ਪੰਜਾਬ

punjab

ETV Bharat / elections

7 ਦਿਨਾਂ ਅੰਦਰ ਕਾਂਗਰਸ ਨੂੰ ਹਲਕਾ ਫ਼ਤਿਹਗੜ੍ਹ ਸਾਹਿਬ ਤੋਂ ਉਮੀਦਵਾਰ ਬਦਲਣ ਦੀ ਚੇਤਾਵਨੀ

ਲੋਕ ਸਭਾ ਫ਼ਤਿਹਗੜ੍ਹ ਸਾਹਿਬ ਤੋਂ ਕਾਂਗਰਸ ਦੇ ਉਮੀਦਵਾਰ ਨੂੰ ਲਗਤਾਰ ਪਾਰਟੀ ਦੇ ਸਥਾਨਕ ਆਗੂਆਂ ਦੇ ਵਿਰੋਧ ਦਾ ਸਾਹਮਣਾ ਕਰਨ ਪੈ ਰਿਹਾ ਹੈ। ਇਸ ਦੌਰਾਨ ਕੁਲਦੀਪ ਸਹੋਤਾ ਨੇ ਆਜ਼ਾਦ ਚੋਣ ਲੜਨ ਦਾ ਐਲਾਨ ਕੀਤਾ ਸੀ। ਇਸ ਤੋਂ ਬਾਅਦ ਹੁਣ ਕਾਂਗਰਸ ਕਮੇਟੀ ਦੇ ਸਕੱਤਰ ਐਡਵੋਕੇਟ ਹਰਨੇਕ ਸਿੰਘ ਦੀਵਾਨਾ ਨੇ ਪਾਰਟੀ ਨੂੰ ਚੇਤਾਵਨੀ ਦਿੱਤੀ ਹੈ ਕਿ ਇਸ ਟਿਕਟ ਲਈ ਮੁੜ ਵਿਚਾਰ ਕੀਤਾ ਜਾਵੇ ਨਹੀਂ ਉਹ 7 ਦਿਨਾਂ ਬਾਅਦ ਪਾਰਟੀ ਵਿਰੁੱਧ ਸੰਘਰਸ਼ ਵਿੱਢਣਗੇ।

aa

By

Published : Apr 16, 2019, 5:00 AM IST

ਸ੍ਰੀ ਫ਼ਤਿਹਗੜ੍ਹ ਸਾਹਿਬ: ਲੋਕ ਸਭਾ ਹਲਕਾ ਫ਼ਤਿਹਗੜ ਸਾਹਿਬ ਤੋਂ ਕਾਂਗਰਸੀ ਉਮੀਦਵਾਰ ਡਾ. ਅਮਰ ਸਿੰਘ ਦੇ ਵਿਰੁੱਧ ਲਗਾਤਾਰ ਬਗ਼ਾਵਤੀ ਸੁਰਾਂ ਤੂਲ ਫੜ੍ਹ ਦੀਆਂ ਜਾ ਰਹੀਆਂ ਹਨ। ਪਿਛਲੇ ਦਿਨੀਂ ਵਾਲਮੀਕੀ ਭਾਈਚਾਰੇ ਨਾਲ ਸਬੰਧਤ ਕਾਂਗਰਸ ਪਾਰਟੀ ਦੇ ਸੂਬਾ ਸਕੱਤਰ ਕੁਲਦੀਪ ਸਹੋਤਾ ਨੇ ਉਨ੍ਹਾਂ ਵਿਰੁੱਧ ਆਜ਼ਾਦ ਚੋਣ ਲੜਨ ਦੀ ਗੱਲ ਕਹੀ ਸੀ ਉਥੇ ਹੀ ਹੁਣ ਪ੍ਰਦੇਸ਼ ਕਾਂਗਰਸ ਦੇ ਸਕੱਤਰ ਐਡਵੋਕੇਟ ਹਰਨੇਕ ਸਿੰਘ ਦੀਵਾਨਾ ਨੇ ਵੀ ਕਾਂਗਰਸ ਹਾਈਕਮਾਂਡ ਨੂੰ ਚੇਤਾਵਨੀ ਦੇ ਦਿੱਤੀ ਹੈ ਕਿ ਇਸ ਟਿਕਟ 'ਤੇ ਮੁੜ ਵਿਚਾਰ ਕੀਤਾ ਜਾਵੇ ਨਹੀਂ ਤਾਂ ਉਹ ਸਥਾਨਕ ਵਰਕਰਾਂ ਨਾਲ ਸੰਘਰਸ਼ ਵਿੱਢਣਗੇ।

