ਬਠਿੰਡਾ : ਲੋਕਸਭਾ ਹਲਕੇ ਦੇ ਪਿੰਡ ਗੁਰੂਸਰ ਸੈਣੇਵਾਲਾ ਵਿਖੇ ਅਕਾਲੀ ਦਲ ਅਤੇ ਕਾਂਗਰਸੀ ਵਰਕਰਾਂ ਵਿਚਾਲੇ ਆਪਸੀ ਝੜਪ ਹੋ ਗਈ। ਇਸ ਦੌਰਾਨ ਇੱਕ ਅਕਾਲੀ ਵਰਕਰ ਜ਼ਖ਼ਮੀ ਹੋ ਗਿਆ ਹੈ।
ਬਠਿੰਡਾ 'ਚ ਅਕਾਲੀ ਅਤੇ ਕਾਂਗਰਸੀ ਵਰਕਰਾਂ ਵਿਚਾਲੇ ਹੋਈ ਝੜਪ , ਅਕਾਲੀ ਵਰਕਰ ਗੰਭੀਰ ਜ਼ਖ਼ਮੀ
ਬਠਿੰਡਾ ਵਿੱਚ ਲੋਕਸਭਾ ਚੋਣਾਂ ਤੋਂ ਠੀਕ ਪਹਿਲਾਂ ਅਕਾਲੀ ਅਤੇ ਕਾਂਗਰਸੀ ਵਰਕਰਾਂ ਵਿਚਾਲੇ ਆਪਸੀ ਝੜਪ ਹੋਣ ਦੀ ਖ਼ਬਰ ਹੈ। ਇਸ ਵਿੱਚ ਅਕਾਲੀ ਦਲ ਦਾ ਇੱਕ ਵਰਕਰ ਗੰਭੀਰ ਤੌਰ 'ਤੇ ਜ਼ਖ਼ਮੀ ਹੋ ਗਿਆ ਹੈ ਜਿਸ ਨੂੰ ਕਿ ਜ਼ੇਰੇ ਇਲਾਜ ਹਸਪਤਾਲ ਵਿੱਚ ਰੱਖਿਆ ਗਿਆ ਹੈ। ਮਾਮਲੇ ਦੀ ਜਾਣਕਾਰੀ ਮਿਲਦੇ ਹੀ ਅਕਾਲੀ ਦਲ ਦੀ ਲੋਕਸਭਾ ਉਮੀਦਵਾਰ ਹਰਸਿਮਰਤ ਕੌਰ ਬਾਦਲ ਜ਼ਖਮੀ ਹੋਏ ਵਰਕਰ ਨੂੰ ਮਿਲਣ ਲਈ ਹਸਪਤਾਲ ਪੁੱਜੀ।
ਜ਼ਖ਼ਮੀ ਵਰਕਰ ਨੂੰ ਜ਼ੇਰੇ ਇਲਾਜ਼ ਲਈ ਹਸਪਤਾਲ ਲਿਜਾਇਆ ਗਿਆ ਹੈ। ਜਾਣਕਾਰੀ ਮੁਤਾਬਕ ਜ਼ਖ਼ਮੀ ਦੀ ਪਛਾਣ ਨਿਰਮਲ ਸਿੰਘ ਟੀਟੂ ਵਜੋਂ ਹੋਈ ਹੈ। ਉਹ ਅਕਾਲੀ ਦਲ ਦਾ ਖ਼ਾਸ ਵਰਕਰ ਹੈ ਅਤੇ ਉਹ ਪੋਲਿੰਗ ਬੂਥ ਏਜੰਟ ਬਣਨ ਵਾਲਾ ਸੀ। ਹਾਦਸੇ ਦੀ ਜਾਣਕਾਰੀ ਮਿਲਣ 'ਤੇ ਅਕਾਲੀ ਦਲ ਦੀ ਲੋਕਸਭਾ ਉਮੀਦਵਾਰ ਹਰਸਿਮਰਤ ਕੌਰ ਬਾਦਲ ਜ਼ਖ਼ਮੀ ਹੋਏ ਪਾਰਟੀ ਦੇ ਵਰਕਰ ਦਾ ਹਾਲ ਜਾਣਨ ਦੇ ਲਈ ਹਸਪਤਾਲ ਪੁੱਜੇ।
ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਇਹ ਕਾਂਗਰਸ ਪਾਰਟੀ ਦੀ ਗੁੰਡਾਗਰਦੀ ਹੈ ਜੋ ਚੋਣਾਂ ਤੋਂ ਪਹਿਲਾਂ ਇਹ ਇਸ ਤਰੀਕੇ ਨਾਲ ਗੁੰਡਾਗਰਦੀ ਕਰ ਰਹੇ ਹਨ ਅਤੇ ਸਾਡੇ ਅਕਾਲੀ ਦਲ ਪਾਰਟੀ ਦੇ ਵਰਕਰ ਨੂੰ ਗੰਭੀਰ ਜ਼ਖਮੀ ਕਰ ਦਿੱਤਾ ਹੈ। ਇਸ ਘਟਨਾ ਨੂੰ ਉਨ੍ਹਾਂ ਨੇ ਕਾਂਗਰਸ ਪਾਰਟੀ ਦੀ ਬੌਖ਼ਲਾਹਟ ਦੱਸਿਆ। ਉਨ੍ਹਾਂ ਕਿਹਾ ਕਿ ਕਾਂਗਰਸ ਆਪਣੀ ਹਾਰ ਤੋਂ ਡਰ ਰਹੀ ਹੈ ਅਤੇ ਸੂਬੇ ਦੇ ਕਈ ਹਿੱਸਿਆਂ ਵਿੱਚ ਪੋਲਿੰਗ ਬੂਥ ਕੈਪਚਰਿੰਗ ਕਰਨ ਦੀ ਕੋਸ਼ਿਸ਼ਾਂ 'ਚ ਲੱਗੀ ਹੋਈ ਹੈ। ਇਸ ਤੋਂ ਇਲਾਵਾ ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਉੱਤੇ ਵੀ ਲਾਪਰਵਾਹੀ ਵਰਤੇ ਜਾਣ ਦਾ ਦੋਸ਼ ਲਗਾਇਆ ਹੈ।