ਪੰਜਾਬ

punjab

ਸਨੀ ਦਿਓਲ ਅੰਮ੍ਰਿਤਸਰ 'ਚ ਹਰਦੀਪ ਪੁਰੀ ਦੇ ਹੱਕ 'ਚ ਕਰਨਗੇ ਚੋਣ ਪ੍ਰਚਾਰ

By

Published : May 16, 2019, 3:43 AM IST

Updated : May 16, 2019, 5:21 PM IST

ਗੁਰਦਾਸਪੁਰ ਤੋਂ ਭਾਜਪਾ ਦੇ ਉਮੀਦਵਾਰ ਸੰਨੀ ਦਿਓਲ ਅੱਜ ਅੰਮ੍ਰਿਤਸਰ ਵਿੱਚ ਲੋਕਸਭਾ ਉਮੀਦਵਾਰ ਹਰਦੀਪ ਪੁਰੀ ਦੇ ਹੱਕ 'ਚ ਚੋਣ ਪ੍ਰਚਾਰ ਕਰਨਗੇ। ਇਸ ਦੇ ਲਈ ਸ਼ਹਿਰ ਵਿੱਚ ਰੋਡ ਸ਼ੋਅ ਕੱਢਿਆ ਜਾਵੇਗਾ। ਰੋਡ ਸ਼ੋਅ ਦੁਪਹਿਰ 2 ਵਜੇ ਅੰਮ੍ਰਿਤਸਰ ਦੇ ਭੰਡਾਰੀ ਪੁਲ ਤੋਂ ਸ਼ੁਰੂ ਹੋਵੇਗਾ।

ਸਨੀ ਦਿਓਲ ਅੰਮ੍ਰਿਤਸਰ 'ਚ ਹਰਦੀਪ ਪੁਰੀ ਦੇ ਹੱਕ 'ਚ ਕਰਨਗੇ ਚੋਣ ਪ੍ਰਚਾਰ

ਅੰਮ੍ਰਿਤਸਰ: ਲੋਕਸਭਾ ਸੀਟ ਗੁਰਦਾਸਪੁਰ ਤੋਂ ਭਾਜਪਾ ਦੇ ਉਮੀਦਵਾਰ ਸੰਨੀ ਦਿਓਲ ਅੱਜ ਅੰਮ੍ਰਿਤਸਰ ਵਿੱਚ ਰੋਡ ਸ਼ੋਅ ਕਰਨ ਲਈ ਕਰਨ ਲਈ ਪੁੱਜਣਗੇ। ਉਹ ਇਥੇ ਲੋਕਸਭਾ ਹਲਕੇ ਅੰਮ੍ਰਿਤਸਰ ਦੇ ਉਮੀਦਵਾਰ ਹਰਦੀਪ ਪੁਰੀ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨਗੇ।

ਇਸ ਦੀ ਜਾਣਕਾਰੀ ਭਾਜਪਾ ਦੇ ਪੰਜਾਬ ਪ੍ਰਧਾਨ ਸ਼ਵੇਤ ਮਲਿਕ ਨੇ ਪ੍ਰੈਸ ਕਾਨਫ਼ਰੰਸ ਰਾਹੀਂ ਦਿੱਤੀ ਹੈ।

ਸਨੀ ਦਿਓਲ ਅੰਮ੍ਰਿਤਸਰ 'ਚ ਹਰਦੀਪ ਪੁਰੀ ਦੇ ਹੱਕ 'ਚ ਕਰਨਗੇ ਚੋਣ ਪ੍ਰਚਾਰ

ਸ਼ਵੇਤ ਮਲਿਕ ਨੇ ਮੀਡੀਆ ਰਾਹੀਂ ਲੋਕਾਂ ਨੂੰ ਵੱਡੀ ਗਿਣਤੀ ਵਿੱਚ ਇਸ ਰੋਡ ਵਿੱਚ ਸ਼ਾਮਲ ਹੋਣ ਲਈ ਅਪੀਲ ਕਰਦਿਆਂ ਕਿਹਾ ਕਿ ਦਿਓਲ ਵੱਲੋਂ ਅੰਮ੍ਰਿਤਸਰ ਦੇ ਭੰਡਾਰੀ ਪੁਲ ਤੋਂ ਭਲਕੇ 2 ਵਜੇ ਰੋਡ ਸ਼ੋਅ ਕੱਢਿਆ ਜਾਵੇਗਾ।ਇਸ ਤੋਂ ਇਲਾਵਾ ਉਨ੍ਹਾਂ ਅੰਮ੍ਰਿਤਸਰ ਤੋਂ ਕਾਂਗਰਸ ਦੇ ਉਮੀਦਵਾਰ ਅਤੇ ਮੌਜੂਦਾ ਸੰਸਦ ਮੈਂਬਰ ਗੁਰਜੀਤ ਔਜਲਾ 'ਤੇ ਨਿਸ਼ਾਨਾ ਵਿੰਨ੍ਹਦਿਆਂ ਕਿਹਾ ਕਿ ਔਜਲਾ ਨੇ ਖ਼ੁਦ ਅੰਮ੍ਰਿਤਸਰ ਲਈ ਕੁਝ ਨਹੀਂ ਕੀਤਾ ਤੇ ਹੁਨ ਹਰਦੀਪ ਪੁਰੀ ਨੂੰ ਚੁਣੌਤੀਆਂ ਦੇ ਰਹੇ ਹਨ।

Last Updated : May 16, 2019, 5:21 PM IST

ABOUT THE AUTHOR

...view details