ਹੈਦਰਾਬਾਦ: ਮਸ਼ਹੂਰ ਪੰਜਾਬੀ ਲੋਕ ਗਾਇਕ ਸੁਰਿੰਦਰ ਸ਼ਿੰਦਾ ਦਾ ਅੱਜ ਸਵੇਰੇ ਦੇਹਾਂਤ ਹੋ ਗਿਆ ਹੈ। ਸੁਰਿੰਦਰ ਸ਼ਿੰਦਾ ਦਾ ਕੁਝ ਦਿਨ ਪਹਿਲਾ ਮਾਮੂਲੀ ਆਪਰੇਸ਼ਨ ਹੋਇਆ ਸੀ, ਜਿਸ ਤੋਂ ਬਾਅਦ ਇਨਫੈਕਸ਼ਨ ਵਧ ਗਈ। ਇਸ ਕਾਰਨ ਉਨ੍ਹਾਂ ਨੂੰ ਸਾਹ ਲੈਣ 'ਚ ਮੁਸ਼ਕਲ ਹੋ ਰਹੀ ਸੀ। ਸਿਹਤ ਨਾ ਠੀਕ ਹੋਣ ਕਾਰਨ ਉਨ੍ਹਾਂ ਨੂੰ ਹਸਪਤਾਨ 'ਚ ਦਾਖਲ ਕਰਵਾਇਆ ਗਿਆ। ਕਈ ਦਿਨ੍ਹਾਂ ਤੱਕ ਹਸਪਤਾਲ 'ਚ ਦਾਖਲ ਰਹਿਣ ਤੋਂ ਬਾਅਦ ਅੱਜ ਸਵੇਰੇ ਉਨ੍ਹਾਂ ਦਾ ਦਿਹਾਂਤ ਹੋ ਗਿਆ। ਜਿਸ ਕਾਰਨ ਸੰਗੀਤ ਜਗਤ 'ਚ ਸੋਗ ਦੀ ਲਹਿਰ ਹੈ।
ਸੰਗੀਤ ਜਗਤ 'ਚ ਸੋਗ ਦੀ ਲਹਿਰ:ਪੰਜਾਬ ਦੇ ਮਸ਼ਹੂਰ ਗਾਇਕ ਸੁਰਿੰਦਰ ਸ਼ਿੰਦਾ ਦੇ ਦਿਹਾਂਤ 'ਤੇ ਪੰਜਾਬੀ ਗਾਇਕ ਹਰਿੰਦਰ ਸੰਧੂ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਨੇ ਫੇਸਬੁੱਕ 'ਤੇ ਇੱਕ ਪੋਸਟ ਸ਼ੇਅਰ ਕੀਤੀ ਹੈ। ਜਿਸ ਵਿੱਚ ਉਨ੍ਹਾਂ ਨੇ ਦੁੱਖ ਦਾ ਪ੍ਰਗਟਾਵਾ ਕਰਦੇ ਹੋਏ ਲਿਖਿਆ ਕਿ," ਅਫਸੋਸ-ਨਹੀਂ ਰਹੇ ਗਾਇਕ ਸੁਰਿੰਦਰ ਛਿੰਦਾ ਜੀ, ਸੰਗੀਤ ਪ੍ਰੇਮੀਆਂ ਨੂੰ ਨਾ ਪੂਰਾ ਹੋਣ ਵਾਲਾ ਘਾਟਾ! ਇੱਕ ਯੁੱਗ ਦਾ ਅੰਤ। ਪ੍ਰਮਾਤਮਾ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ।
ਇਸਦੇ ਨਾਲ ਹੀ ਅਸ਼ੋਕ ਮਸਤੀ ਨੇ ਵੀ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਨੇ ਟਵੀਟ ਕਰ ਲਿਖਿਆ ਕਿ ਇੱਕ ਯੁੱਗ ਦਾ ਅੰਤ ਹੋ ਗਿਆ ਹੈ। ਇਕ ਹੋਰ ਮਹਾਨ ਦੀਵਾਰ ਦਾ ਅੰਤ ਹੋ ਗਿਆ ਹੈ, ਜਿਸ ਨਾਲ ਨਾ ਸਿਰਫ ਪੰਜਾਬੀ ਮਿਊਜ਼ਿਕ ਇੰਡਸਟਰੀ ਬਲਕਿ ਵਿਸ਼ਵ ਪੱਧਰ 'ਤੇ ਇਕ ਆਵਾਜ਼ ਦੀ ਗੂੰਜ ਹਮੇਸ਼ਾ ਲਈ ਚੁੱਪ ਹੋ ਗਈ ਹੈ। ਬਾਬਾ ਜੀ ਉਹਨਾਂ ਦੀ ਆਤਮਾ ਨੂੰ ਆਪਣੇ ਸੰਸਾਰ ਵਿੱਚ ਰੱਖਣ। RIP ਸੁਰਿੰਦਰ ਸ਼ਿੰਦਾ ਬਾਈ ਜੀ। ਇੱਕ ਅਵਾਜ਼ ਜੋ ਕਦੇ ਨਹੀਂ ਭੁਲਾਈ ਜਾਵੇਗੀ।