ਸ੍ਰੀ ਮੁਕਤਸਰ ਸਾਹਿਬ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ ਨੇ ਅੱਜ ਆਪਣੇ ਜੱਦੀ ਹਲਕੇ ਲੰਬੀ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਅਕਾਲੀ ਦਲ ਛੱਡ ਕੇ ਕਾਂਗਰਸ ਵਿੱਚ ਸ਼ਾਮਲ ਹੋਏ ਸ਼ੇਰ ਸਿੰਘ ਘੁਬਾਇਆ ਅਤੇ ਕੈਪਟਨ ਅਮਰਿੰਦਰ ਸਿੰਘ 'ਤੇ ਜਮ ਕੇ ਨਿਸ਼ਾਨੇ ਸਾਧੇ।
ਬੀਤੇ ਦਿਨੀਂ ਰਾਣਾ ਗੁਰਮੀਤ ਸਿੰਘ ਸੋਢੀ ਨੇ ਕਿਹਾ ਸੀ ਕਿ ਬੀਤੇ 10 ਸਾਲਾਂ ਵਿੱਚ ਘੁਬਾਇਆ ਨੇ ਜੋ ਕਾਂਗਰਸੀ ਵਰਕਰਾਂ 'ਤੇ ਪਰਚੇ ਕਰਵਾਏ ਹਨ ਉਹ ਉਨ੍ਹਾਂ ਤੋਂ ਜਾ ਕੇ ਮਾਫ਼ੀ ਮੰਗਣ, ਇਸ ਤੇ ਸਾਬਕਾ ਮੁੱਖ ਮੰਤਰੀ ਬਾਦਲ ਨੇ ਕਿਹਾ ਕਿ ਕਿਸੇ ਵੀ ਵਰਕਰ 'ਤੇ ਪਰਚੇ ਨਹੀਂ ਕਰਵਾਉਣੇ ਚਾਹੀਦੇ। ਇਸ ਦੌਰਾਨ ਉਨ੍ਹਾਂ ਆਪਣੇ ਕਾਰਜਕਾਲ ਦਾ ਹਵਾਲਾ ਦਿੰਦਿਆਂ ਕਿਹਾ ਕਿ ਉਨ੍ਹਾਂ ਨੇ ਆਪਣੇ ਸਾਸ਼ਨਕਾਲ ਦੌਰਾਨ ਕਿਸੇ ਵੀ ਵਿਅਕਤੀ 'ਤੇ ਕੋਈ ਵੀ ਪਰਚਾ ਨਹੀਂ ਕਰਵਾਇਆ ਪਰ ਕਾਂਗਰਸ ਸਰਕਾਰ ਬਦਲੇ ਦੀ ਨੀਤੀ ਨਾਲ ਕੰਮ ਕਰ ਰਹੀ ਹੈ।