ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਸ਼ੋਸ਼ਲ ਮੀਡੀਆ ਉੱਤੇ ਆਪਣੀ ਧਰਮਪਤਨੀ ਅਤੇ ਲੋਕਸਭਾ ਹਲਕਾ ਬਠਿੰਡਾ ਦੀ ਉਮੀਦਵਾਰ ਹਰਸਿਮਰਤ ਕੌਰ ਬਾਦਲ ਦੇ ਹੱਕ ਵਿੱਚ ਬੋਲਦੇ ਨਜ਼ਰ ਆਏ। ਉਨ੍ਹਾਂ ਨੇ ਟਵੀਟ ਰਾਹੀਂ ਦੱਸਿਆ ਕੇਂਦਰੀ ਮੰਤਰੀ ਹਰਸਿਮਰਤ ਬਾਦਲ ਬਠਿੰਡਾ ਲਈ ਪੂਰੀ ਤਰ੍ਹਾਂ ਸਮਰਪਿਤ ਹਨ।
ਹਰਸਿਮਰਤ ਬਾਦਲ ਬਠਿੰਡਾ ਦੀ ਜਨਤਾ ਲਈ ਸਮਰਪਿਤ : ਸੁਖਬੀਰ ਬਾਦਲ - Harsimarat badal
ਲੋਕਸਭਾ ਚੋਣਾਂ ਦੇ ਮੱਦੇਨਜ਼ਰ ਸਾਰੀ ਹੀ ਸਿਆਸੀ ਪਾਰਟੀਆਂ ਦੇ ਆਗੂ ਵੋਟਰਾਂ ਨੂੰ ਆਪਣੇ ਹੱਕ ਵਿੱਚ ਕਰਨ ਲਈ ਲਗਾਤਾਰ ਕੋਸ਼ਿਸ਼ਾਂ ਕਰਦੇ ਨਜ਼ਰ ਆ ਰਹੇ ਹਨ। ਹਾਲ ਹੀ ਵਿੱਚ ਸੁਖਬੀਰ ਬਾਦਲ ਨੇ ਆਪਣੀ ਪਤਨੀ ਅਤੇ ਕੇਂਦਰੀ ਮੰਤਰੀ ਹਰਸਿਰਮਤ ਬਾਦਲ ਦੇ ਹੱਕ ਵਿੱਚ ਟਵੀਟ ਕੀਤਾ ਹੈ। ਜਿਸ ਵਿੱਚ ਉਨ੍ਹਾਂ ਨੇ ਹਰਸਿਮਰਤ ਬਾਦਲ ਨੂੰ ਬਠਿੰਡਾ ਜ਼ਿਲ੍ਹੇ ਅਤੇ ਉਥੇ ਦੇ ਲੋਕਾਂ ਪ੍ਰਤੀ ਸਮਰਪਿਤ ਦੱਸਿਆ ਹੈ।
ਹਰਸਿਮਰਤ ਬਾਦਲ ਬਠਿੰਡਾ ਦੀ ਜਨਤਾ ਲਈ ਸਮਰਪਿਤ : ਸੁਖਬੀਰ ਬਾਦਲ
ਉਨ੍ਹਾਂ ਆਪਣੇ ਟਵੀਟ ਵਿੱਚ ਲਿੱਖਿਆ ਕਿ ਜਦੋਂ ਤੋਂ ਹਰਸਿਮਰਤ ਬਾਦਲ ਨੇ ਜਨਤਕ ਜੀਵਨ ਵਿੱਚ ਸ਼ਾਮਲ ਹੋਣ ਲਈ ਕਿਹਾ ਗਿਆ ਹੈ। ਉਸ ਵੇਲੇ ਤੋਂ ਹਰਸਿਮਰਤ ਬਠਿੰਡਾ ਅਤੇ ਇਥੇ ਦੀ ਜਨਤਾ ਲਈ ਪੂਰੀ ਤਰ੍ਹਾਂ ਸਮਰਪਿਤ ਹਨ। ਲੋਕ ਉਨ੍ਹਾਂ ਦੀ ਜ਼ਿੰਦਗੀ ਅਤੇ ਉਨ੍ਹਾਂ ਦਾ ਪਰਿਵਾਰ ਹਨ। ਉਹ ਲਗਾਤਾਰ ਲੋਕਾਂ ਦੀ ਸਮੱਸਿਆਵਾਂ ਬਾਰੇ ਸੋਚਦੀ ਰਹਿੰਦੀ ਹੈ ਅਤੇ ਉਨ੍ਹਾਂ ਨੂੰ ਕਰਨ ਦੀ ਕੋਸ਼ਿਸ਼ ਕਰਦੀ ਰਹਿੰਦੀ ਹੈ। ਇਹ ਉਨ੍ਹਾਂ ਦੀ ਜ਼ਿੰਦਗੀ ਦਾ ਇੱਕਲੌਤਾ ਮਕਸਦ ਹੈ।