ਚੰਡੀਗੜ੍ਹ:ਪਾਲੀਵੁੱਡ ਸੁਪਰਸਟਾਰ ਗਿੱਪੀ ਗਰੇਵਾਲ ਨੇ ਆਪਣੀ ਨਵੀਂ ਫਿਲਮ ਦੇ ਟਾਈਟਲ ਦਾ ਐਲਾਨ ਕਰ ਦਿੱਤਾ ਹੈ। ਜਿਸ ਫਿਲਮ ਨੂੰ ਹੁਣ ਤੱਕ 'ਉੱਚੀਆਂ ਨੇ ਗੱਲਾਂ ਤੇਰੇ ਯਾਰ ਦੀਆਂ' ਕਿਹਾ ਜਾ ਰਿਹਾ ਸੀ। ਗਿੱਪੀ ਨੇ ਹੁਣ ਸਭ ਕੁਝ ਸਾਫ਼ ਕਰ ਦਿੱਤਾ ਹੈ। ਫਿਲਮ ਦਾ ਨਵਾਂ ਟਾਈਟਲ 'ਮਿੱਤਰਾਂ ਦਾ ਨਾਂ ਚੱਲਦਾ' ਹੈ। ਇਸ ਦੇ ਨਾਲ ਹੀ ਅਦਾਕਾਰ ਨੇ ਫਿਲਮ ਦੇ ਦੋ ਪੋਸਟਰ ਵੀ ਸਾਂਝੇ ਕੀਤੇ ਹਨ। ਜਿਸ ਵਿੱਚ ਗਿੱਪੀ ਗਰੇਵਾਲ ਅਤੇ ਤਾਨੀਆ ਜ਼ਬਰਦਸਤ ਲੁੱਕ ਵਿੱਚ ਨਜ਼ਰ ਆ ਰਹੇ ਹਨ।
ਜੀ ਹਾਂ...ਇਹ ਟਾਈਟਲ ਮਰਹੂਮ ਗਾਇਕ ਸਿੱਧੂ ਮੂਸੇ ਵਾਲਾ ਦੇ ਗੀਤ ਤੋਂ ਰੱਖਿਆ ਗਿਆ ਸੀ। ਪਰ ਹੁਣ ਮੇਕਰਸ ਨੇ ਇਸਦਾ ਨਾਮ ਬਦਲਣ ਦਾ ਫੈਸਲਾ ਕੀਤਾ ਹੈ। ਫਿਲਮ 'ਮਿੱਤਰਾਂ ਦਾ ਨਾ ਚੱਲਦਾ' ਜ਼ੀ ਸਟੂਡੀਓਜ਼, ਪੰਕਜ ਬੱਤਰਾ ਅਤੇ ਪ੍ਰੀਤਾ ਬੱਤਰਾ ਦੁਆਰਾ ਤਿਆਰ ਕੀਤਾ ਗਿਆ ਹੈ, ਇਸ ਨੂੰ ਰਾਕੇਸ਼ ਧਵਨ ਦੁਆਰਾ ਲਿਖਿਆ ਗਿਆ ਅਤੇ ਪੰਕਜ ਬੱਤਰਾ ਦੁਆਰਾ ਨਿਰਦੇਸ਼ਤ ਕੀਤਾ ਗਿਆ ਹੈ। ਫਿਲਮ 8 ਮਾਰਚ 2023 ਅੰਤਰਰਾਸ਼ਟਰੀ ਮਹਿਲਾ ਦਿਵਸ 'ਤੇ ਫਿਲਮ ਰਿਲੀਜ਼ ਹੋਵੇਗੀ।
ਇਸ ਤੋਂ ਇਲਾਵਾ ਇਸ ਵਿਚ ਗਿੱਪੀ ਦੇ ਨਾਲ ਮੁੱਖ ਭੂਮਿਕਾ ਵਿਚ ਤਾਨੀਆ ਤੋਂ ਇਲਾਵਾ ਹੋਰ ਕੋਈ ਨਹੀਂ ਹੈ ਅਤੇ ਇਹ ਪਹਿਲੀ ਵਾਰ ਹੋਵੇਗਾ ਜਦੋਂ ਦੋਵਾਂ ਕਲਾਕਾਰਾਂ ਦੇ ਪ੍ਰਸ਼ੰਸਕ ਉਨ੍ਹਾਂ ਨੂੰ ਸਕ੍ਰੀਨ 'ਤੇ ਇਕੱਠੇ ਦੇਖਣਗੇ। ਨਾਲ ਹੀ ਜਦੋਂ ਫਿਲਮ ਬਾਰੇ ਹੋਰ ਗੱਲ ਕਰੀਏ, ਤਾਂ ਇਸ ਨੂੰ ਇੱਕ ਕਾਮੇਡੀ ਡਰਾਮਾ ਕਿਹਾ ਜਾਂਦਾ ਹੈ ਜੋ ਔਰਤਾਂ ਦੀਆਂ ਚੁਣੌਤੀਆਂ ਨੂੰ ਵੀ ਦਰਸਾਉਂਦਾ ਹੈ। ਗਿੱਪੀ ਗਰੇਵਾਲ ਅਤੇ ਤਾਨੀਆ ਤੋਂ ਇਲਾਵਾ ਫਿਲਮ ਵਿੱਚ ਰਾਜਦੀਪ ਸ਼ੋਕਰ, ਰੇਣੂ ਕੌਸ਼ਲ, ਸ਼ਵੇਤਾ ਤਿਵਾਰੀ, ਨਿਰਮਲ ਰਿਸ਼ੀ, ਅਨੀਤਾ ਦੇਵਗਨ ਅਤੇ ਹਰਦੀਪ ਗਿੱਲ ਵੀ ਸਹਾਇਕ ਭੂਮਿਕਾਵਾਂ ਵਿੱਚ ਨਜ਼ਰ ਆਉਣ ਵਾਲੇ ਹਨ।