ਮੁੰਬਈ:ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿਣ ਵਾਲੇ ਦਿੱਗਜ ਅਦਾਕਾਰ ਅਨੁਪਮ ਖੇਰ ਨੇ ਆਪਣੀ ਪਤਨੀ ਅਤੇ ਅਦਾਕਾਰਾ ਕਿਰਨ ਖੇਰ ਦੇ ਜਨਮਦਿਨ ਦੀ ਖੂਬਸੂਰਤ ਪੋਸਟ ਸ਼ੇਅਰ ਕੀਤੀ ਹੈ। ਦਿੱਗਜ ਅਦਾਕਾਰਾ ਤੋਂ ਸਿਆਸਤਦਾਨ ਬਣ ਚੁੱਕੀ ਇਹ ਅਦਾਕਾਰਾ ਅੱਜ ਆਪਣਾ 71ਵਾਂ ਜਨਮਦਿਨ ਮਨਾ ਰਹੀ ਹੈ ਅਤੇ ਉਨ੍ਹਾਂ ਦੇ ਪ੍ਰਸ਼ੰਸਕਾਂ ਨੇ ਸੋਸ਼ਲ ਮੀਡੀਆ 'ਤੇ ਵਧਾਈਆਂ ਦਿੱਤੀਆਂ ਹਨ। ਹੁਣ ਬਾਲੀਵੁੱਡ ਅਦਾਕਾਰ ਅਨੁਪਮ ਖੇਰ ਨੇ ਆਪਣੀ ਪਤਨੀ ਕਿਰਨ ਖੇਰ ਨੂੰ ਉਨ੍ਹਾਂ ਦੇ ਜਨਮਦਿਨ 'ਤੇ ਵਧਾਈਆਂ ਦਿੱਤੀਆਂ ਹਨ। ਉਨ੍ਹਾਂ ਨੇ ਇੰਸਟਾਗ੍ਰਾਮ 'ਤੇ ਕਿਰਨ ਅਤੇ ਆਪਣੀ ਪੁਰਾਣੀ ਤਸਵੀਰ ਸ਼ੇਅਰ ਕਰਦੇ ਹੋਏ ਭਾਵੁਕ ਨੋਟ ਲਿਖਿਆ ਹੈ।
ਤੁਹਾਨੂੰ ਦੱਸ ਦਈਏ ਕਿ ਕਿਰਨ ਖੇਰ ਇੱਕ ਹੁਨਰਮੰਦ ਅਦਾਕਾਰਾ ਹੋਣ ਦੇ ਨਾਲ-ਨਾਲ ਸੰਸਦ ਦੀ ਮੈਂਬਰ ਵੀ ਹੈ। ਅੱਜ 14 ਜੂਨ ਨੂੰ ਉਹ ਆਪਣਾ ਜਨਮਦਿਨ ਮਨਾ ਰਹੀ ਹੈ, ਉਥੇ ਹੀ ਉਨ੍ਹਾਂ ਦੇ ਪਤੀ ਅਨੁਪਮ ਖੇਰ ਨੇ ਉਨ੍ਹਾਂ ਦੀਆਂ ਕੁਝ ਪੁਰਾਣੀਆਂ ਤਸਵੀਰਾਂ ਦੇ ਨਾਲ ਇਕ ਭਾਵੁਕ ਨੋਟ ਲਿਖ ਕੇ ਉਨ੍ਹਾਂ ਨੂੰ ਵਧਾਈਆਂ ਦਿੱਤੀਆਂ ਹਨ। ਤਸਵੀਰਾਂ ਸ਼ੇਅਰ ਕਰਦੇ ਹੋਏ ਅਨੁਪਮ ਨੇ ਲਿਖਿਆ 'ਜਨਮਦਿਨ ਮੁਬਾਰਕ ਕਿਰਨ, ਪ੍ਰਮਾਤਮਾ ਤੁਹਾਨੂੰ ਲੰਬੀ, ਖੁਸ਼ਹਾਲ, ਸ਼ਾਂਤੀਪੂਰਨ ਅਤੇ ਸਿਹਤਮੰਦ ਜ਼ਿੰਦਗੀ ਬਖਸ਼ੇ। ਮੈਂ ਤੁਹਾਨੂੰ ਪੰਜਾਹ ਸਾਲਾਂ ਤੋਂ ਜਾਣਦਾ ਹਾਂ, ਮੈਂ ਤੁਹਾਨੂੰ ਪਹਿਲੀ ਵਾਰ 1974 ਵਿੱਚ ਦੇਖਿਆ ਸੀ'।