ਪੰਜਾਬ

punjab

ETV Bharat / entertainment

NIA ਦੀ ਪੁੱਛਗਿਛ ਤੋਂ ਬਾਅਦ ਅਫਸਾਨਾ ਨੇ LIVE ਹੋ ਕੇ ਕਹੀਆਂ ਵੱਡੀਆਂ ਗੱਲਾਂ - Latest news of Afsana Khan in Punjabi

ਪੰਜਾਬੀ ਮਿਊਜ਼ਿਕ ਇੰਡਸਟਰੀ ਦੀ ਮਸ਼ਹੂਰ ਗਾਇਕਾ ਅਫਸਾਨਾ ਖਾਨ (Afsana Khan Live) ਤੋਂ ਕੇਂਦਰੀ ਜਾਂਚ ਏਜੰਸੀ (NIA) ਵੱਲੋਂ ਪੁੱਛਗਿੱਛ ਕੀਤੀ ਗਈ। ਜਿਸ ਤੋਂ ਬਾਅਦ ਇਸ ਪੁੱਛਗਿੱਛ ਪਿੱਛੇ ਦੀ ਅਸਲ ਹਕੀਕਤ ਅਫਸਾਨਾ ਨੇ ਲਾਈਵ ਹੋ ਕੇ ਸਪੱਸ਼ਟ ਕੀਤੀ।

Afsana khan
Afsana khan

By

Published : Oct 26, 2022, 4:29 PM IST

Updated : Oct 26, 2022, 4:47 PM IST

ਚੰਡੀਗੜ੍ਹ:ਪੰਜਾਬੀ ਮਿਊਜ਼ਿਕ ਇੰਡਸਟਰੀ ਦੀ ਮਸ਼ਹੂਰ ਗਾਇਕਾ ਅਫਸਾਨਾ ਖਾਨ (Afsana Khan Live) ਤੋਂ ਕੇਂਦਰੀ ਜਾਂਚ ਏਜੰਸੀ (NIA) ਵੱਲੋਂ ਪੁੱਛਗਿੱਛ ਕੀਤੀ ਗਈ। ਜਿਸ ਤੋਂ ਬਾਅਦ ਇਸ ਪੁੱਛਗਿੱਛ ਪਿੱਛੇ ਦੀ ਅਸਲ ਹਕੀਕਤ ਅਫਸਾਨਾ ਨੇ ਲਾਈਵ ਹੋ ਕੇ ਸਪੱਸ਼ਟ ਕੀਤੀ। ਉਨ੍ਹਾਂ ਨੇ ਸਿੱਧੂ ਮੂਸੇਵਾਲਾ ਕਤਲ ਕੇਸ ਦੀ ਜਾਂਚ ਵਿੱਚ ਐਨਆਈਏ ਵੱਲੋਂ ਕੀਤੇ ਸਵਾਲਾਂ ਦਾ ਖੁਲਾਸਾ ਕੀਤਾ। ਉੱਥੇ ਹੀ ਮੂਸੇਵਾਲਾ ਨਾਲ ਆਪਣੇ ਰਿਸ਼ਤੇ ਬਾਰੇ ਵੀ ਜ਼ਿਕਰ ਕੀਤਾ। ਇਸੇ ਦੌਰਾਨ ਉਨ੍ਹਾਂ ਨੇ ਸਿੱਧੂ ਮੂਸੇਵਾਲਾ ਕਤਲ ਕੇਸ ਦੀ ਜਾਂਚ ਵਿੱਚ ਐਨਆਈਏ ਵੱਲੋਂ ਕੀਤੇ ਸਵਾਲਾਂ ਦਾ ਖੁਲਾਸਾ ਕੀਤਾ।

