ਚੰਡੀਗੜ੍ਹ:ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਅਤੇ ਨਿਰਮਾਤਾ ਸਤੀਸ਼ ਕੌਸ਼ਿਕ ਦਾ ਦੇਹਾਂਤ ਹੋ ਗਿਆ ਹੈ। ਉਨ੍ਹਾਂ ਦੀ ਉਮਰ 66 ਸਾਲ ਸੀ। ਫਿਲਮ ਅਦਾਕਾਰ ਅਨੁਪਮ ਖੇਰ ਨੇ ਟਵੀਟ ਕਰਕੇ ਸਤੀਸ਼ ਕੌਸ਼ਿਕ ਦੇ ਦੇਹਾਂਤ ਦੀ ਜਾਣਕਾਰੀ ਦਿੱਤੀ, ਜਿਸ 'ਚ ਉਨ੍ਹਾਂ ਨੇ ਸਤੀਸ਼ ਕੌਸ਼ਿਕ ਨੂੰ ਸ਼ਰਧਾਂਜਲੀ ਦਿੰਦੇ ਹੋਏ ਲਿਖਿਆ ਹੈ ਕਿ ਸੀ 'ਸਤੀਸ਼ ਕੌਸ਼ਿਕ 67 ਸਾਲ ਦੀ ਉਮਰ 'ਚ ਦੁਨੀਆ ਨੂੰ ਅਲਵਿਦਾ ਕਹਿ ਗਏ ਹਨ।'
ਮੁੱਖ ਮੰਤਰੀ ਮਾਨ ਦਾ ਟਵੀਟ:ਹੁਣ ਸਿਤਾਰਿਆਂ ਨੇ ਨਾਲ ਰਾਜਨੀਤੀਵਾਨਾਂ ਵਿੱਚ ਅਦਾਕਾਰ ਦੀ ਮੌਤ ਉਤੇ ਦੁੱਖ ਪ੍ਰਗਟ ਕੀਤਾ ਜਾ ਰਿਹਾ ਹੈ, ਜੀ ਹਾਂ... ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਦਾਕਾਰ ਦੀ ਮੌਤ ਉਤੇ ਦੁੱਖ ਪ੍ਰਗਟ ਕੀਤਾ। ਮੁੱਖ ਮੰਤਰੀ ਪੰਜਾਬ ਨੇ ਟਵੀਟ ਕਰਕੇ ਲਿਖਿਆ ਹੈ ਕਿ 'ਸਤੀਸ਼ ਕੌਸ਼ਿਕ ਜੀ ਦਾ ਬੇਵਕਤ ਚਲੇ ਜਾਣਾ ਬਹੁਤ ਦੁੱਖਦਾਇਕ ਹੈ...ਸਤੀਸ਼ ਜੀ ਤੁਸੀਂ ਆਪਣੀ ਕਲਾ ਜ਼ਰੀਏ ਹਮੇਸ਼ਾ ਸਾਡੇ ਦਿਲਾਂ 'ਚ ਜ਼ਿੰਦਾ ਰਹੋਗੇ …' ਨਾਲ ਹੀ ਉਹਨਾਂ ਨੇ ਅਦਾਕਾਰ ਦੀ ਫੋਟੋ ਵੀ ਸਾਂਝੀ ਕੀਤੀ ਹੈ।
ਹਰਿਆਣਾ ਦਾ ਮੁੱਖ ਮੰਤਰੀ ਨੇ ਜਤਾਇਆ ਦੁਖ: ਪੰਜਾਬ ਦੇ ਮੁੱਖ ਮੰਤਰੀ ਤੋਂ ਇਲਾਵਾ ਹਰਿਆਣਾ ਦੇ ਮੁੱਖ ਮੰਤਰੀ ਨੇ ਵੀ ਅਦਾਕਾਰ ਦੀ ਮੌਤ ਉਤੇ ਦੁੱਖ ਸਾਂਝਾ ਕੀਤਾ, ਉਹਨਾਂ ਨੇ ਲਿਖਿਆ 'ਪ੍ਰਸਿੱਧ ਫਿਲਮ ਨਿਰਦੇਸ਼ਕ, ਅਦਾਕਾਰ ਅਤੇ ਹਰਿਆਣਾ ਫਿਲਮ ਪ੍ਰਮੋਸ਼ਨ ਬੋਰਡ ਦੇ ਚੇਅਰਮੈਨ ਸ਼੍ਰੀ ਸਤੀਸ਼ ਕੌਸ਼ਿਕ ਦੇ ਬੇਵਕਤੀ ਦੇਹਾਂਤ ਨਾਲ ਬੇਹੱਦ ਸਦਮਾ। ਉਨ੍ਹਾਂ ਨੂੰ ਆਪਣੀ ਬੇਮਿਸਾਲ ਅਦਾਕਾਰੀ ਅਤੇ ਨਿਰਦੇਸ਼ਨ ਲਈ ਹਮੇਸ਼ਾ ਯਾਦ ਕੀਤਾ ਜਾਵੇਗਾ। ਵਾਹਿਗੁਰੂ ਅੱਗੇ ਅਰਦਾਸ ਕਰਦਾ ਹਾਂ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ।'