ਅੰਮ੍ਰਿਤਸਰ : ਮੁੱਖ ਮੰਤਰੀ ਨੇ ਅਨਾਜ ਮੰਡੀਆਂ 'ਚ ਲਗਾਤਾਰ ਆ ਰਹੀ ਬਰਦਾਨੇ ਦੀ ਕਮੀ ਨੂੰ ਵਿਰੋਧੀ ਧਿਰ ਦੀ ਸਾਜਿਸ਼ ਦੱਸਿਆ ਹੈ। ਮੁੱਖ ਮੰਤਰੀ ਨੇ ਭਾਰਤ ਸਰਕਾਰ ਅਤੇ ਭਾਜਪਾ ਦੀ ਮਿਲੀਭਗਤ ਨੂੰ ਇਸ ਦਾ ਸਭ ਤੋਂ ਵੱਡਾ ਕਾਰਨ ਦੱਸਿਆ ਹੈ।
ਅਨਾਜ ਮੰਡੀਆਂ 'ਚ ਬਰਦਾਨੇ ਦੀ ਕਮੀ, ਵਿਰੋਧੀ ਧਿਰ ਦੀ ਸਾਜਿਸ਼ : ਕੈਪਟਨ
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਚੋਂਣ ਪ੍ਰਚਾਰ ਲਈ ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਵਿਖੇ ਪੁੱਜੇ। ਇਥੇ ਚੋਣ ਜਨਸਭਾ ਦੌਰਾਨ ਉਨ੍ਹਾਂ ਮੰਡੀਆਂ ਵਿੱਚ ਬਰਦਾਨੇ ਦੀ ਕਮੀ ਆਉਣ ਨੂੰ ਵਿਰੋਧੀ ਧਿਰ ਦੀ ਸਾਜਿਸ਼ ਦੱਸਿਆ ਹੈ।
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸ਼ਹਿਰ ਦੇ ਲੋਕਸਭਾ ਹਲਕਾ ਜੰਡਿਆਲਾ ਗੁਰੂ ਵਿੱਚ ਚੋਣ ਜਨਰੈਲੀ ਕਰਨ ਪੁੱਜੇ। ਇਸ ਦੌਰਾਨ ਕਿਸਾਨਾਂ ਨੂੰ ਅਨਾਜ ਮੰਡੀਆਂ ਵਿੱਚ ਆ ਰਹੀ ਮੁਸ਼ਕਲਾਂ ਬਾਰੇ ਪੁੱਛੇ ਗਏ ਸਵਾਲ ਉੱਤੇ ਉਨ੍ਹਾਂ ਕਿਹਾ ਕਿ ਇਹ ਵਿਰੋਧੀ ਧਿਰ ਦੀ ਸਾਜਿਸ਼ ਹੈ। ਭਾਰਤ ਸਰਕਾਰ ਅਤੇ ਭਾਜਪਾ ਦੀ ਮਿਲੀਭਗਤ ਕਾਰਨ ਕਿਸਾਨਾ ਨਾਲ ਵਿਸ਼ਵਾਤਘਾਤ ਕੀਤਾ ਜਾ ਰਿਹਾ ਹੈ। ਪਰ ਇਹ ਖਰੀਦ ਪ੍ਰਕਿਰਿਆ ਵਿੱਚ ਅਸਥਾਈ ਰੁਕਾਵਟ ਤੋਂ ਵੱਧ ਕੁਝ ਨਹੀਂ ਹੈ ਅਤੇ ਅਸੀਂ ਇਹ ਯਕੀਨੀ ਬਣਾਵਾਂਗੇ ਕਿ ਉਹ ਆਪਣੀਆਂ ਇਨ੍ਹਾਂ ਸਾਜਿਸ਼ਾਂ ਵਿੱਚ ਕਾਮਯਾਬ ਨਾ ਹੋ ਸਕਣ।
ਪੰਜਾਬ ਦੀ ਅਨਾਜ ਮੰਡੀਆਂ ਦੀ ਬੋਰੀਆਂ ਹਰਿਆਣਾ ਦੀ ਮੰਡੀਆਂ ਵਿੱਚ ਭੇਜ ਦਿੱਤਿਆਂ ਗਈਆਂ ਹਨ। ਉਨ੍ਹਾਂ ਇਸ ਮਾਮਲੇ ਵਿੱਚ ਵਿਰੋਧੀ ਧਿਰ ਨੂੰ ਨਿਸ਼ਾਨਾ ਬਣਾਉਂਦੇ ਹੋਏ ਕਿਹਾ ਕਿ ਇਹ ਵਿਰੋਧੀ ਧਿਰ ਦੀ ਨਵੀਂ ਚਾਲ ਹੈ ਕਿ ਜਦੋਂ ਵੀ ਕੋਈ ਅਨਾਜ ਮੰਡੀਆਂ ਵਿੱਚ ਕਣਕ ਦੀ ਬੋਰੀਆਂ ਚੁੱਕੇ ਤਾਂ ਉਸ ਦਾ ਵਿਰੋਧ ਕੀਤਾ ਜਾਵੇ ਤਾਂ ਜੋ ਅਸਾਨੀ ਨਾਲ ਕਾਂਗਰਸ ਵਿਰੁੱਧ ਰੋਸ ਫੈਲਾਇਆ ਜਾ ਸਕੇ।