ਗੈਂਗਸਟਰਾਂ ਸਬੰਧੀ ਨਹੀਂ ਪੁੱਛਿਆ ਕੋਈ ਵੀ ਸਵਾਲ:ਉੱਥੇ ਹੀ ਮੂਸੇਵਾਲਾ ਨਾਲ ਆਪਣੇ ਰਿਸ਼ਤੇ ਬਾਰੇ ਵੀ ਜ਼ਿਕਰ ਕੀਤਾ। ਅਫਸਾਨਾ ਖਾਨ ਨੇ ਲਾਈਵ ਹੋ ਦੱਸਿਆ ਕਿ NIA ਦੇ ਅਧਿਕਾਰੀ ਉਨ੍ਹਾਂ ਨਾਲ ਸਹੀ ਤਰੀਕੇ ਨਾਲ ਪੇਸ਼ ਆਏ। ਉਨ੍ਹਾਂ ਨੂੰ ਕੋਈ ਡਰਾਇਆ-ਧਮਕਾਇਆ ਨਹੀਂ ਗਿਆ। ਇਸ ਦੌਰਾਨ ਉਨ੍ਹਾਂ ਤੋਂ ਗੈਂਗਸਟਰਾਂ ਨਾਲ ਸਬੰਧਿਤ ਕੋਈ ਸਵਾਲ ਨਹੀਂ ਪੁੱਛਿਆ ਗਿਆ। ਉਨ੍ਹਾਂ ਕਿਹਾ ਕਿ NIA ਵੱਲੋਂ ਜਾਂਚ ਦਾ ਸਾਨੂੰ ਸਵਾਗਤ ਕਰਨਾ ਚਾਹੀਦਾ ਹੈ। ਅਫਸਾਨਾ ਖਾਨ ਨੇ ਕਿਹਾ ਕਿ ਸਿੱਧੂ ਮੂਸੇਵਾਲਾ ਉਨ੍ਹਾਂ ਦੇ ਭਰਾ ਸਨ। ਉਨ੍ਹਾਂ ਦੇ ਜਾਣ ਨਾਲ ਬਹੁਤ ਦੁੱਖ ਹੋਇਆ ਹੈ।

ਦੱਸ ਦਈਏ ਕਿ ਸਿੱਧੂ ਮੂਸੇਵਾਲਾ ਕਤਲ ਕੇਸ ਜਾਂਚ ਹੁਣ ਐਨਆਈਏ ਵੱਲੋਂ ਕੀਤੀ ਜਾ ਰਹੀ ਹੈ। ਬੀਤੇ ਦਿਨ ਜਾਂਚ ਏਜੰਸੀ ਵੱਲੋਂ ਅਫ਼ਸਾਨਾ ਖਾਨ ਨੂੰ ਪੁੱਛਗਿੱਛ ਲਈ ਬੁਲਾਇਆ ਗਿਆ ਸੀ। ਜਾਂਚ ਏਜੰਸੀ ਵੱਲੋਂ ਅਫ਼ਸਾਨਾ ਖਾਨ ਤੋਂ ਕਰੀਬ 5 ਘੰਟੇ ਪੁੱਛਗਿੱਛ ਕੀਤੀ ਗਈ। ਇਸ ਤੋਂ ਬਾਅਦ ਅਫ਼ਸਾਨਾ ਨੇ ਇੰਸਟਾਗ੍ਰਾਮ ਤੇ ਸਟੋਰੀ ਸ਼ੇਅਰ ਕਰਕੇ ਲਾਈਵ ਹੋਣ ਦੀ ਗੱਲ ਕਹੀ। ਅਫ਼ਸਾਨਾ ਨੇ ਦੱਸਿਆ ਕਿ ਜਾਂਚ ਏਜੰਸੀ ਨੇ ਉਨ੍ਹਾਂ ਕੋਲੋਂ ਲਹੀਜ਼ੇ ਨਾਲ ਸਵਾਲ ਕੀਤੇ।


ਇਹ ਵੀ ਪੜ੍ਹੋ:ਆਦਮਪੁਰ ਵਿਧਾਨ ਸਭਾ ਜ਼ਿਮਣੀ ਚੋਣ: ਸੀਐੱਮ ਮਾਨ ਕਰਨਗੇ ਰੋਡ ਸ਼ੋਅ, ਜਨ ਸਭਾ ਨੂੰ ਵੀ ਕਰਨਗੇ ਸੰਬੋਧਨ

Last Updated : Oct 26, 2022, 4:47 PM IST

ABOUT THE AUTHOR

...view details