ਤਰਨ ਤਾਰਨ: ਜ਼ਿਲ੍ਹਾ ਥਾਣਾ ਗੋਇੰਦਵਾਲ ਸਾਹਿਬ ਦੀ ਟੀਮ ਵੱਲੋਂ ਟਰੈਕਟਰ ਚੋਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਤਰਨ ਤਾਰਨ ਪੁਲਿਸ ਨੇ ਟਰੈਕਟਰ ਚੋਰੀ ਕਰਨ ਵਾਲੇ ਗਿਰੋਹ ਦੇ 6 ਮੈਂਬਰਾਂ ਨੂੰ ਕਾਬੂ ਕਰ ਲਿਆ ਹੈ।
ਤਰਨਤਾਰਨ ਪੁਲਿਸ ਨੇ ਟਰੈਕਟਰ ਚੋਰੀ ਕਰਨ ਵਾਲੇ ਗਿਰੋਹ ਦੇ 6 ਮੈਂਬਰਾਂ ਨੂੰ ਕੀਤਾ ਕਾਬੂ
ਤਰਨ ਤਾਰਨ ਪੁਲਿਸ ਨੇ ਇੱਕ ਟਰੈਕਟਰ ਚੋਰੀ ਦੇ ਮਾਮਲੇ ਨੂੰ ਮਹਿਜ਼ 24 ਘੰਟਿਆਂ ਅੰਦਰ ਸੁਲਝਾ ਲਿਆ ਤੇ ਟਰੈਕਟਰ ਚੋਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ ਕੀਤਾ। ਪੁਲਿਸ ਨੇ ਇਸ ਗਿਰੋਹ ਦੇ 6 ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮਾਂ ਕੋਲੋਂ ਚੋਰੀ ਕੀਤਾ ਹੋਇਆ ਟਰੈਕਟਰ ਬਰਾਮਦ ਕੀਤਾ ਹੈ।
ਇਸ ਬਾਰੇ ਜਾਣਕਾਰੀ ਦਿੰਦੇ ਹੋਏ ਗੋਇੰਦਵਾਲ ਸਾਹਿਬ ਦੇ ਡੀਐਸਪੀ ਰਮਨਦੀਪ ਸਿੰਘ ਭੁੱਲਰ ਨੇ ਦੱਸਿਆ ਕਿ ਗੋਇੰਦਵਾਲ ਸਾਹਿਬ ਦੇ ਵਸਨੀਕ ਦੋਸਵੀਰ ਸਿੰਘ ਨੇ ਪੁਲਿਸ ਕੋਲ ਸ਼ਿਕਾਇਤ ਦਿੱਤੀ ਸੀ ਕਿ ਮਿਤੀ 14.02.2021 ਨੂੰ ਉਸ ਦੇ ਜੇਪੀ ਭੱਠਾ ਖੁਵਾਸਪੁਰ ਤੋਂ ਉਸ ਦਾ ਸੋਨਾਲੀਕਾ ਟਰੈਕਟਰ 75 ਨੰਬਰੀ ਪੀ,ਬੀ- 46 ਐਮ-4587 ਕਿਸੇ ਅਣਪਛਾਤੇ ਵਿਅਕਤੀ ਨੇ ਚੋਰੀ ਕਰ ਲਿਆ ਹੈ।
ਪੁਲਿਸ ਨੇ ਇਸ ਚੋਰੀ ਮਾਮਲੇ ਨੂੰ ਮਹਿਜ਼ 24 ਘੰਟਿਆਂ 'ਚ ਸੁਲਝਾ ਦਿੱਤਾ ਤੇ ਟਰੈਕਟਰ ਚੋਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ ਕੀਤਾ। ਪੁਲਿਸ ਨੇ ਟਰੈਕਟਰ ਚੋਰੀ ਕਰਨ ਵਾਲੇ ਗਿਰੋਹ ਦੇ ਮੈਂਬਰਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਮੁਲਜ਼ਮਾਂ ਦੀ ਪਛਾਣ ਹਰਪ੍ਰੀਤ ਸਿੰਘ ਵਾਸੀ ਸਕਿਆਵਾਲੀ, ਅਵਤਾਰ ਸਿੰਘ ਵਾਸੀ ਢੋਟੀਆ, ਜਸਪਾਲ ਸਿੰਘ ਵਾਸੀ ਢੋਟੀਆ, ਜਰਮਨ ਸਿੰਘ ਵਾਸੀ ਝਬਾਲ ਹਾਲ ਜਾਮਾਰਾਏ ਸਣੇ 2 ਹੋਰ ਅਣਪਛਾਤੇ ਵਿਅਕਤੀਆਂ ਵਜੋਂ ਹੋਈ ਹੈ। ਪੁਲਿਸ ਨੇ ਇਨ੍ਹਾਂ ਮੁਲਜ਼ਮਾਂ ਪਾਸੋ ਚੋਰੀ ਕੀਤਾ ਟਰੈਕਟਰ ਬਰਾਮਦ ਕਰ ਲਿਆ ਗਿਆ ਹੈ। ਪੁਲਿਸ ਵੱਲੋਂ ਮੁਲਜ਼ਮਾਂ ਖਿਲਾਫ ਮਾਮਲਾ ਦਰਜ ਕਰ ਅਗਲੀ ਕਾਰਵਾਈ ਜਾਰੀ ਹੈ।