ਚੰਡਿਗੜ੍ਹ: ਕਾਂਗਰਸ ਆਪਣੇ ਬਾਕੀ ਰਹਿੰਦੀਆਂ ਚਾਰ ਲੋਕ ਸਭਾ ਸੀਟਾਂ 'ਤੇ ਉਮੀਦਵਾਰਾਂ ਦਾ ਫੈਸਲਾ ਕਰਨ ਲਈ ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਪੰਜਾਬ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਅਤੇ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਦੀ ਬੈਠਕ ਨੂੰ ਰੱਖੀ ਗਈ ਹੈ। ਇਸ ਬੈਠਕ 'ਚ ਕਾਂਗਰਸ ਦੇ ਕਈ ਆਗੂ ਹਿੱਸਾ ਲੈ ਸਕਦੇ ਹਨ। ਕਾਂਗਰਸ ਹੁਣ ਤੱਕ ਆਪਣੇ 13 'ਚੋਂ 9 ਸੀਟਾਂ 'ਤੇ ਉਮੀਦਵਾਰਾਂ ਦਾ ਐਲਾਨ ਕਰ ਚੁੱਕੀ ਹੈ।
ਕਾਂਗਰਸ ਦੇ ਬਾਕੀ 4 ਉਮੀਦਵਾਰਾਂ ਦੇ ਐਲਾਨ ਨੂੰ ਲੈ ਕੇ ਕੈਪਟਨ-ਰਾਹੁਲ ਦੀ ਬੈਠਕ ਅੱਜ
ਉਮੀਦਵਾਰਾਂ ਦਾ ਫੈਸਲਾ ਕਰਨ ਲਈ ਕੈਪਟਨ ਅਮਰਿੰਦਰ ਸਿੰਘ, ਸੁਨੀਲ ਜਾਖੜ ਤੇ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਦੀ ਅੱਜ ਬੈਠਕ ਰੱਖੀ ਗਈ ਹੈ। ਕਾਂਗਰਸ ਹੁਣ ਤੱਕ ਆਪਣੇ 13 'ਚੋਂ 9 ਸੀਟਾਂ 'ਤੇ ਉਮੀਦਵਾਰਾਂ ਦਾ ਐਲਾਨ ਕਰ ਚੁੱਕੀ ਹੈ।
ਕਾਂਗਰਸ ਦੀ ਚਾਰ ਲੋਕ ਸਭਾ ਸੀਟਾਂ ਦੇ ਉਮੀਦਵਾਰਾਂ ਦੇ ਫੈਸਲੇ ਨੂੰ ਲੈ ਕੇ ਬੈਠਕ 11 ਨੂੰ
ਕਾਂਗਰਸ ਸੂਤਰਾਂ ਅਨੁਸਾਰ ਬਠਿੰਡਾ, ਫਿਰੋਜ਼ਪੁਰ, ਸੰਗਰੂਰ ਤੇ ਸ੍ਰੀ ਅਨੰਦਪੁਰ ਸਾਹਿਬ ਦੇ ਉਮੀਦਵਾਰਾਂ ਦਾ ਐਲਾਣ ਪਾਰਟੀ ਪ੍ਰਧਾਨ ਰਾਹੁਲ ਗਾਂਧੀ ਦੀ ਮੰਜੂਰਗੀ ਹੇਠ ਹੋਵੇਗੀ। ਜਦ ਕਿ ਕੈਪਟਨ ਨੇ ਸ੍ਰੀ ਅਨੰਦਪੁਰ ਸਾਹਿਬ ਤੋਂ ਮਨੀਸ਼ ਤਿਵਾੜੀ, ਸੰਗਰੂਰ ਤੋਂ ਕੇਵਲ ਸਿੰਘ ਢਿੱਲੋਂ, ਫਿਰੋਜ਼ਪੁਰ ਤੋਂ ਮੰਤਰੀ ਰਾਣਾ ਗੁਰਜੀਤ ਸਿੰਘ ਸੋਢੀ ਦੇ ਨਾਂਅ ਦਾ ਸਮਰਥਨ ਕੀਤਾ ਜਾ ਰਿਹਾ ਹੈ।