ਕੋਲਕਾਤਾ : ਲੋਕਸਭਾ ਚੋਣਾਂ ਦੌਰਾਨ ਪੱਛਮੀ ਬੰਗਾਲ ਵਿੱਚ ਭਾਜਪਾ ਲਈ ਚੋਣ ਪ੍ਰਚਾਰ ਕਰਨਾ ਖ਼ਲੀ ਨੂੰ ਮਹਿੰਗ ਪੈ ਸਕਦਾ ਹੈ ਕਿਉਂਕਿ ਇਥੇ ਦੀ ਤ੍ਰਿਣਮੁਲ ਕਾਂਗਰਸ ਦੇ ਮੈਂਬਰਾਂ ਨੇ ਉਨ੍ਹਾਂ ਵਿਰੁੱਧ ਚੋਣ ਕਮਿਸ਼ਨ ਵਿੱਚ ਸ਼ਿਕਾਇਤ ਦਰਜ ਕਰਵਾਈ ਹੈ।
ਭਾਜਪਾ ਲਈ ਚੋਣ ਪ੍ਰਚਾਰ ਕਰਕੇ ਫਸ ਸਕਦੇ 'ਦ ਗ੍ਰੇਟ ਖ਼ਲੀ' - problem
ਲੋਕਸਭਾ ਚੋਣਾਂ ਵਿੱਚ ਦ ਗ੍ਰੇਟ ਖ਼ਲੀ ਭਾਜਪਾ ਲਈ ਚੋਣ ਪ੍ਰਚਾਰ ਕਰ ਰਹੇ ਹਨ। ਭਾਜਪਾ ਲਈ ਚੋਣ ਪ੍ਰਚਾਰ ਕਰਨਾ ਉਨ੍ਹਾਂ ਨੂੰ ਮਹਿੰਗਾ ਪੈ ਸਕਦਾ ਹੈ ਕਿਉਂਕਿ ਪੱਛਮੀ ਬੰਗਾਲ ਵਿੱਚ ਭਾਜਪਾ ਲਈ ਪ੍ਰਚਾਰ ਕਰਨ 'ਤੇ ਟੀਐਮਸੀ ਪਾਰਟੀ ਨੇ ਖ਼ਲੀ ਉੱਤੇ ਸਵਾਲ ਚੁੱਕੇ ਹਨ। ਇਸ ਲਈ ਉਨ੍ਹਾਂ ਨੇ ਚੋਣ ਕਮਿਸ਼ਨ ਨੂੰ ਪੱਤਰ ਲਿੱਖ ਕੇ ਸ਼ਿਕਾਇਤ ਦਰਜ ਕਰਵਾਈ ਹੈ।
ਟੀਐਮਸੀ ਪਾਰਟੀ ਨੇ ਦ ਗ੍ਰੇਟ ਖ਼ਲੀ ਵੱਲੋਂ ਭਾਜਪਾ ਲਈ ਚੋਣ ਪ੍ਰਚਾਰ ਕੀਤੇ ਜਾਣ ਦਾ ਵਿਰੋਧ ਕੀਤਾ ਹੈ। ਇਸ ਲਈ ਉਨ੍ਹਾਂ ਪੱਤਰ ਲਿੱਖ ਕੇ ਖ਼ਲੀ ਦੇ ਵਿਰੁੱਧ ਚੋਣ ਕਮਿਸ਼ਨ ਵਿੱਚ ਸ਼ਿਕਾਇਤ ਦਿੱਤੀ ਹੈ। ਉਨ੍ਹਾਂ ਖ਼ਲੀ ਉੱਤੇ ਵੋਟਰਾਂ ਨੂੰ ਭਰਮਾਉਂਣ ਅਤੇ ਉਨ੍ਹਾਂ ਨੂੰ ਆਪਣੇ ਹੱਕ ਵਿੱਚ ਪ੍ਰਭਾਵਤ ਕੀਤੇ ਜਾਣ ਦਾ ਦੋਸ਼ ਲਾਇਆ ਹੈ। ਉਨ੍ਹਾਂ ਨੇ ਪੱਤਰ 'ਚ ਲਿੱਖਿਆ ਕਿ ਖ਼ਲੀ ਕੋਲ ਅਮਰੀਕਾ ਦੀ ਨਾਗਰਿਕਤਾ ਹੈ ਇਸ ਲਈ ਇੱਕ ਵਿਦੇਸ਼ੀ ਨਾਗਰਿਕ ਨੂੰ ਭਾਰਤੀ ਵੋਟਰਾਂ ਦੇ ਦਿਮਾਗ ਨੂੰ ਪ੍ਰਭਾਵਤ ਕਰਨ ਦੀ ਇਜਾਜ਼ਤ ਨਹੀਂ ਮਿਲਣੀ ਚਾਹੀਦੀ ਹੈ।
ਜ਼ਿਕਰਯੋਗ ਹੈ ਕਿ 26 ਅਪ੍ਰੈਲ ਨੂੰ ਦ ਗ੍ਰੇਟ ਖ਼ਲੀ ਨੇ ਪੱਛਮੀ ਬੰਗਾਲ ਦੇ ਜਾਧਵਪੁਰ ਲੋਕਸਭਾ ਹਲਕੇ ਤੋਂ ਭਾਜਪਾ ਉਮੀਦਵਾਰ ਅਨੁਪਮ ਹਾਜਰੇ ਦੇ ਹੱਕ ਵਿੱਚ ਚੋਣ ਪ੍ਰਚਾਰ ਕੀਤਾ ਸੀ।