ਹੈਦਰਾਬਾਦ:ਬਾਲੀਵੁੱਡ ਅਦਾਕਾਰ ਆਯੁਸ਼ਮਾਨ ਖੁਰਾਨਾ ਦੀ ਨਵੀਂ ਫਿਲਮ 'ਐਨ ਐਕਸ਼ਨ ਹੀਰੋ' ਦਾ ਟ੍ਰੇਲਰ ਸ਼ੁੱਕਰਵਾਰ (11 ਨਵੰਬਰ) ਨੂੰ ਰਿਲੀਜ਼ ਹੋ ਗਿਆ ਹੈ। ਹਾਲ ਹੀ 'ਚ ਫਿਲਮ ਦੇ ਪੋਸਟਰ ਦਾ ਐਲਾਨ ਅਤੇ ਸ਼ੇਅਰ ਕੀਤਾ ਗਿਆ ਸੀ। ਹੁਣ ਫਿਲਮ ਮੇਕਰਸ ਨੇ ਟ੍ਰੇਲਰ ਰਿਲੀਜ਼ ਕਰ ਦਿੱਤਾ ਹੈ।
ਅਕਸ਼ੈ ਕੁਮਾਰ ਦਾ ਹੋਵੇਗਾ ਇਹ ਰੋਲ ਮੀਡੀਆ ਰਿਪੋਰਟ ਮੁਤਾਬਕ ਆਯੁਸ਼ਮਾਨ ਖੁਰਾਨਾ ਦੀ ਇਸ ਫਿਲਮ 'ਚ ਅਕਸ਼ੈ ਕੁਮਾਰ ਕੈਮਿਓ ਕਰਦੇ ਨਜ਼ਰ ਆਉਣਗੇ। ਜੇਕਰ ਅਜਿਹਾ ਹੁੰਦਾ ਹੈ ਤਾਂ ਪਹਿਲੀ ਵਾਰ ਅਕਸ਼ੈ ਅਤੇ ਆਯੁਸ਼ਮਾਨ ਵੱਡੇ ਪਰਦੇ 'ਤੇ ਇਕੱਠੇ ਨਜ਼ਰ ਆਉਣਗੇ।
ਤੁਹਾਨੂੰ ਦੱਸ ਦੇਈਏ ਕਿ ਆਯੁਸ਼ਮਾਨ ਖੁਰਾਨਾ ਅਤੇ ਜੈਦੀਪ ਅਹਲਾਵਤ ਸਟਾਰਰ ਇਸ ਫਿਲਮ ਨੂੰ ਲੈ ਕੇ ਦਰਸ਼ਕ ਕਾਫੀ ਉਤਸ਼ਾਹਿਤ ਹਨ। ਇਹ ਫਿਲਮ 2 ਦਸੰਬਰ ਨੂੰ ਸਿਨੇਮਾਘਰਾਂ 'ਚ ਰਿਲੀਜ਼ ਹੋਣ ਜਾ ਰਹੀ ਹੈ। ਕਲਰ ਯੈਲੋ ਪ੍ਰੋਡਕਸ਼ਨ ਅਤੇ ਟੀ-ਸੀਰੀਜ਼ ਦੇ ਬੈਨਰ ਹੇਠ ਆਨੰਦ ਐਲ ਰਾਏ, ਭੂਸ਼ਣ ਕੁਮਾਰ ਅਤੇ ਕ੍ਰਿਸ਼ਨ ਕੁਮਾਰ ਦੁਆਰਾ ਨਿਰਮਿਤ, ਇਸ ਫਿਲਮ ਨੂੰ ਅਨਿਰੁਧ ਅਈਅਰ ਦੁਆਰਾ ਨਿਰਦੇਸ਼ਿਤ ਕੀਤਾ ਗਿਆ ਹੈ।