ਹੈਦਰਾਬਾਦ ਡੈਸਕ : ਇਸ ਵੇਲੇ ਦੀ ਵੱਡੀ ਖਬਰ ਪੰਜਾਬੀ ਫਿਲਮ ਇੰਡਸਟਰੀ ਨਾਲ ਜੁੜੀ ਹੋਈ ਸਾਹਮਣੇ ਆ ਰਹੀ ਹੈ। ਮਸ਼ਹੂਰ ਅਦਾਕਾਰ ਅਮ੍ਰਿਤਪਾਲ ਛੋਟੂ ਦਾ ਦਿਹਾਂਤ ਹੋ ਗਿਆ ਹੈ।
ਇਸ ਗੱਲ ਦੀ ਜਾਣਕਾਰੀ PFTAA Punjabi And Tv Actors Association ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਰਾਹੀ ਸਾਂਝੀ ਕੀਤੀ ਹੈ। ਉਨ੍ਹਾਂ ਇਸ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਹੋਏ ਲਿਖਿਆ,"ਦੁੱਖ ਨਾਲ ਦੱਸ ਰਹੇ ਹਾਂ ਅਦਾਕਾਰ ਅਮ੍ਰਿਤਪਾਲ ਛੋਟੂ ਨਹੀ ਰਹੇ। ਇਸਦੇ ਨਾਲ ਹੀ, ਉਨ੍ਹਾਂ ਨੇ ਕਰਮਜੀਤ ਅਨਮੋਲ, ਗੁਰਪ੍ਰੀਤ ਘੁੱਗੀ, ਬਿੰਨੂ ਢਿੱਲੋ ਅਤੇ ਨਿਰਮਲ ਰਿਸ਼ੀ ਨੂੰ ਟੈਗ ਕੀਤਾ ਹੋਇਆ ਹੈ। ਉਨ੍ਹਾਂ ਦੀ ਮੌਤ ਦਾ ਕੀ ਕਾਰਨ ਹੈ, ਇਸ ਬਾਰੇ ਕੋਈ ਜਾਣਕਾਰੀ ਸਾਹਮਣੇ ਨਹੀ ਆਈ ਹੈ।"
ਅਮ੍ਰਿਤਪਾਲ ਛੋਟੂ ਪੰਜਾਬੀ ਅਤੇ ਬਾਲੀਵੁੱਡ ਕਾਮੇਡੀਅਨ ਅਤੇ ਅਦਾਕਾਰ ਸਨ। ਉਨ੍ਹਾਂ ਨੇ ਕਈ ਪੰਜਾਬੀ ਅਤੇ ਬਾਲੀਵੁੱਡ ਫਿਲਮਾਂ ਵਿੱਚ ਕੰਮ ਕੀਤਾ ਸੀ। ਉਹ ਬਾਲੀਵੁੱਡ ਅਤੇ ਪੰਜਾਬੀ ਸਿਨੇਮਾਂ ਵਿੱਚ ਕਾਮੇਡੀਅਨ ਦੀ ਭੂਮਿਕਾ ਲਈ ਮਸ਼ਹੂਰ ਸੀ। ਅੰਮ੍ਰਿਤਪਾਲ ਛੋਟੂ ਨੂੰ ਸਟੈਡ-ਅੱਪ ਕਾਮੇਡੀਅਨ ਅਤੇ ਟੈਲੀਵਿਜ਼ਨ 'ਤੇ ਆਪਣੇ ਪ੍ਰਦਰਸ਼ਨ ਲਈ ਕਈ ਫਿਲਮਾਂ 'ਚ ਮੌਕੇਂ ਮਿਲੇ ਸੀ। ਉਨ੍ਹਾਂ ਨੇ ਬਾਲੀਵੁੱਡ ਅਤੇ ਪੰਜਾਬੀ ਫਿਲਮ ਇੰਡਸਟਰੀ ਵਿੱਚ ਪ੍ਰਮੁੱਖ ਅਦਾਕਾਰਾਂ ਅਤੇ ਨਿਰਦੇਸ਼ਕਾਂ ਨਾਲ ਕੰਮ ਕੀਤਾ ਸੀ।