ਅੰਮ੍ਰਿਤਸਰ : ਮੁੱਖ ਮੰਤਰੀ ਨੇ ਬਾਰਗਾੜ੍ਹੀ ਕਾਂਡ ਬਾਰੇ ਗੱਲ ਕਰਦਿਆਂ ਦੋਸ਼ਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੇ ਜਾਣ ਦੀ ਗੱਲ ਕਹੀ।
ਬਰਗਾੜੀ ਮਾਮਲੇ 'ਚ ਦੋਸ਼ਿਆ ਵਿਰੁੱਧ ਹੋਵੇਗੀ ਸਖ਼ਤ ਕਾਰਵਾਈ : ਕੈਪਟਨ ਅਮਰਿੰਦਰ ਸਿੰਘ - Strict action
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਚੋਂਣ ਪ੍ਰਚਾਰ ਲਈ ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਵਿਖੇ ਪੁੱਜੇ। ਇਥੇ ਚੋਣ ਜਨਸਭਾ ਦੌਰਾਨ ਉਨ੍ਹਾਂ ਬਾਰਗਾੜ੍ਹੀ ਬੇਅਦਬੀ ਮਾਮਲੇ ਦੇ ਦੋਸ਼ਿਆ ਵਿਰੁੱਧ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੇ ਜਾਣ ਦੀ ਗੱਲ ਕਹੀ। ਉਨ੍ਹਾਂ ਕਿਹਾ ਇਸ ਮਾਮਲੇ ਵਿੱਚ ਕਿਸੇ ਨੂੰ ਛੂਟ ਨਹੀਂ ਦਿੱਤੀ ਜਾਵੇਗੀ।
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸ਼ਹਿਰ ਦੇ ਲੋਕਸਭਾ ਹਲਕਾ ਜੰਡਿਆਲਾ ਗੁਰੂ ਵਿੱਚ ਚੋਣ ਜਨਰੈਲੀ ਕਰਨ ਪੁੱਜੇ। ਇਸ ਦੌਰਾਨ ਉਨ੍ਹਾਂ ਬਾਰਗਾੜ੍ਹੀ ਅਤੇ ਬਹਿਬਲ ਕਾਲਾਂ ਗੋਲੀਕਾਂਡ ਲਈ ਅਕਾਲੀ ਦਲ ਨੂੰ ਦੋਸ਼ੀ ਦੱਸਿਆ।
ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਜਾਂਚ ਦੌਰਾਨ ਦੋਸ਼ੀ ਪਾਏ ਜਾਣ ਵਾਲੇ ਕਿਸੇ ਵੀ ਵਿਅਕਤੀ ਨੂੰ ਕਿਸੇ ਤਰ੍ਹਾਂ ਦੀ ਮਦਦ ਅਤੇ ਰਾਹਤ ਨਹੀਂ ਦਿੱਤੀ ਜਾਵੇਗੀ। ਭਾਵੇਂ ਦੋਸ਼ੀ ਵਿਅਕਤੀ ਕਿਨ੍ਹਾਂ ਕੁ ਸ਼ਕਤੀਸ਼ਾਲੀ ਅਤੇ ਉੱਚੇ ਅਹੁਦੇ ਵਾਲਾ ਹੋਏ। ਉਸ ਦਾ ਬਚਾਅ ਨਹੀਂ ਕੀਤਾ ਜਾਵੇਗਾ। ਉਸ ਦੇ ਵਿਰੁੱਧ ਦੇਸ਼ ਦੇ ਕਾਨੂੰਨ ਮੁਤਾਬਕ ਕਾਰਵਾਈ ਕਰਦੇ ਹੋਏ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇਗੀ। ਉਸ ਆਪਣੇ ਪਾਪਾਂ ਦਾ ਭੁਗਤਾਨ ਕਰਨਾ ਹੀ ਪਵੇਗਾ।