ਤਰਨਤਾਰਨ: ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਆਮ ਆਦਮੀ ਪਾਰਟੀ ਵੱਲੋਂ ਮੈਦਾਨ ਵਿੱਚ ਉਤਾਰੇ ਗਏ ਉਮੀਦਵਾਰ ਮਨਜਿੰਦਰ ਸਿੰਘ ਸਿੱਧੂ ਨੇ ਆਪਣੇ ਚੋਣ ਪ੍ਰਚਾਰ ਦਾ ਆਗਾਜ਼ ਤਰਨਤਾਰਨ ਤੋਂ ਕੀਤਾ। ਇਸ ਮੌਕੇ ਤਰਨਤਾਰਨ ਵਿਖੇ ਇੱਕ ਚੋਣ ਜਲਸੇ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਪਾਰਟੀ ਦੇ ਸੀਨੀਅਰ ਆਗੂ ਅਮਨ ਅਰੋੜਾ ਵਿਸ਼ੇਸ਼ ਤੌਰ 'ਤੇ ਪਹੁੰਚੇ। ਅਰੋੜਾ ਵੱਲੋਂ ਪਾਰਟੀ ਵਰਕਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਦਿੱਲੀ ਵਿਖੇ ਬਣੀ ਸਰਕਾਰ ਨੇ ਜਨਹਿੱਤ ਲਈ ਵੱਡੇ-ਵੱਡੇ ਕੰਮ ਕੀਤੇ ਹਨ ਅਤੇ ਪੰਜਾਬ ਵਿੱਚ ਵੀ ਉਨ੍ਹਾਂ ਦੇ ਜੇ ਮੈਂਬਰ ਪਾਰਲੀਮੈਂਟ ਚੁਣੇ ਜਾਂਦੇ ਹਨ ਤੇ ਉਹ ਹਲਕੇ ਦੇ ਲੋਕਾਂ ਦੀ ਆਵਾਜ਼ ਬਣ ਕੇ ਹਰ ਮੁੱਦਾ ਪਾਰਲੀਮੈਂਟ ਵਿੱਚ ਚੁਕਣਗੇ।
ਖਹਿਰਾ ਇੱਕ ਮੌਕਾਪ੍ਰਸਤ ਨੇਤਾ: ਅਮਨ ਅਰੋੜਾ - khalra
ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ 'ਆਪ' ਉਮੀਦਵਾਰ ਮਨਜਿੰਦਰ ਸਿੰਘ ਸਿੱਧੂ ਨੇ ਤਰਨਤਾਰਨ ਤੋਂ ਆਪਣੇ ਚੋਣ ਪ੍ਰਚਾਰ ਦਾ ਆਗਾਜ਼ ਕੀਤਾ। ਪਾਰਟੀ ਦੇ ਸੀਨੀਅਰ ਆਗੂ ਅਮਨ ਅਰੋੜਾ ਨੇ ਪਾਰਟੀ ਵਰਕਰਾਂ ਨੂੰ ਸੰਬੋਧਨ ਕਰਦਿਆਂ ਕਾਂਗਰਸ ਤੇ ਸੁਖਪਾਲ ਖਹਿਰਾ 'ਤੇ ਤੰਜ਼ ਕੱਸੇ। ਅਰੋੜਾ ਨੇ ਕਿਹਾ ਕਿ ਬੀਬੀ ਖਾਲੜਾ ਲਈ ਦਰਵਾਜ਼ੇ ਹਮੇਸ਼ਾ ਖੁੱਲ੍ਹੇ ਹਨ।
ਇਸ ਮੌਕੇ ਅਮਨ ਅਰੋੜਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸੁਖਪਾਲ ਸਿੰਘ ਖਹਿਰਾ ਨੇ ਸ਼ਹੀਦ ਜਸਵੰਤ ਸਿੰਘ ਖਾਲੜਾ, ਜਿਨ੍ਹਾਂ ਵੱਲੋਂ ਅੱਤਵਾਦ ਸਮੇਂ ਪੁਲਿਸ ਵੱਲੋਂ ਮਾਰੇ ਗਏ ਅਣਪਛਾਤੇ ਲੋਕਾਂ ਦੀਆਂ ਲਾਸ਼ਾਂ ਦਾ ਮੁੱਦਾ ਉਠਾਇਆ ਗਿਆ ਸੀ। ਉਸ ਸਮੇਂ ਦੀ ਕਾਂਗਰਸ ਸਰਕਾਰ ਨੇ ਉਨ੍ਹਾਂ ਨੂੰ ਸ਼ਹੀਦ ਕਰ ਦਿੱਤਾ ਸੀ। ਖਾਲੜਾ ਦੀ ਸ਼ਹੀਦੀ ਦਾ ਸਿਆਸੀ ਲਾਹਾ ਲੈਣ ਖਾਤਰ ਉਨ੍ਹਾਂ ਦੀ ਪਤਨੀ ਬੀਬੀ ਪਰਮਜੀਤ ਕੌਰ ਖਾਲੜਾ ਨੂੰ ਉਮੀਦਵਾਰ ਬਣਾਇਆ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਉਹ ਜਸਵੰਤ ਸਿੰਘ ਖਾਲੜਾ ਦੀ ਸ਼ਹਾਦਤ ਨੂੰ ਸਲਾਮ ਕਰਦੇ ਹਨ। ਬੀਬੀ ਖਾਲੜਾ ਨੂੰ ਸੁਖਪਾਲ ਸਿੰਘ ਖਹਿਰਾ ਦੀ ਪਾਰਟੀ ਵੱਲੋਂ ਚੋਣ ਨਹੀਂ ਲੜਣੀ ਚਾਹੀਦੀ ਹੈ, ਕਿਉਕਿ ਸੁਖਪਾਲ ਸਿੰਘ ਖਹਿਰਾ ਜਸਵੰਤ ਸਿੰਘ ਖਾਲੜਾ ਦੀ ਸ਼ਹੀਦੀ ਤੋਂ ਕੁੱਝ ਸਮਾਂ ਬਾਅਦ ਹੀ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋ ਗਏ ਸਨ।