ਪੰਜਾਬ

punjab

ETV Bharat / entertainment

Honey Singh Threats Case: ਗਾਇਕ ਹਨੀ ਸਿੰਘ ਨੂੰ ਮਿਲੀ ਸੁਰੱਖਿਆ, 2 ਪੁਲਿਸ ਵਾਲੇ ਹਰ ਸਮੇਂ ਰਹਿਣਗੇ ਉਨ੍ਹਾਂ ਦੇ ਨਾਲ - ਹਨੀ ਸਿੰਘ

ਗੈਂਗਸਟਰ ਗੋਲਡੀ ਬਰਾੜ ਵੱਲੋਂ ਜਾਨੋਂ ਮਾਰਨ ਦੀਆਂ ਧਮਕੀਆਂ ਮਿਲਣ ਦੀ ਸ਼ਿਕਾਇਤ 'ਤੇ ਦਿੱਲੀ ਪੁਲਿਸ ਨੇ ਪੰਜਾਬੀ ਗਾਇਕ ਹਨੀ ਸਿੰਘ ਨੂੰ ਸੁਰੱਖਿਆ ਮੁਹੱਈਆ ਕਰਵਾਈ ਹੈ। ਹਨੀ ਸਿੰਘ ਨੇ ਦਿੱਲੀ ਦੇ ਪੁਲਿਸ ਕਮਿਸ਼ਨਰ ਨੂੰ ਸ਼ਿਕਾਇਤ ਕੀਤੀ ਸੀ ਕਿ ਗੋਲਡੀ ਬਰਾੜ ਵੱਲੋਂ ਉਸ ਤੋਂ 50 ਲੱਖ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ ਗਈ ਹੈ।

Honey Singh Threats Case
Honey Singh Threats Case

By

Published : Jun 27, 2023, 2:43 PM IST

ਨਵੀਂ ਦਿੱਲੀ: ਗੈਂਗਸਟਰ ਗੋਲਡੀ ਬਰਾੜ ਵੱਲੋਂ ਜਾਨੋਂ ਮਾਰਨ ਦੀ ਧਮਕੀ ਤੋਂ ਬਾਅਦ ਪੰਜਾਬੀ ਗਾਇਕ ਹਨੀ ਸਿੰਘ ਨੂੰ ਦਿੱਲੀ ਪੁਲਿਸ ਨੇ ਸੁਰੱਖਿਆ ਮੁਹੱਈਆ ਕਰਵਾਈ ਹੈ। ਦਿੱਲੀ ਪੁਲਿਸ ਦੇ ਦੋ ਜਵਾਨ ਹੁਣ ਹਨੀ ਸਿੰਘ ਦੇ ਨਾਲ 24 ਘੰਟੇ ਰਹਿਣਗੇ। ਜ਼ਿਕਰਯੋਗ ਹੈ ਕਿ ਬੁੱਧਵਾਰ ਨੂੰ ਹਨੀ ਸਿੰਘ ਨੇ ਦਿੱਲੀ ਪੁਲਿਸ ਹੈੱਡਕੁਆਰਟਰ 'ਚ ਆ ਕੇ ਪੁਲਿਸ ਕਮਿਸ਼ਨਰ ਨੂੰ ਸ਼ਿਕਾਇਤ ਕੀਤੀ ਸੀ ਕਿ ਉਸ ਤੋਂ ਗੈਂਗਸਟਰ ਗੋਲਡੀ ਬਰਾੜ ਦੀ ਤਰਫੋਂ 50 ਲੱਖ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ ਗਈ ਹੈ। ਫਿਰੌਤੀ ਦੀ ਰਕਮ ਨਾ ਦੇਣ 'ਤੇ ਉਸ ਨੂੰ ਜਾਨੋਂ ਮਾਰਨ ਦੀ ਧਮਕੀ ਵੀ ਦਿੱਤੀ ਗਈ ਹੈ।

ਗਾਇਕ ਹਨੀ ਸਿੰਘ ਵੱਲੋਂ ਦਿੱਲੀ ਪੁਲਿਸ ਨੂੰ ਦਿੱਤੀ ਸ਼ਿਕਾਇਤ ਦੇ ਆਧਾਰ ’ਤੇ ਉਸ ਨੂੰ ਸੁਰੱਖਿਆ ਮੁਹੱਈਆ ਕਰਵਾਈ ਗਈ ਹੈ। ਹਨੀ ਸਿੰਘ ਦੀ ਸ਼ਿਕਾਇਤ 'ਤੇ ਮਾਮਲਾ ਦਰਜ ਕਰਨ ਤੋਂ ਬਾਅਦ ਦਿੱਲੀ ਪੁਲਿਸ ਦਾ ਸਪੈਸ਼ਲ ਸੈੱਲ ਮਾਮਲੇ ਦੀ ਜਾਂਚ ਕਰ ਰਿਹਾ ਹੈ। ਸਪੈਸ਼ਲ ਸੈੱਲ ਨੇ ਸੀਬੀਆਈ ਅਤੇ ਐਨਆਈਏ ਰਾਹੀਂ ਇੰਟਰਪੋਲ ਤੱਕ ਵੀ ਪਹੁੰਚ ਕੀਤੀ ਹੈ। ਦਿੱਲੀ ਪੁਲਿਸ ਨੇ ਹਨੀ ਸਿੰਘ ਤੋਂ ਉਹ ਵਾਇਸ ਸੁਨੇਹੇ ਵੀ ਲਏ ਹਨ ਜੋ ਕਥਿਤ ਤੌਰ 'ਤੇ ਗੋਲਡੀ ਬਰਾੜ ਵੱਲੋਂ ਭੇਜੇ ਗਏ ਸਨ। ਦਿੱਲੀ ਪੁਲਿਸ ਉਨ੍ਹਾਂ ਨੂੰ ਗੋਲਡੀ ਬਰਾੜ ਦੀ ਆਵਾਜ਼ ਦੇ ਨਮੂਨੇ ਨਾਲ ਮਿਲਾਨ ਦੀ ਕੋਸ਼ਿਸ਼ ਕਰ ਰਹੀ ਹੈ।

ਗੌਰਤਲਬ ਹੈ ਕਿ ਗੋਲਡੀ ਬਰਾੜ ਕੈਨੇਡਾ ਵਿੱਚ ਬੈਠ ਕੇ ਭਾਰਤ ਵਿੱਚ ਆਪਣਾ ਗੈਂਗ ਚਲਾਉਂਦਾ ਹੈ। ਗੈਂਗਸਟਰ ਲਾਰੈਂਸ ਬਿਸ਼ਨੋਈ ਭਾਰਤ ਵਿੱਚ ਉਸਦਾ ਕਰੀਬੀ ਸਾਥੀ ਹੈ। ਹਾਲ ਹੀ 'ਚ ਦਿੱਲੀ ਪੁਲਿਸ ਨੇ ਗੈਂਗਸਟਰਾਂ ਖਿਲਾਫ ਮੁਹਿੰਮ ਚਲਾ ਕੇ ਵੱਡੀ ਕਾਰਵਾਈ ਕੀਤੀ ਹੈ। ਇਸ ਵਿੱਚ ਕਈ ਗੈਂਗਸਟਰਾਂ ਦੇ ਕਾਰਕੁਨਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।

ABOUT THE AUTHOR

...view details