ਅੰਮ੍ਰਿਤਸਰ:ਮਸ਼ਹੂਰ ਪੰਜਾਬੀ ਗਾਇਕ ਸਿੰਗਾ ਦੀਆਂ ਮੁਸ਼ਕਿਲਾਂ ਵੱਧਦੀਆਂ ਨਜ਼ਰ ਆ ਰਹੀਆਂ ਹਨ। ਜੀ ਹਾਂ...ਤੁਸੀਂ ਸਹੀ ਪੜ੍ਹਿਆ ਹੈ, ਗਾਇਕ ਕਈ ਦਿਨਾਂ ਤੋਂ ਆਪਣੇ ਨਵੇਂ ਗੀਤ 'ਸਟਿੱਲ ਅਲਾਈਵ' ਕਾਰਨ ਸੁਰਖ਼ੀਆਂ ਵਿੱਚ ਬਣੇ ਹੋਏ ਹਨ। ਇਸ ਗੀਤ ਦੇ ਕੰਟੈਂਟ ਉਤੇ ਕਈ ਤਰ੍ਹਾਂ ਦੇ ਇਲਜ਼ਾਮ ਲੱਗ ਰਹੇ ਹਨ।
ਅਜਨਾਲਾ ਵਿੱਚ ਵੀ ਮਾਮਲਾ ਹੋਇਆ ਦਰਜ:ਹੁਣ ਸੂਚਨਾ ਮਿਲੀ ਹੈ ਕਿ ਗਾਇਕ ਉਤੇ ਈਸਾਈ ਭਾਈਚਾਰੇ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਇਲਜ਼ਾਮ ਲੱਗਿਆ ਹੈ, ਜਿਸ ਕਾਰਨ ਗਾਇਕ ਸਿੰਘਾ ਖ਼ਿਲਾਫ਼ ਅਜਨਾਲਾ ਥਾਣੇ ’ਚ ਮੁਕੱਦਮਾ ਦਰਜ ਕੀਤਾ ਗਿਆ ਹੈ, ਲੋਕ ਭਲਾਈ ਸੰਸਥਾ ਦੇ ਪ੍ਰਧਾਨ ਅਵਿਨਾਸ਼ ਮਸੀਹ ਨੇ ਪੁਲਿਸ ਨੂੰ ਦਿੱਤੇ ਬਿਆਨ ਵਿਚ ਦੱਸਿਆ ਹੈ ਕਿ ਪੰਜਾਬੀ ਗਾਇਕ ਸਿੰਘਾ ਦਾ ਬੀਤੇ ਦਿਨੀਂ ਜੋ ਗੀਤ 'ਸਟਿੱਲ ਅਲਾਈਵ' ਆਇਆ ਹੈ, ਉਸ ਵਿਚ ਗਾਇਕ ਦੁਆਰਾ ਈਸਾਈ ਭਾਈਚਾਰੇ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ। ਉਨ੍ਹਾਂ ਦੱਸਿਆ ਕਿ ਗਾਇਕ ਸਿੰਘਾ ਖ਼ਿਲਾਫ਼ ਧਾਰਾ 295 ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।