ਜਲੰਧਰ:ਜਿਵੇਂ-ਜਿਵੇਂ ਚੋਣਾਂ ਦਾ ਸਮਾਂ ਨੇੜੇ ਆ ਰਿਹਾ ਹੈ। ਸਿਆਸਤਦਾਨਾਂ ਦੇ ਨਾਲ-ਨਾਲ ਪ੍ਰਸ਼ਾਸਨ ਵੀ ਤਿਆਰੀ ਖਿੱਚ ਰਿਹਾ ਹੈ। ਵੋਟਰਾਂ ਨੂੰ ਜਾਗਰੂਕ ਕਰਨ ਲਈ ਪ੍ਰੋਗਰਾਮ ਚਲਾਏ ਜਾ ਰਹੇ ਹਨ।
ਵੋਟਰਾਂ ਨੂੰ ਜਾਗਰੂਕ ਕਰਨ ਲਈ ਮੁਹਿੰਮ ਸ਼ੁਰੂ
ਵੋਟਰਾਂ ਨੂੰ ਜਾਗਰੂਕ ਕਰਨ ਲਈ ਵੈਨ ਨੂੰ ਹਰੀ ਝੰਡੀ ਦਿੱਤੀ ਗਈ ਜੋ ਪਿੰਡਾਂ ਅਤੇ ਸ਼ਹਿਰਾਂ 'ਚ ਜਾ ਕੇ ਲੋਕਾਂ ਨੂ ਵੋਟ ਦਾ ਸਹੀ ਇਸਤੇਮਾਲ ਕਰਨ ਲਈ ਜਾਗਰੂਕ ਕਰੇਗੀ।
ਵੋਟਰਾਂ ਨੂੰ ਜਾਗਰੂਕ ਕਰਨ ਲਈ ਮੁਹਿੰਮ ਸ਼ੁਰੂ
ਇਸ ਦੇ ਮੱਦੇਨਜ਼ਰ ਵੋਟਰਾਂ ਨੂੰ ਅਪਣੀ ਵੋਟ ਦਾ ਸਹੀ ਇਸਤੇਮਾਲ ਕਰਨ ਲਈ ਜਲੰਧਰ ਦੇ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾਅਤੇਡਵੀਜ਼ਨਲਕਮਿਸ਼ਨਰ ਬੀ ਪੁਰੁਸ਼ਰਥਵੱਲੋ ਇੱਕ ਵੈਨ ਨੂੰ ਹਰੀ ਝੰਡੀ ਦਿੱਤੀ ਗਈ। ਵੈਨ ਨੂੰ ਪਿੰਡਾਂ ਅਤੇ ਸ਼ਹਿਰੀ ਇਲਾਕਿਆਂ ਵਿੱਚ ਭੇਜਣ ਦਾ ਮਕਸਦ ਲੋਕਾਂ ਨੂੰ ਵੋਟਾਂ ਪ੍ਰਤੀ ਜਾਗਰੂਕ ਕਰਨਾ ਹੈ ।
ਪ੍ਰਸ਼ਾਸਨ ਵੱਲੋਂ ਨੌਜਵਾਨਾਂ ਨੂੰ ਅਪੀਲ ਕੀਤੀ ਜਾ ਰਹੀ ਹੈ ਉਹ ਵੋਟਾਂ ਦੇ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਨਾਲ ਹੀ ਔਰਤਾਂ,ਬਜ਼ੁਰਗਾਂ ਨੂੰ ਅਪੀਲ ਕੀਤੀ ਜਾ ਰਹੀ ਹੈ ਕਿ ਉਹ ਆਪਣੀ ਵੋਟ ਦਾ ਇਸਤੇਮਾਲ ਜ਼ਰੂਰ ਕਰਨ।