰਦ 'ਚ ਗੁੱਸੇ 'ਚ ਆਏ ਪੁੱਤਰ ਨੇ ਘੋਟਣਾ ਮਾਰ ਕੇ ਆਪਣੇ ਹੀ ਪਿਓ ਦੀ ਹੱਤਿਆ ਕਰ ਦਿੱਤੀ। ਪਿੰਡ ਵਾਲਿਆਂ ਨੇ ਹਮਲਾਵਰ ਪੁੱਤਰ ਨੂੰ ਪੁਲਿਸ ਦੇ ਹਵਾਲੇ ਕਰ ਦਿੱਤਾ ਹੈ। ਪੁਲਿਸ ਨੇ ਮਾਮਲਾ ਦਰਜ ਕਰਦੇ ਹੋਏ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਹੁਣ ਤੱਕ ਜੋ ਜਾਣਕਾਰੀ ਮਿਲੀ ਉਸ ਦੇ ਅਨੁਸਾਰ ਮ੍ਰਿਤਕ ਦਾ 8 ਸਾਲ ਦਾ ਪੋਤਾ ਗਾਲ੍ਹਾਂ ਕੱਢ ਰਿਹਾ ਸੀ। ਦਾਦੇ ਵੱਲੋਂ ਪੋਤੇ ਨੂੰ ਗਾਲ੍ਹਾਂ ਕੱਢਣ ਤੋਂ ਰੋਕਿਆ ਗਿਆ, ਜਿਸ ਕਾਰਨ ਉਸ ਦੇ ਪੁੱਤਰ ਨੇ ਗੁੱਸੇ 'ਚ ਆ ਕੇ ਆਪਣੇ ਪਿਓ ਦੇ ਘੋਟਣਾ ਮਾਰ ਕੇ ਹੱਤਿਆ ਕਰ ਦਿੱਤੀ। ਪਿਓ ਨੂੰ ਜਲੰਧਰ ਦੇ ਇੱਕ ਹਸਪਤਾਲ 'ਚ ਰੈਫ਼ਰ ਕੀਤਾ ਗਿਆ ਜਿੱਥੇ ਉਸ ਦੀ ਮੌਤ ਹੋ ਗਈ।