ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਕਰਵਾਇਆ ਨਾਮਜ਼ਦਗੀ ਪੱਤਰ ਦਾਖ਼ਲ - news punjabi
ਸ੍ਰੀ ਅਨੰਦਪੁਰ ਸਾਹਿਬ ਤੋਂ ਅਕਾਲੀ-ਭਾਜਪਾ ਦੇ ਸਾਂਝੇ ਉਮੀਦਵਾਰ ਪ੍ਰੇਮ ਸਿੰਘ ਚੰਦੂਮਾਜ਼ਰਾ ਨੇ ਅਪਣਾ ਨਾਮਜ਼ਦਹੀ ਪੱਤਰ ਦਾਖ਼ਲ ਕਰਵਾਇਆ। ਇਸ ਮੌਕੇ ਉਨ੍ਹਾਂ ਨਾਲ ਸੀਨੀਅਰ ਅਕਾਲੀ ਨੇਤਾ ਦਲਜੀਤ ਚੀਮਾ ਸਮੇਤ ਕਈ ਹੋਰ ਵੀ ਅਕਾਲੀ ਆਗੂ ਮੌਜੂਦ ਰਹੇ।
ਪ੍ਰੋ. ਪ੍ਰੇਮ ਸਿੰਘ ਚੰਦੂਮਾਜ਼ਰਾ ਦੀ ਪੁਰਾਣੀ ਤਸਵੀਰ
ਸ੍ਰੀ ਅਨੰਦਪੁਰ ਸਾਹਿਬ: ਲੋਕ ਸਭਾ ਚੋਣਾਂ 2019 ਲਈ ਸ੍ਰੀ ਅਨੰਦਪੁਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦੇ ਸਾਂਝੇ ਉਮੀਦਵਾਰ ਪ੍ਰੋਫੇਸਰ ਪ੍ਰੇਮ ਸਿੰਘ ਚੰਦੂਮਾਜ਼ਰਾ ਨੇ ਅਪਣਾ ਨਾਮਜ਼ਦਗੀ ਪੱਤਰ ਦਾਖ਼ਲ ਕਰਵਾਇਆ। ਇਸ ਮੌਕੇ ਅਕਾਲੀ ਦਲ ਦੇ ਸੀਨੀਅਰ ਨੇਤਾ ਅਤੇ ਸਾਬਕਾ ਕੈਬਿਨੇਟ ਮੰਤਰੀ ਦਲਜੀਤ ਚੀਮਾ ਸਮੇਤ ਕਈ ਹੋਰ ਅਕਾਲੀ ਆਗੂ ਵੀ ਮੌਜੂਦ ਸਨ। ਦੱਸ ਦਈਏ ਕਿ ਪ੍ਰੇ. ਚੰਦੂ ਮਾਜ਼ਰਾ ਸ੍ਰੀ ਅਨੰਦਪੁਰ ਸਾਹਿਬ ਤੋਂ ਮੌਜੂਦਾ ਐੱਮ ਪੀ ਹਨ ਅਤੇ ਇੱਕ ਵਾਰ ਫਿਰ ਅਕਾਲੀ-ਬਾਜਪਾ ਗਠਜੋੜ ਨੇ ਚੰਦੂਮਾਜ਼ਰਾ 'ਤੇ ਵਿਸ਼ਵਾਸ ਜਤਾਇਆ ਹੈ।