ਪੰਜਾਬ

punjab

ETV Bharat / entertainment

Maujaan Hi Maujaan First Look Poster: ਰਿਲੀਜ਼ ਹੋਇਆ ਗਿੱਪੀ-ਬਿਨੂੰ ਅਤੇ ਕਰਮਜੀਤ ਅਨਮੋਲ ਦੀ ਫਿਲਮ 'ਮੌਜਾਂ ਹੀ ਮੌਜਾਂ' ਦਾ ਦਮਦਾਰ ਪੋਸਟਰ, ਫਿਲਮ ਇਸ ਦਿਨ ਹੋਵੇਗੀ ਰਿਲੀਜ਼ - pollywood news

ਗਿੱਪੀ ਗਰੇਵਾਲ ਸਟਾਰਰ ਪੰਜਾਬੀ ਫਿਲਮ 'ਮੌਜਾਂ ਹੀ ਮੌਜਾਂ' ਤੋਂ ਫਿਲਮ ਦਾ ਪਹਿਲਾਂ ਪੋਸਟਰ ਸਾਂਝਾ ਕੀਤਾ ਗਿਆ ਹੈ, ਪੋਸਟਰ ਵਿੱਚ ਗਿੱਪੀ ਦੇ ਨਾਲ ਬਿਨੂੰ ਢਿਲੋਂ ਅਤੇ ਕਰਮਜੀਤ ਅਨਮੋਲ ਵੀ ਨਜ਼ਰ ਆ ਰਹੇ ਹਨ।

Maujaan Hi Maujaan First Look Poster
Maujaan Hi Maujaan First Look Poster

By

Published : Aug 17, 2023, 3:55 PM IST

ਚੰਡੀਗੜ੍ਹ: ਅਦਾਕਾਰ ਗਿੱਪੀ ਗਰੇਵਾਲ ਅਤੇ 'ਕੈਰੀ ਆਨ ਜੱਟਾ 3' ਦੀ ਟੀਮ ਇੱਕ ਹੋਰ ਕਾਮਿਕ ਮੰਨੋਰੰਜਨ 'ਮੌਜਾਂ ਹੀ ਮੌਜਾਂ' ਵਿੱਚ ਨਜ਼ਰ ਆਉਣ ਲਈ ਤਿਆਰ ਹੈ। ਗਿੱਪੀ ਨੇ ਇੰਸਟਾਗ੍ਰਾਮ ਹੈਂਡਲ 'ਤੇ ਜਾ ਕੇ ਪ੍ਰਸ਼ੰਸਕਾਂ ਲਈ ਰਿਲੀਜ਼ ਡੇਟ ਦੀ ਘੋਸ਼ਣਾ ਦੇ ਨਾਲ ਫਸਟ ਲੁੱਕ ਪੋਸਟਰ ਸਾਂਝਾ ਕੀਤਾ ਹੈ।

ਪੋਸਟਰ ਨੂੰ ਸਾਂਝਾ ਕਰਦੇ ਹੋਏ ਉਸਨੇ ਲਿਖਿਆ, 'ਮੌਜਾਂ ਹੀ ਮੌਜਾਂ ਦੀ ਪਹਿਲੀ ਝਲਕ ਆ ਗਈ ਹੈ। ਮਿਲਦੇ ਹਾਂ ਸਿਨੇਮਾਘਰਾਂ ਵਿੱਚ...#20 ਅਕਤੂਬਰ 2023 #maujaanhimaujaan।" ਇਸ ਪੰਜਾਬੀ ਫਿਲਮ ਦਾ ਨਿਰਦੇਸ਼ਨ ਸਮੀਪ ਕੰਗ ਦੁਆਰਾ ਕੀਤਾ ਗਿਆ ਹੈ ਅਤੇ ਅਮਰਦੀਪ ਗਰੇਵਾਲ ਦੁਆਰਾ ਨਿਰਮਿਤ ਹੈ। ਪਹਿਲਾਂ 'ਮੌਜਾਂ ਹੀ ਮੌਜਾਂ' 8 ਸਤੰਬਰ ਨੂੰ ਰਿਲੀਜ਼ ਹੋਣੀ ਸੀ, ਹੁਣ ਇਹ 20 ਅਕਤੂਬਰ ਨੂੰ ਸਿਨੇਮਾਘਰਾਂ 'ਚ ਦਸਤਕ ਦੇ ਰਹੀ ਹੈ।



