ਬਰਨਾਲਾ :ਕਾਂਗਰਸੀ ਉਮੀਦਵਾਰ ਕੇਵਲ ਸਿੰਘ ਢਿੱਲੋਂ ਨੇ ਚੋਣ ਮੁਹਿੰਮ ਦਾ ਆਗਾਜ਼ ਕੀਤਾ। ਇਸ ਮੌਕੇ ਉਨ੍ਹਾਂ ਇਥੇ ਰੋਡ ਸ਼ੋਅ ਕਰਕੇ ਲੋਕਾਂ ਨੂੰ ਵੋਟ ਪਾਉਣ ਦੀ ਅਪੀਲ ਕੀਤੀ।
ਕੇਵਲ ਸਿੰਘ ਢਿੱਲੋਂ ਨੇ ਬਰਨਾਲਾ ਤੋਂ ਸ਼ੁਰੂ ਕੀਤਾ ਚੋਣ ਪ੍ਰਚਾਰ - Congress leader
ਕਾਂਗਰਸੀ ਉਮੀਦਵਾਰ ਕੇਵਲ ਸਿੰਘ ਢਿੱਲੋਂ ਨੇ ਚੋਣ ਪ੍ਰਚਾਰ ਸ਼ੁਰੂ ਕਰ ਦਿੱਤਾ ਹੈ। ਇਸ ਦੀ ਸ਼ੁਰੂਆਤ ਉਨ੍ਹਾਂ ਨੇ ਬਰਨਾਲਾ ਤੋਂ ਕੀਤੀ। ਦਸੱਣਯੋਗ ਹੈ ਕਿ ਕੇਵਲ ਸਿੰਘ ਢਿੱਲੋਂ ਨੂੰ ਸੰਗਰੂਰ ਤੋਂ ਉਮੀਦਵਾਰ ਐਲਾਨਿਆਂ ਗਿਆ ਹੈ।
![ਕੇਵਲ ਸਿੰਘ ਢਿੱਲੋਂ ਨੇ ਬਰਨਾਲਾ ਤੋਂ ਸ਼ੁਰੂ ਕੀਤਾ ਚੋਣ ਪ੍ਰਚਾਰ](https://etvbharatimages.akamaized.net/etvbharat/images/768-512-3006868-thumbnail-3x2-barnala.jpg)
ਕੇਵਲ ਸਿੰਘ ਢਿੱਲੋਂ ਨੇ ਬਰਨਾਲਾ ਤੋਂ ਸ਼ੁਰੂ ਕੀਤਾ ਚੋਣ ਪ੍ਰਚਾਰ
ਇਸ ਰੋਡ ਸ਼ੋਅ ਦਾ ਆਯੋਜਨ ਜ਼ਿਲ੍ਹੇ ਦੀ ਆਨਾਜ਼ ਮੰਡੀ ਵਿਖੇ ਕੀਤਾ ਗਿਆ। ਇਸ ਰੋਡ ਸ਼ੋਅ ਵਿੱਚ ਸਾਬਕਾ ਮੁੱਖ ਮੰਤਰੀ ਰਜਿੰਦਰ ਕੌਰ ਭੱਠਲ ਸਮੇਤ ਕਾਂਗਰਸ ਪਾਰਟੀ ਦੇ ਕਈ ਆਗੂ ਪਹੁੰਚੇ। ਇਹ ਰੋਡ ਸ਼ੋਅ ਬਰਨਾਲਾ ਦੇ ਵੱਖ-ਵੱਖ ਪਿੰਡਾਂ ਤੋਂ ਹੁੰਦਾ ਹੋਇਆ ਸੰਗਰੂਰ ਪਹੁੰਚੇਗਾ।
ਕੇਵਲ ਸਿੰਘ ਢਿੱਲੋਂ ਨੇ ਬਰਨਾਲਾ ਤੋਂ ਸ਼ੁਰੂ ਕੀਤਾ ਚੋਣ ਪ੍ਰਚਾਰ
ਕੇਵਲ ਸਿੰਘ ਢਿੱਲੋਂ ਨੇ ਰੋਡ ਸ਼ੋਅ ਵਿੱਚ ਲੋਕਾਂ ਨੂੰ ਸੰਬੋਧਤ ਕਰਦਿਆਂ ਕਿਹਾ ਕਿ ਉਨ੍ਹਾਂ ਦਾ ਮੁਕਾਬਲਾ ਭਾਜਪਾ ਪਾਰਟੀ ਨਾਲ ਹੈ। ਉਨ੍ਹਾਂ ਸੂਬੇ ਅਤੇ ਕੇਂਦਰ ਵਿੱਚ ਕਾਂਗਰਸ ਪਾਰਟੀ ਦੀ ਸਰਕਾਰ ਬਣਨ ਦੀ ਆਸ ਪ੍ਰਗਟ ਕੀਤੀ।