ਅੰਮ੍ਰਿਤਸਰ :ਭਾਜਪਾ ਵੱਲੋਂ ਕੇਂਦਰੀ ਮੰਤਰੀ ਹਰਦੀਪ ਪੁਰੀ ਨੂੰ ਅੰਮ੍ਰਿਤਸਰ ਤੋਂ ਉਮੀਦਵਾਰ ਐਲਾਨੇ ਜਾਣ ਤੋਂ ਬਾਅਦ ਉਨ੍ਹਾਂ ਦੀ ਪਤਨੀ ਲਕਸ਼ਮੀ ਪੁਰੀ ਸੌਮਵਾਰ ਨੂੰ ਅੰਮ੍ਰਿਤਸਰ ਪੁੱਜੀ।
ਉਮੀਦਵਾਰ ਐਲਾਨੇ ਜਾਣ ਤੋਂ ਬਾਅਦ ਹਰਦੀਪ ਪੁਰੀ ਦੀ ਪਤਨੀ ਪੁੱਜੀ ਅੰਮ੍ਰਿਤਸਰ - BJP
ਬੀਤੇ ਦਿਨੀਂ ਭਾਜਪਾ ਨੇ ਕੇਂਦਰੀ ਮੰਤਰੀ ਹਰਦੀਪ ਪੁਰੀ ਨੂੰ ਲੋਕ ਸਭਾ ਚੋਣਾਂ ਵਿੱਚ ਅੰਮ੍ਰਿਤਸਰ ਤੋਂ ਉਮੀਦਵਾਰ ਐਲਾਨ ਕੀਤਾ ਅਤੇ ਸੋਮਵਾਰ ਨੂੰ ਇਸੇ ਸਬੰਧ ਵਿੱਚ ਉਨ੍ਹਾਂ ਦੀ ਪਤਨੀ ਲਕਸ਼ਮੀ ਪੁਰੀ ਨੇ ਅੰਮ੍ਵਿਰਿਤਸਰ ਵਿਖੇ ਸ਼ਿਕਰਤ ਕੀਤੀ।
ਲਕਸ਼ਮੀ ਪੁਰੀ
ਇਸ ਦੌਰਾਨ ਉਨ੍ਹਾਂ ਮੀਡੀਆ ਨਾਲ ਖ਼ਾਸ ਗੱਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਪਤੀ ਨੂੰ ਅੰਮ੍ਰਿਤਸਰ ਤੋਂ ਟਿਕਟ ਦੇ ਕੇ ਭਾਜਪਾ ਨੇ ਜੋ ਉਨ੍ਹਾਂ 'ਤੇ ਭਰੋਸਾ ਪ੍ਰਗਟਾਇਆ ਹੈ ਉਹ ਇਸ ਦਾ ਤਹਿ ਦਿਲੋਂ ਧੰਨਵਾਦ ਕਰਦੇ ਹਨ ਅਤੇ ਉਹ ਇਸ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ।
ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਉਹ ਖ਼ੁਦ ਵੀ ਆਪਣੇ ਪਤੀ ਲਈ ਪ੍ਰਚਾਰ ਕਰਨਗੇ ਅਤੇ ਉਨ੍ਹਾਂ ਦੇ ਪਤੀ ਵੀ ਜਲਦ ਅੰਮ੍ਰਿਤਸਰ ਵਿਖੇ ਆਉਣਗੇ।