ਮੁੰਬਈ : ਬਾਲੀਵੁੱਡ ਦੇ ਮਸ਼ਹੂਰ ਕੋਰੀਓਗ੍ਰਾਫਰ ਗਣੇਸ਼ ਆਚਾਰੀਆ ਨੂੰ ਯੌਨ ਸ਼ੋਸ਼ਣ ਮਾਮਲੇ 'ਚ ਮੁੰਬਈ ਦੀ ਮੈਜਿਸਟ੍ਰੇਟ ਅਦਾਲਤ ਨੇ ਜ਼ਮਾਨਤ ਦੇ ਦਿੱਤੀ ਹੈ। ਇੱਕ ਮਹਿਲਾ ਡਾਂਸਰ ਨੇ ਕੋਰੀਓਗ੍ਰਾਫਰ ਖ਼ਿਲਾਫ਼ ਜਿਨਸੀ ਸ਼ੋਸ਼ਣ ਦੇ ਮਾਮਲੇ ਵਿੱਚ ਐਫਆਈਆਰ ਦਰਜ ਕਰਵਾਈ ਸੀ। ਮਾਮਲਾ ਫਰਵਰੀ 2020 ਦਾ ਹੈ। ਪੁਲਿਸ ਨੇ ਗਣੇਸ਼ ਆਚਾਰੀਆ ਖ਼ਿਲਾਫ਼ ਕਈ ਧਾਰਾਵਾਂ ਤਹਿਤ ਚਾਰਜਸ਼ੀਟ ਦਾਖ਼ਲ ਕੀਤੀ ਸੀ।
ਔਰਤ ਨੇ ਦੋਸ਼ ਲਾਇਆ ਸੀ ਕਿ 2010 'ਚ ਜਦੋਂ ਵੀ ਉਹ ਗਣੇਸ਼ ਆਚਾਰੀਆ ਨੂੰ ਮਿਲਣ ਲਈ ਉਸ ਦੇ ਦਫਤਰ ਜਾਂਦੀ ਸੀ ਤਾਂ ਉਸ ਨੂੰ ਅਸ਼ਲੀਲ ਵੀਡੀਓ ਦੇਖਣ ਲਈ ਮਜਬੂਰ ਕੀਤਾ ਜਾਂਦਾ ਸੀ ਅਤੇ ਨਾਂਹ ਕਹਿਣ 'ਤੇ ਪ੍ਰੇਸ਼ਾਨ ਕੀਤਾ ਜਾਂਦਾ ਸੀ। ਇੰਨਾ ਹੀ ਨਹੀਂ ਛੇ ਮਹੀਨਿਆਂ ਬਾਅਦ ਇੰਡੀਅਨ ਫਿਲਮ ਐਂਡ ਟੈਲੀਵਿਜ਼ਨ ਕੋਰੀਓਗ੍ਰਾਫਰਜ਼ ਐਸੋਸੀਏਸ਼ਨ ਨੇ ਉਸ ਦੀ ਮੈਂਬਰਸ਼ਿਪ ਵੀ ਖਤਮ ਕਰ ਦਿੱਤੀ ਸੀ। ਇਸ ਦੇ ਨਾਲ ਹੀ ਮਹਿਲਾ ਡਾਂਸਰ ਨੇ ਕੁੱਟਮਾਰ ਦਾ ਵੀ ਇਲਜ਼ਾਮ ਲਗਾਇਆ ਸੀ।