ਚੰਡੀਗੜ੍ਹ:ਪੰਜਾਬੀ ਫਿਲਮ 'ਕੈਰੀ ਆਨ ਜੱਟਾ 3' ਪੰਜਾਬ ਅਤੇ ਭਾਰਤ ਦੀਆਂ ਕਈ ਥਾਵਾਂ 'ਤੇ ਧੂਮ ਮਚਾ ਰਹੀ ਹੈ। ਫਿਲਮ ਨੂੰ ਦਰਸ਼ਕਾਂ ਦਾ ਕਾਫੀ ਪਿਆਰ ਮਿਲ ਰਿਹਾ ਹੈ। ਇਹ ਫਿਲਮ ਬਾਲੀਵੁੱਡ ਫਿਲਮਾਂ ਨੂੰ ਵੀ ਪਛਾੜ ਰਹੀ ਹੈ। ਬਾਲੀਵੁੱਡ ਦੇ ਦਬੰਗ ਸਲਮਾਨ ਖਾਨ ਨੇ ਵੀ ਇਸ ਫਿਲਮ ਦੀ ਤਾਰੀਫ ਕੀਤੀ ਹੈ, ਇਸ ਤੋਂ ਪਹਿਲਾਂ ਆਮਿਰ ਖਾਨ ਨੇ ਫਿਲਮ ਦਾ ਪ੍ਰਮੋਸ਼ਨ ਕੀਤਾ ਸੀ। ਇਹ ਫਿਲਮ ਬਾਕਸ ਆਫਿਸ 'ਤੇ ਚੰਗੀ ਕਮਾਈ ਕਰ ਰਹੀ ਹੈ। ਰਿਲੀਜ਼ ਦੇ 8 ਦਿਨਾਂ ਦੇ ਅੰਦਰ ਹੀ ਫਿਲਮ ਨੇ ਪੂਰੀ ਦੁਨੀਆਂ ਵਿੱਚ 50 ਕਰੋੜ ਤੋਂ ਜਿਆਦਾ ਦੀ ਕਮਾਈ ਕਰ ਲਈ ਹੈ। ਆਓ ਜਾਣਦੇ ਹਾਂ ਫਿਲਮ ਨੇ ਹੁਣ ਤੱਕ ਕਿੰਨੀ ਕਮਾਈ ਕੀਤੀ ਹੈ।
ਕੈਰੀ ਆਨ ਜੱਟਾ 3 ਨੂੰ ਦਰਸ਼ਕਾਂ ਦਾ ਕਾਫੀ ਪਿਆਰ ਮਿਲ ਰਿਹਾ ਹੈ। ਇਹ ਫਿਲਮ 29 ਜੂਨ ਨੂੰ ਸਿਨੇਮਾਘਰਾਂ 'ਚ ਰਿਲੀਜ਼ ਹੋਈ ਸੀ। ਫਿਲਮ ਪਹਿਲੇ ਦਿਨ ਤੋਂ ਹੀ ਚੰਗਾ ਕਲੈਕਸ਼ਨ ਕਰ ਰਹੀ ਹੈ। ਫਿਲਮ ਨੇ ਪਹਿਲੇ ਦਿਨ 4.55 ਕਰੋੜ ਦੀ ਕਮਾਈ ਕੀਤੀ ਸੀ। ਫਿਲਮ ਨੇ ਦੂਜੇ ਦਿਨ 3.85 ਕਰੋੜ ਦੀ ਕਮਾਈ ਕੀਤੀ ਹੈ। ਇਸ ਤੋਂ ਬਾਅਦ ਫਿਲਮ ਨੇ ਤੀਜੇ ਦਿਨ 5.10 ਕਰੋੜ ਅਤੇ ਚੌਥੇ ਦਿਨ ਇਸ ਪੰਜਾਬੀ ਫਿਲਮ ਨੇ 6 ਕਰੋੜ ਦਾ ਰਿਕਾਰਡ ਤੋੜ ਕਾਰੋਬਾਰ ਕੀਤਾ। ਦੂਜੇ ਪਾਸੇ ਫਿਲਮ ਦੀ ਕਮਾਈ ਵਿੱਚ ਪੰਜਵੇਂ ਦਿਨ ਗਿਰਾਵਟ ਦਰਜ ਕੀਤੀ ਗਈ ਅਤੇ ਇਸ ਨੇ 2.60 ਕਰੋੜ ਰੁਪਏ ਕਮਾ ਲਏ। ਛੇਵੇਂ ਦਿਨ ਫਿਲਮ ਨੇ 2.2 ਕਰੋੜ ਦੀ ਕਮਾਈ ਕੀਤੀ ਅਤੇ ਸੱਤਵੇਂ ਦਿਨ ਫਿਲਮ ਨੇ 1.95 ਕਰੋੜ ਦੀ ਕਮਾਈ ਕੀਤੀ। ਫਿਲਹਾਲ ਇਹ ਫਿਲਮ ਪੰਜਾਬੀ ਫਿਲਮ ਇੰਡਸਟਰੀ ਦੀ ਸਭ ਤੋਂ ਵੱਧ ਓਪਨਿੰਗ ਕਰਨ ਵਾਲੀ ਫਿਲਮ ਵੀ ਬਣ ਗਈ ਹੈ, ਜਦਕਿ ਹੁਣ ਫਿਲਮ ਦੀ ਰਿਲੀਜ਼ ਦੇ ਅੱਠਵੇਂ ਦਿਨ ਦੀ ਕਮਾਈ ਦੇ ਅੰਕੜੇ ਵੀ ਆ ਗਏ ਹਨ।
- Carry On Jatta 3 First Day Collection: 'ਕੈਰੀ ਆਨ ਜੱਟਾ 3' ਨੇ ਤੋੜਿਆ ਰਿਕਾਰਡ, ਪਹਿਲੇ ਦਿਨ ਸਭ ਤੋਂ ਵੱਧ ਕਮਾਈ ਕਰਨ ਵਾਲੀ ਬਣੀ ਪਹਿਲੀ ਪੰਜਾਬੀ ਫਿਲਮ
- Sonam Bajwa: 'ਕੈਰੀ ਆਨ ਜੱਟਾ 3' ਦੀ ਪਹਿਲੇ ਦਿਨ ਦੀ ਕਮਾਈ ਤੋਂ ਗਦ-ਗਦ ਕਰ ਉੱਠੀ ਸੋਨਮ ਬਾਜਵਾ, ਪ੍ਰਸ਼ੰਸਕਾਂ ਲਈ ਲਿਖਿਆ ਮਿੱਠਾ ਨੋਟ
- Carry On Jatta 3 Box Office Collection: ਸਿਨੇਮਾਘਰਾਂ ਦਾ ਸ਼ਿੰਗਾਰ ਬਣੀ 'ਕੈਰੀ ਆਨ ਜੱਟਾ 3', ਦੂਜੇ ਦਿਨ ਕੀਤੀ ਇੰਨੀ ਕਮਾਈ
- Gippy Grewal: 'ਕੈਰੀ ਆਨ ਜੱਟਾ 3' ਦਾ ਇਹ ਸੁਪਰਸਟਾਰ ਕਰਦਾ ਸੀ ਕਿਸੇ ਸਮੇਂ ਕਾਰਾਂ ਧੋਣ ਦਾ ਕੰਮ, ਸੰਘਰਸ਼ ਤੋਂ ਬਾਅਦ ਮਿਲਿਆ ਇਹ ਮੁਕਾਮ
- Carry on Jatta 3: ਫਿਲਮ 'ਕੈਰੀ ਆਨ ਜੱਟਾ 3' 'ਤੇ ਹਿੰਦੂਆਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਇਲਜ਼ਾਮ, ਨਿਰਮਾਤਾਵਾਂ ਖਿਲਾਫ਼ ਸ਼ਿਕਾਇਤ ਦਰਜ