ਵੀਡੀਓ

ਲੋਕ ਸਭਾ ਹਲਕਾ ਫ਼ਤਿਹਗੜ ਸਾਹਿਬ ਤੋਂ ਕਈ ਕਾਂਗਰਸੀ ਆਗੂਆਂ ਨੇ ਟਿਕਟ ਦੀ ਮੰਗ ਕੀਤੀ ਸੀ ਪਰ ਕਾਂਗਰਸ ਹਾਈਕਮਾਨ ਨੇ ਡਾ. ਅਮਰ ਸਿੰਘ ਦਾਅ ਖੇਡਿਆ ਸੀ ਜਿਸ ਦੇ ਬਾਅਦ ਤੋਂ ਹੀ ਪਾਰਟੀ ਵਿੱਚ ਬਗ਼ਾਵਤ ਦੇ ਸੁਰ ਉੱਠਣੇ ਸ਼ੁਰੂ ਹੋ ਗਏ ਹਨ।

ਸਭ ਤੋਂ ਪਹਿਲਾਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਸ਼ਮਸ਼ੇਰ ਸਿੰਘ ਦੂੱਲੋਂ ਨੇ ਵਿਰੋਧ ਜ਼ਾਹਰ ਕੀਤਾ ਸੀ, ਇਸ ਤੋਂ ਬਾਅਦ ਵਾਲਮੀਕੀ ਭਾਈਚਾਰੇ ਨਾਲ ਸਬੰਧਤ ਕਾਂਗਰਸ ਪਾਰਟੀ ਦੇ ਸੂਬਾ ਸਕੱਤਰ ਕੁਲਦੀਪ ਸਹੋਤਾ ਨੇ ਉਨ੍ਹਾਂ ਦਾ ਵਿਰੋਧ ਕਰਦੇ ਹੋਏ ਆਜ਼ਾਦ ਚੋਣ ਲੜਨ ਦੀ ਗੱਲ ਕਹੀ ਸੀ ਅਤੇ ਹੁਣ ਡਾ. ਅਮਰ ਸਿੰਘ ਦੇ ਵਿਰੋਧੀਆਂ ਵਿੱਚ ਪ੍ਰਦੇਸ਼ ਕਾਂਗਰਸ ਦੇ ਸਕੱਤਰ ਐਡਵੋਕੇਟ ਹਰਨੇਕ ਸਿੰਘ ਦੀਵਾਨਾ ਦਾ ਨਾਂਅ ਵੀ ਜੁੜ ਗਿਆ ਹੈ ।

ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਦੀਵਾਨਾ ਨੇ ਕਾਂਗਰਸ ਹਾਈਕਮਾਂਡ ਨੂੰ ਚੇਤਾਵਨੀ ਦਿੰਦੇ ਹੋਏ ਕਿਹਾ ਕਿ ਡਾ.ਸਿੰਘ ਦੀ ਟਿਕਟ ਉੱਤੇ 7 ਦਿਨਾਂ ਵਿੱਚ ਮੁੜ ਵਿਚਾਰ ਕੀਤਾ ਜਾਵੇ ਨਹੀਂ ਉਹ 22 ਅਪ੍ਰੈਲ ਨੂੰ ਬੱਸੀ ਪਠਾਣਾ ਵਿਖੇ ਵੱਡਾ ਇਕੱਠ ਕਰਕੇ ਸੰਘਰਸ਼ ਦੀ ਸ਼ੁਰੁਆਤ ਕਰਨਗੇ ।

ABOUT THE AUTHOR

...view details