ਚੰਡੀਗੜ੍ਹ:ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਲੋਕ ਸਭਾ ਚੋਣਾਂ ਤੋਂ ਇਕ ਦਿਨ ਪਹਿਲਾ ਸੂਬੇ ਦੇ ਵੋਟਰਾਂ ਨੂੰ 19 ਮਈ ਯਾਨੀ ਕਿ ਕਲ੍ਹ ਵੋਟ ਪਾਉਣ ਦੀ ਅਪੀਲ ਕੀਤੀ। ਕੈਪਟਨ ਅਮਰਿੰਦਰ ਸਿੰਘ ਨੇ ਸੋਸ਼ਲ ਮੀਡੀਆ ਰਾਹੀ ਇੱਕ ਵੀਡੀਓ ਸਾਂਝੀ ਕਰਕੇ ਜਨਤਾ ਨੂੰ ਵੋਟ ਪਾਉਣ ਦੀ ਅਪੀਲ ਕੀਤੀ ਹੈ।
ਮੁੱਖ ਮੰਤਰੀ ਨੇ ਵੋਟਰਾਂ ਨੂੰ ਸੋਸ਼ਲ ਮੀਡੀਆ 'ਤੇ ਕੀਤੀ ਇਹ ਖ਼ਾਸ ਅਪੀਲ
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਲੋਕ ਸਭਾ ਚੋਣਾਂ ਤੋਂ ਪਹਿਲਾ ਸੂਬੇ ਦੇ ਵੋਟਰਾਂ ਨੂੰ 19 ਮਈ ਯਾਨੀ ਕਲ੍ਹ ਨੂੰ ਵੋਟ ਪਾਉਣ ਦੀ ਅਪੀਲ ਕੀਤੀ। ਕੈਪਟਨ ਨੇ ਸੋਸ਼ਲ ਮੀਡੀਆ 'ਤੇ ਵੀਡੀਓ ਸਾਂਝੀ ਕਰਕੇ ਜਨਤਾ ਨੂੰ ਅਪੀਲ ਕੀਤੀ ਹੈ।
ਕੈਪਟਨ ਅਮਰਿੰਦਰ ਸਿੰਘ
ਵੀਡੀਓ ਸ਼ੇਅਰ ਕਰਦਿਆਂ ਕੈਪਟਨ ਨੇ ਲਿਖਿਆ ਕਿ "ਚੋਣ ਪ੍ਰਚਾਰ ਖ਼ਤਮ ਹੋ ਗਿਆ ਹੈ। ਮੈਂ ਪੰਜਾਬ ਵਿਚ ਇਕ-ਇਕ ਮਤਦਾਤਾ ਨੂੰ ਬੇਨਤੀ ਕਰਦਾ ਹਾਂ ਕਿ 19 ਮਈ ਨੂੰ ਸਭ ਤੋਂ ਮਹੱਤਵਪੂਰਨ ਲੋਕਤੰਤਰੀ ਸ਼ਕਤੀ ਨੂੰ ਸਹੀ ਢੰਗ ਨਾਲ ਵਰਤੋਂ ਕਰੋ। ਯਾਦ ਰੱਖੋ, ਭਾਰਤ ਦਾ ਭਵਿੱਖ ਅਤੇ ਤੁਹਾਡਾ ਰਾਜ ਤੁਹਾਡੇ ਹੱਥ ਵਿੱਚ ਹੈ। ਹਰ ਇਕ ਵੋਟ ਦੀ ਗਿਣਤੀ ਹੋਵੇਗੀ।"
ਜ਼ਿਕਰਯੋਗ ਹੈ ਕਿ ਸ਼ੁੱਕਰਵਾਰ ਸ਼ਾਮ 6 ਵਜੇ ਤੋਂ ਚੋਣ ਪ੍ਰਚਾਰ ਬੰਦ ਹੋ ਚੁੱਕਾ ਹੈ ਤੇ ਹੁਣ ਸਾਰੀਆਂ ਸਿਆਸੀ ਪਾਰਟੀਆਂ 19 ਤਰੀਕ ਦੇ ਇੰਤਜ਼ਾਰ 'ਚ ਹਨ।