ਲੁਧਿਆਣਾ: ਚੋਣ ਪ੍ਰਚਾਰ ਦੌਰਾਨ ਆਏ ਦਿਨ ਸਿਆਸੀ ਆਗੂਆਂ ਦੇ ਵਿਵਾਦਿਤ ਬਿਆਨ ਸਾਹਮਣੇ ਆ ਰਹੇ ਹਨ। ਨਵਜੋਤ ਸਿੱਧੂ, ਆਜ਼ਮ ਖਾਨ ਤੋਂ ਬਾਅਦ ਹੁਣ ਕਾਂਗਰਸ ਦੇ ਲੋਕ ਸਭਾ ਉਮੀਦਵਾਰ ਰਵਨੀਤ ਬਿੱਟੂ ਦੀ ਇਤਰਾਜ਼ਯੋਗ ਟਿੱਪਣੀ ਸਾਹਮਣੇ ਆਈ ਹੈ। ਦਰਅਸਲ, ਰਵਨੀਤ ਬਿੱਟੂ ਆਪਣੇ ਹਲਕੇ 'ਚ ਚੋਣ ਪ੍ਰਚਾਰ ਕਰ ਰਹੇ ਸਨ ਤੇ ਇਸ ਦੌਰਾਨ ਵਰਕਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੀ ਜ਼ੁਬਾਨ ਫਿਸਲ ਗਈ ਤੇ ਉਨ੍ਹਾਂ ਮਾੜੀ ਸ਼ਬਦਾਵਲੀ ਦਾ ਇਸਤੇਮਾਲ ਕੀਤਾ। ਰਵਨੀਤ ਬਿੱਟੂ ਦੀ ਇਹ ਵੀਡੀਓ ਸੋਸ਼ਲ ਮੀਡੀਆ 'ਤੇ ਵੀ ਕਾਫ਼ੀ ਵਾਇਰਲ ਹੋ ਰਹੀ ਹੈ।
ਚੋਣ ਪ੍ਰਚਾਰ ਦੌਰਾਨ ਰਵਨੀਤ ਬਿੱਟੂ ਦੀ ਫਿਸਲੀ ਜ਼ੁਬਾਨ, ਗੱਲਾਂ-ਗੱਲਾਂ 'ਚ ਬੋਲੇ ਇਤਰਾਜ਼ਯੋਗ ਸ਼ਬਦ - ਰਵਨੀਤ ਬਿੱਟੂ
ਆਪਣੇ ਹਲਕੇ 'ਚ ਚੋਣ ਪ੍ਰਚਾਰ ਦੌਰਾਨ ਕਾਂਗਰਸ ਦੇ ਲੋਕ ਸਭਾ ਉਮੀਦਵਾਰ ਰਵਨੀਤ ਬਿੱਟੂ ਨੇ ਵਰਤੀ ਮਾੜੀ ਸ਼ਬਦਾਵਲੀ, ਵੀਡੀਓ ਸੋਸ਼ਲ ਮੀਡੀਆ 'ਤੇ ਹੋ ਰਹੀ ਵਾਇਰਲ।
ਰਵਨੀਤ ਬਿੱਟੂ, ਲੋਕਸਭਾ ਉਮੀਦਵਾਰ।
ਦੱਸ ਦਈਏ ਕਿ ਰਵਨੀਤ ਬਿੱਟੂ ਆਪਣੇ ਵਰਕਰਾਂ ਨਾਲ ਗੱਲਬਾਤ ਕਰ ਰਹੇ ਸਨ ਤੇ ਉਸ ਦੌਰਾਨ ਉਨ੍ਹਾਂ ਉੱਥੋਂ ਦੇ ਡੀਐੱਸਪੀ ਬਾਰੇ ਪੁੱਛਿਆ ਤੇ ਡੀਐੱਸਪੀ ਲਈ ਇਤਰਾਜ਼ਯੋਗ ਸ਼ਬਦ ਬੋਲਣ ਲੱਗੇ।