ਤੁਹਾਨੂੰ ਦੱਸ ਦਈਏ ਕਿ ਗਿੱਪੀ 'ਕੈਰੀ ਆਨ ਜੱਟਾ 3' ਦੀ ਬਲਾਕਬਸਟਰ ਕਾਮਯਾਬੀ 'ਤੇ ਛਾ ਗਏ ਹਨ। ਸਮੀਪ ਕੰਗ ਦੁਆਰਾ ਨਿਰਦੇਸ਼ਿਤ ਗਿੱਪੀ ਅਤੇ ਸੋਨਮ ਬਾਜਵਾ ਸਟਾਰਰ ਫਿਲਮ 29 ਜੂਨ ਨੂੰ ਰਿਲੀਜ਼ ਹੋਈ ਸੀ। ਫਿਲਮ ਨੇ ਕਈ ਤਰ੍ਹਾਂ ਦੇ ਰਿਕਾਰਡਾਂ ਨੂੰ ਤੋੜਿਆ।

ਹੁਣ ਇਥੇ ਜੇਕਰ ਗਿੱਪੀ ਗਰੇਵਾਲ ਦੇ ਵਰਕਫਰੰਟ ਦੀ ਗੱਲ ਕਰੀਏ ਤਾਂ ਅਦਾਕਾਰ ਆਪਣੇ ਬੇਟੇ ਸ਼ਿੰਦਾ ਗਰੇਵਾਲ ਨਾਲ 'ਸ਼ਿੰਦਾ ਸ਼ਿੰਦਾ ਨੋ ਪਾਪਾ' 'ਚ ਨਜ਼ਰ ਆਉਣਗੇ। ਫਿਲਮ ਨਰੇਸ਼ ਕਥੂਰੀਆ ਦੁਆਰਾ ਲਿਖੀ ਗਈ ਹੈ ਅਤੇ ਇਸ ਵਿੱਚ ਹਿਨਾ ਖਾਨ ਵੀ ਹੈ, ਜੋ ਆਪਣੀ ਪਹਿਲੀ ਪੰਜਾਬੀ ਫਿਲਮ ਵਿੱਚ ਦਿਖਾਈ ਦੇਵੇਗੀ। ਇਸ ਦੀ ਸ਼ੂਟਿੰਗ ਪੰਜਾਬ ਅਤੇ ਕੈਨੇਡਾ ਵਿੱਚ ਹੋਵੇਗੀ ਅਤੇ ਫਿਲਮ 2024 ਵਿੱਚ ਰਿਲੀਜ਼ ਹੋਣ ਵਾਲੀ ਹੈ।

ਇਸ ਤੋਂ ਇਲਾਵਾ ਗਿੱਪੀ ਗਰੇਵਾਲ 'ਸ਼ੇਰਾਂ ਦੀ ਕੌਮ ਪੰਜਾਬੀ' ਲੈ ਕੇ ਆ ਰਹੇ ਹਨ। ਅਦਾਕਾਰ ਸੰਜੇ ਦੱਤ ਗਿੱਪੀ ਦੇ ਨਾਲ ਮਿਲ ਕੇ ਆਪਣਾ ਪੰਜਾਬੀ ਡੈਬਿਊ ਕਰ ਰਹੇ ਹਨ। ਫਿਲਮ ਨੂੰ ਗਿੱਪੀ ਦੁਆਰਾ ਲਿਖਿਆ ਅਤੇ ਨਿਰਦੇਸ਼ਿਤ ਕੀਤਾ ਜਾਵੇਗਾ ਅਤੇ ਅਮਰਦੀਪ ਗਰੇਵਾਲ ਦੁਆਰਾ ਨਿਰਮਿਤ ਕੀਤਾ ਜਾਵੇਗਾ।

ABOUT THE AUTHOR

...view details