ਨਵੀਂ ਦਿੱਲੀ: ਲੋਕ ਸਭਾ ਚੋਣਾਂ ਦੇ ਪੰਜਵੇਂ ਗੇੜ ਦੀਆਂ ਚੋਣਾਂ ਦੌਰਾਨ ਜੰਮੂ-ਕਸ਼ਮੀਰ ਦੇ ਪੁਲਵਾਮਾ ਪੋਲਿੰਗ ਬੂਥ 'ਤੇ ਗ੍ਰਨੇਡ ਨਾਲ ਹਮਲਾ ਹੋਇਆ ਅਤੇ ਪੱਛਮੀ ਬੰਗਾਲ ਤੋਂ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਨੇ ਤ੍ਰਿਣਮੂਲ ਕਾਂਗਰਸ ਦੇ ਵਰਕਰਾਂ 'ਤੇ ਹਮਲਾ ਕਰਨ ਦੇ ਇਲਜ਼ਾਮ ਲਾਏ ਹਨ।
ਜਾਣਕਾਰੀ ਮੁਤਾਬਕ ਇਹ ਗ੍ਰਨੇਡ ਹਮਲਾ ਪੁਲਵਾਮਾ ਦੇ ਪੋਲਿੰਗ ਬੂਥ 'ਤੇ ਕੀਤਾ ਗਿਆ ਹੈ ਇਸ ਵਿੱਚ ਹਾਲੇ ਤੱਕ ਕਿਸੇ ਵੀ ਜਾਨੀ ਨੁਕਸਾਨ ਹੋਣ ਦੀ ਖ਼ਬਰ ਨਹੀਂ ਸਾਹਮਣੇ ਹੈ।